Talwandi Bhai Police: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਦੀ ਸੰਪਰਕ ਮੁਹਿੰਮ ਤਹਿਤ ਪੁਲਿਸ ਥਾਣਾ ਤਲਵੰਡੀ ਭਾਈ ਵੱਲੋਂ ਨਵਾਂ ਬੱਸ ਸਟੈਂਡ ਤਲਵੰਡੀ ਭਾਈ ਵਿਖੇ ਪੁਲਿਸ-ਪਬਲਿਕ ਮੀਟਿੰਗ ਕੀਤੀ ਗਈ। ਇਹ ਪਬਲਿਕ ਮੀਟਿੰਗ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਕਾਕਾ ਸਰਾਂ ਦੀ ਦੇਖ-ਰੇਖ ਹੇਠ ਹੋਈ । ਮੀਟਿੰਗ ਵਿੱਚ ਪੁਲਿਸ ਥਾਣਾ ਤਲਵੰਡੀ ਭਾਈ ਦੇ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
Read Also : Sunam News: ਇਲਾਜ ‘ਚ ਮਦਦ ਲਈ ਸੌਂਪੀ 18 ਹਜਾਰ ਰੁਪਏ ਦੀ ਮਾਲੀ ਸਹਾਇਤਾ
ਮੀਟਿੰਗ ਵਿੱਚ ਸ਼ਾਮਲ ਹੋਏ ਲੋਕਾਂ ਨਾਲ ਵਿਚਾਰ ਸਾਂਝੇ ਕਰਦਿਆ ਥਾਣਾ ਮੁੱਖੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਅਤੇ ਲੋਕਾਂ ਦਾ ਆਪਸੀ ਰਿਸ਼ਤਾ ਪ੍ਰਪੱਕ ਵਿਸ਼ਵਾਸ, ਸਹਿਯੋਗ ਅਤੇ ਮਿਲਵਰਤਨ ਵਾਲਾ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਮਾਮਲਿਆਂ ਵਿੱਚ ਲੋਕ ਪੁਲਿਸ ਕੋਲ ਸ਼ਿਕਾਇਤ ਕਰਨ ਨਹੀਂ ਜਾਂਦੇ, ਜਿਸ ਕਾਰਨ ਪੀੜਤ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕਿ ਪੁਲਿਸ ਤੁਹਾਡੀ ਦੋਸਤ ਹੈ ਅਤੇ ਤੁਹਾਡੀ ਹਰ ਮੁਸ਼ਕਿਲ ਦਾ ਹੱਲ ਕਰਨ ਅਤੇ ਲੋਕਾਂ ਨੂੰ ਇਨਸਾਫ ਦੇਣ ਲਈ ਤਤਪਰ ਰਹਿੰਦੀ ਹੈ। ਇਸ ਲਈ ਇਨਸਾਫ ਲੈਣ ਲਈ ਪੁਲਿਸ ਕੋਲ ਪਹੁੰਚ ਜਰੂਰ ਕਰਿਆ ਕਰੋ।
Talwandi Bhai Police
ਇਸ ਮੌਕੇ ਉਨਾਂ ਇਕੱਠੇ ਹੋਏ ਲੋਕਾ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਦੌਰਾਨ ਹਰਜਿੰਦਰ ਸਿੰਘ ਕਾਕਾ ਸਰਾਂ ਨੇ ਸੰਬੋਧਨ ਕਰਦਿਆ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨੂੰ ਨਿਆਂ ਦਿਵਾਉਣ ਅਤੇ ਪੁਲਿਸ ਨਾਲ ਸੰਬੰਧਿਤ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਵਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਇਸੇ ਕੜੀ ਤਹਿਤ ਅਜਿਹੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ’ਤੇ ਜਸਵਿੰਦਰ ਸਿੰਘ ਮੁੱਖ ਮੁਨਸ਼ੀ ਥਾਣਾ ਤਲਵੰਡੀ ਭਾਈ, ਗਗਨਪ੍ਰੀਤ ਸਿੰਘ ਏ ਐਸ ਆਈ ਸਾਂਝ ਕੇਂਦਰ, ਸੁਖਵਿੰਦਰ ਸਿੰਘ ਸੁੱਖਾ ਕਲਸੀ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਹੈਪੀ ਸੂਦ, ਪ੍ਰੀਤਮ ਸਿੰਘ ਨੰਬਰਦਾਰ, ਪੱਪੂ ਬਰਾੜ, ਮਹਿੰਦਰ ਸਿੰਘ ਕਲਸੀ ਆਦਿ ਮੌਜੂਦ ਸਨ।