Jal Bus Project: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ (Tarunpreet Singh sond) ਨੇ ਮੰਗਲਵਾਰ ਨੂੰ ਸਪੱਸ਼ਟ ਕੀਤਾ ਕਿ ਇਸ ਵੇਲੇ ਪਾਣੀ ਵਾਲੀ ਬੱਸ ਚਲਾਉਣ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਰਿਪੋਰਟਾਂ ਆਈਆਂ ਸਨ ਕਿ ਪੰਜਾਬ ਸਰਕਾਰ ਰਣਜੀਤ ਸਾਗਰ ਝੀਲ ਦੇ ਹਰੀਕੇ ਵਿਖੇ ਖੜ੍ਹੀ ਪਾਣੀ ਵਾਲੀ ਬੱਸ ਨੂੰ ਮੁੜ ਚਾਲੂ ਕਰਨ ਦੇ ਯਤਨ ਕਰ ਰਹੀ ਹੈ।
Read Also : Farmers Protest Uapdat: ਜਗਜੀਤ ਡੱਲੇਵਾਲ ਨੂੰ ਨਵੇਂ ਕਮਰੇ ’ਚ ਕੀਤਾ ਜਾਵੇਗਾ ਸ਼ਿਫਟ
ਸੈਰ-ਸਪਾਟਾ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਪ੍ਰੋਜੈਕਟ ’ਤੇ 8.63 ਕਰੋੜ ਰੁਪਏ ਖਰਚ ਕਰਨਾ ਇੱਕ ਗਲਤ ਫੈਸਲਾ ਸੀ ਅਤੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ’ਤੇ ਇਸ ਬੇਲੋੜੇ ਵਿੱਤੀ ਬੋਝ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ ਰਹੀ ਹੈ ਅਤੇ ਮੌਜੂਦਾ ਸਰਕਾਰ ਇਸਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬੱਸ ਹੁਣ ਚੱਲਣ ਦੇ ਪੂਰੀ ਤਰ੍ਹਾਂ ਅਯੋਗ ਹੈ ਅਤੇ ਜੇਕਰ ਇਸਨੂੰ ਚਲਾਇਆ ਗਿਆ ਤਾਂ ਵੱਡੇ ਹਾਦਸੇ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। Jal Bus Project
ਮੰਤਰੀ ਨੇ ਯੋਜਨਾ ਨੂੰ ‘ਫੇਲ੍ਹ’ ਕਿਹਾ | Jal Bus Project
ਮੰਤਰੀ ਨੇ ਕਿਹਾ ਕਿ ਇਹ ਪਾਣੀ ਵਾਲੀ ਬੱਸ ਪਹਿਲਾਂ ਵੀ ਘਾਟੇ ਵਾਲਾ ਸੌਦਾ ਸਾਬਤ ਹੋਈ ਹੈ ਕਿਉਂਕਿ ਇਸ ’ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਸਨ ਜਦੋਂ ਕਿ ਆਮਦਨ ਨਾਮਾਤਰ ਸੀ। ਉਨ੍ਹਾਂ ਦੁਹਰਾਇਆ ਕਿ ਇਹ ਪਾਣੀ ਵਾਲੀ ਬੱਸ ਪੂਰੀ ਤਰ੍ਹਾਂ ਬੇਕਾਰ ਹੋ ਗਈ ਹੈ ਅਤੇ ਭਵਿੱਖ ਵਿੱਚ ਇਸ ਦੇ ਚੱਲਣ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਸੁਪਰ ਫੇਲ ਪ੍ਰੋਜੈਕਟ ਪਿਛਲੀਆਂ ਸਰਕਾਰਾਂ ਦੇ ਗਲਤ ਫੈਸਲਿਆਂ ਦਾ ਨਤੀਜਾ ਹੈ, ਜਿਸ ਕਾਰਨ ਜਨਤਕ ਪੈਸੇ ਦੀ ਬਰਬਾਦੀ ਹੋਈ। ਇਹ ਪੈਸਾ ਲੋਕ ਭਲਾਈ ਸਕੀਮਾਂ ਵਿੱਚ ਵਰਤਿਆ ਜਾ ਸਕਦਾ ਸੀ।