China Door Banned: (ਅਨਿਲ ਲੁਟਾਵਾ) ਅਮਲੋਹ। ਜ਼ਿਲ੍ਹਾ ਮੈਜਿਸਟ੍ਰੇਟ ਫ਼ਤਹਿਗੜ੍ਹ ਸਾਹਿਬ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ‘ਚ ਚਾਈਨਾ ਡੋਰ ਦੀ ਵਿਕਰੀ ਕਰਨ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਇਸ ਦੇ ਤਹਿਤ ਡਾ. ਰਵਜੋਤ ਕੌਰ ਗਰੇਵਾਲ ਐੱਸਐੱਸਪੀ ਫ਼ਤਹਿਗੜ੍ਹ ਸਾਹਿਬ ਦੀ ਅਗਵਾਈ ‘ਚ ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਥਾਣਾ ਅਮਲੋਹ ਵੱਲੋਂ ਇੱਕ ਦੋਸ਼ੀ ਨੂੰ 40 ਗੱਟੂ ਚਾਈਨਾ ਡੋਰ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Amloh News: ਚਾਈਨਾ ਡੋਰ ਵੇਚਣ ਅਤੇ ਸਟੋਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਡੀਐਸਪੀ ਗੁਰਦੀਪ ਸਿੰਘ
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਪੁਲਿਸ ਕਪਤਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਰਾਕੇਸ਼ ਯਾਦਵ ਦੀ ਰਹਿਨੁਮਾਈ ਹੇਠ ਇੰਸਪੈਕਟਰ ਪਵਨ ਕੁਮਾਰ ਮੁੱਖ ਅਫਸਰ ਥਾਣਾ ਅਮਲੋਹ ਦੀ ਨਿਗਰਾਨੀ ਹੇਠ ਸਹਾਇਕ ਸਬ ਇੰਸਪੈਕਟਰ ਬੁੱਧ ਸਿੰਘ ਨੇ ਸਮੇਤ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਕਿ ਦੋਸ਼ੀ ਹਰੀਸ਼ ਕੁਮਾਰ ਜੋ ਕਿ ਚਾਈਨਾ ਡੋਰ (ਪਲਾਸਟਿਕ ਡੋਰ) ਰੱਖਣ ਤੇ ਵੇਚਣ ਦਾ ਆਦੀ ਹੈ, ਜਿਸਨੇ ਆਪਣੇ ਘਰ ਚਾਈਨਾ ਡੋਰ ਨੂੰ ਰੱਖਿਆ ਹੋਇਆ ਹੈ।ਜਿਸ ‘ਤੇ ਮੁਕੱਦਮਾ ਦਰਜ਼ ਕੀਤਾ। ਤਫਤੀਸ਼ ਦੌਰਾਨ ਹਰੀਸ਼ ਕੁਮਾਰ ਪੁੱਤਰ ਕਿ੍ਸ਼ਨ ਬਲਦੇਵ ਵਾਸੀ ਵਾਰਡ ਨੰਬਰ 10 ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਸ ਪਾਸੋਂ 40 ਗੱਟੂ ਚਾਈਨਾ ਡੋਰ ਵੀ ਬਰਾਮਦ ਕੀਤੀ ਗਈ ਹੈ। ਹਰੀਸ਼ ਕੁਮਾਰ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲੈਣ ਤੋਂ ਬਾਅਦ ਉਸ ਤੋਂ ਹੋਰ ਜਾਣਕਾਰੀ ਹਾਸਿਲ ਕੀਤੀ ਜਾਵੇਗੀ। China Door Banned