Punjab Government Guarantee: ਮਾਨ ਸਰਕਾਰ ਨੇ ਔਰਤਾਂ ਨੂੰ ₹1100 ਦੀ ਗਰੰਟੀ ਪੂਰੀ ਕਰਨ ਦਾ ਦਿੱਤਾ ਸਮਾਂ, ਮੁੱਖ ਮੰਤਰੀ ਨੇ ਖੁਦ ਦਿੱਤੀ ਜਾਣਕਾਰੀ

Punjab Government Guarantee
Punjab Government Guarantee: ਮਾਨ ਸਰਕਾਰ ਨੇ ਔਰਤਾਂ ਨੂੰ ਸਹਾਇਤਾ ਰਾਸ਼ੀ ਦੇਣ ਦੀ ਗਰੰਟੀ ਪੂਰੀ ਕਰਨ ਦਾ ਦਿੱਤਾ ਸਮਾਂ, ਮੁੱਖ ਮੰਤਰੀ ਨੇ ਖੁਦ ਦਿੱਤੀ ਜਾਣਕਾਰੀ

Punjab Government Guarantee: ਮੋਗਾ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਕਈ ਗਰੰਟੀਆਂ ਦਿੱਤੀਆਂ ਸਨ। ਜਿਨ੍ਹਾਂ ਵਿੱਚ ਇੱਕ ਗਰੰਟੀ ਸੀ 1000 ਰੁਪਏ ਔਰਤਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ। ਇਸ ਰਾਸ਼ੀ ਦੀ ਗਰੰਟੀ ਰਾਸ਼ੀ ਨੂੰ ਵਧਾ ਕੇ 1100 ਰੁਪਏ ਕਰ ਦਿੱਤਾ ਗਿਆ। ਹੁਣ ਮੁੱਖ ਮੰਤਰੀ ਨੇ 1100 ਰੁਪਏ ਦੀ ਰਾਸ਼ੀ ਜਲਦੀ ਹੀ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਹੈ।

Read Also : New Traffic Rules Punjab: ਪੰਜਾਬੀਓ ਹੋ ਜਾਓ ਸਾਵਧਾਨ! 26 ਜਨਵਰੀ ਤੋਂ ਨਵਾਂ ਨਿਯਮ ਹੋਣ ਜਾ ਰਿਹੈ ਲਾਗੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ਇਕ ਸਮਾਗਮ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਅਗਲੇ ਬਜਟ ਸੈਸ਼ਨ ਤੋਂ ਔਰਤਾਂ ਨੂੰ ਪੈਸੇ ਦੇਣ ਦਾ ਵਾਅਦਾ ਪੂਰਾ ਕਰਨ ਜਾ ਰਹੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਕੰਮਾਂ ਦੇ ਅਧਾਰ ’ਤੇ ਵੋਟਾਂ ਮੰਗਦੇ ਹਾਂ। ਪੰਜਾਬ ਅਤੇ ਦਿੱਲੀ ਵਿਚ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸੀ ਉਹ ਪੂਰੇ ਹੋ ਰਹੇ ਹਨ। 1100 Rupee for Womens

ਔਰਤਾਂ ਨੂੰ 1100-1100 ਰੁਪਏ ਦੇਣ ਦਾ ਵਾਅਦਾ ਵੀ ਅਗਲੇ ਬਜਟ ਤੋਂ ਪੂਰਾ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਦਿੱਲੀ ਵਿਚ ਕੇਜਰੀਵਾਲ ਜੀ ਨੇ ਔਰਤਾਂ ਨੂੰ 2100 ਰੁਪਏ ਦੇਣ ਦਾ ਐਲਾਨ ਕੀਤਾ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਮੁਫ਼ਤ ਦੀ ਰਿਓੜੀ ਦੱਸਿਆ ਤੇ ਹੁਣ ਭਾਜਪਾ ਆਪ ਹੀ ਉੱਥੇ ਔਰਤਾਂ ਨੂੰ 2500 ਰੁਪਏ ਦੇਣ ਦੀ ਗੱਲ ਆਖ਼ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜੋ ਵੀ ਗਾਰੰਟੀ ਦਿੰਦੀ ਹੈ ਉਹ ਜ਼ਰੂਰ ਪੂਰੀ ਕਰਦੀ ਹੈ।

LEAVE A REPLY

Please enter your comment!
Please enter your name here