ਕਿਹਾ, ਲੋਕ ਚਾਈਨਾ ਡੋਰ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਜ਼ਰੂਰ ਦੇਣ
Amloh News: (ਅਨਿਲ ਲੁਟਾਵਾ) ਅਮਲੋਹ। ਬਸੰਤ ਪੰਚਮੀ ਦਾ ਤਿਉਹਾਰ ਨੇੜੇ ਆ ਰਿਹਾ ਹੈ ਜਿਸ ਨੂੰ ਦੇਖਦਿਆਂ ਚਾਈਨਾ ਡੋਰ ਦੀ ਵਿੱਕਰੀ ਤੇ ਪ੍ਰਸ਼ਾਸਨ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੂਰਨ ਪਾਬੰਦੀ ਲਗਾਈ ਗਈ ਹੈ। ਉੱਥੇ ਹੀ ਡੀਐਸਪੀ ਸਬ ਡਵੀਜ਼ਨ ਅਮਲੋਹ ਗੁਰਦੀਪ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਚਾਈਨਾ ਡੋਰ ਵੇਚਣ ਹੋਣ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਨਜ਼ਦੀਕੀ ਪੁਲਿਸ ਥਾਣੇ ‘ਚ ਉਸ ਦੀ ਸੂਚਨਾ ਜ਼ਰੂਰ ਦਿੱਤੀ ਜਾਵੇ।
ਇਹ ਵੀ ਪੜ੍ਹੋ: Farmers MSP News: ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ
ਉਥੇ ਹੀ ਇਸ ਦੀ ਸੂਚਨਾ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਵੀ ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਚਾਈਨਾ ਡੋਰ ਮਨੁੱਖਤਾ ਅਤੇ ਪੰਛੀਆਂ ਲਈ ਖਤਰਨਾਕ ਹੈ ਇਸ ਨਾਲ ਜਾਨੀ ਨੁਕਸਾਨ ਵੀ ਹੁੰਦਾ ਹੈ। ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਸੰਤ ਪੰਚਮੀ ਮੌਕੇ ਚਾਈਨਾ ਡੋਰ ਨਾਲ ਪਤੰਗਬਾਜ਼ੀ ਨਾ ਕਰਨ ਅਤੇ ਆਪਣੀ ਨਜ਼ਦੀਕੀਆਂ ਨੂੰ ਵੀ ਜਾਗਰੂਕ ਜਰੂਰ ਕਰਨ। ਉਨ੍ਹਾਂ ਕਿਹਾ ਕਿ ਬਸੰਤ ਪੰਚਮੀ ਨੂੰ ਕੋਈ ਵੀ ਵਿਅਕਤੀ ਛੱਤਾਂ ਆਦਿ ’ਤੇ ਡੀਜੇ ਲਾਕੇ ਹੁਲੜਬਾਾਜੀ ਕਰੇਗਾ ਤਾਂ ਉਸ ’ਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। Amloh News