Rajsthan News: ਬੁੱਧਰ ਵਾਲੀ (ਸੱਚ ਕਹੂੰ ਨਿਊਜ਼)। ਸੱਚੇ ਰੂਹਾਨੀ ਰਹਿਬਰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ’ਚ ਰਾਜਸਥਾਨ ਦੀ ਸਾਧ-ਸੰਗਤ ਪਵਿੱਤਰ ਨਾਮ ਚਰਚਾ ਸਤਿਸੰਗ ਭੰਡਾਰਾ ਮਨਾ ਰਹੀ ਹੈ। ਨਾਮ ਚਰਚਾ ਸਤਿਸੰਗ ਭੰਡਾਰਾ ਅੱਜ ਐਤਵਾਰ ਨੂੰ ਦੁਪਹਿਰ 12 ਤੋਂ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਮੌਜਪੁਰ ਧਾਮ ਬੁੱਧਰ ਵਾਲੀ ਜ਼ਿਲ੍ਹਾ ਸ਼੍ਰੀਗੰਗਾਨਗਰ ’ਚ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਨਾਮ ਚਰਚਾ ਸਤਿਸੰਗ ਭੰਡਾਰੇ ’ਚ ਸ਼ਾਮਲ ਹੋਣ ਲਈ ਸਾਧ-ਸੰਗਤ ਸਵੇਰ ਤੋਂ ਹੀ ਭਾਰੀ ਗਿਣਤੀ ਵਿੱਚ ਪਹੁੰਚਣੀ ਸ਼ੁਰੂ ਹੋ ਚੁੱਕੀ ਸੀ। ਸਾਧ-ਸੰਗਤ ਨਾਮ ਚਰਚਾ ਸਤਿਸੰਗ ਪੰਡਾਲ ’ਚ ਸਵੇਰ ਤੋਂ ਹੀ ਸਜ਼ਣੀ ਸ਼ੁਰੂ ਹੋ ਚੁੱਕੀ ਹੈ।
85 ਮੈਂਬਰ ਸੰਪੂਰਨ ਸਿੰਘ ਇੰਸਾਂ ਨੇ ਦੱਸਿਆ ਕਿ ਪਵਿੱਤਰ ਨਾਮ ਚਰਚਾ ਸਤਿਸੰਗ ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਪਵਿੱਤਰ ਨਾਮ ਚਰਚਾ ਸਤਿਸੰਗ ਭੰਡਾਰੇ ਮੌਕੇ ਟ੍ਰੈਫਿਕ, ਪਾਣੀ, ਛਾਇਆਵਾਨ ਸਮੇਤ ਸਾਰੇ ਸੰਮਤੀਆਂ ਦੇ ਸੇਵਾਦਾਰਾਂ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ। ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਸਾਧ-ਸੰਗਤ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਮਨੁਮਾਈ ’ਚ ਚਲਾਏ ਗਏ ਮਾਨਵਤਾ ਭਲਾਈ ਦੇ ਕਾਰਜ ਵੀ ਕੀਤੇ ਜਾਣੇ ਹਨ। Rajsthan News
ਜ਼ਿਕਰਯੋਗ ਹੈ ਕਿ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ 25 ਜਨਵਰੀ 1919 ਈ: ਨੂੰ ਸ੍ਰੀ ਜਲਾਲਆਣਾ ਸਾਹਿਬ, ਜ਼ਿਲ੍ਹਾ ਸਰਸਾ ਦੀ ਪਵਿੱਤਰ ਧਰਤੀ ’ਤੇ ਅਵਤਾਰ ਧਾਰਨ ਕੀਤਾ। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਇਸ ਪੂਰੇ ਮਹੀਨੇ ਨੂੰ ਮਾਨਵਤਾ ਭਲਾਈ ਦੇ 167 ਕਾਰਜ ਕਰਕੇ ਪੂਰੇ ਉਤਸ਼ਾਹ ਨਾਲ ਮਨਾਉਂਦੀ ਹੈ।