Posthumous Body Donation: ਜਾਂਦੇ-ਜਾਂਦੇ ਵੀ ਜਿੰਦ ਮਾਨਵਤਾ ਲੇਖੇ ਲਾ ਗਏ ਸੰਦੀਪ ਕੌਰ ਇੰਸਾਂ

Posthumous Body Donation
ਪਾਤੜਾਂ: ਸਰੀਰਦਾਨੀ ਸੰਦੀਪ ਕੌਰ ਇੰਸਾਂ ਦੀ ਮ੍ਰਿਤਕ ਦੇਹ ਵਾਲੀ ਵੈਨ ਨੂੰ ਰਵਾਨਾ ਕਰਦੀ ਹੋਈ ਸਾਧ ਸੰਗਤ। ਤਸਵੀਰ: ਭੂਸ਼ਣ ਸਿੰਗਲਾ 

ਮ੍ਰਿਤਕ ਦੇਹ ਕੀਤੀ ਮੈਡੀਕਲ ਖੋਜਾਂ ਲਈ ਦਾਨ

Posthumous Body Donation: (ਭੂਸ਼ਣ ਸਿੰਗਲਾ) ਪਾਤੜਾਂ। ਡੇਰਾ ਸੱਚਾ ਸੌਦਾ ਦੀ ਪ੍ਰੇਰਨਾ ਸਦਕਾ ਪਾਤੜਾਂ ਦੀ ਵਸਨੀਕ ਡੇਰਾ ਸ਼ਰਧਾਲੂ ਸੰਦੀਪ ਕੌਰ ਇੰਸਾਂ ਦੇ ਦੇਹਾਂਤ ਮਗਰੋਂ ਉਨ੍ਹਾਂ ਦਾ ਮ੍ਰਿਤਕ ਸਰੀਰ ਐੱਫ ਐਚ ਮੈਡੀਕਲ ਕਾਲਜ ਆਗਰਾ ਉਤਰ ਪ੍ਰਦੇਸ਼ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ। ਜਾਣਕਾਰੀ ਅਨੁਸਾਰ ਸੰਦੀਪ ਕੌਰ ਇੰਸਾਂ ਅੱਜ ਸੱਚਖੰਡ ਜਾ ਬਿਰਾਜੇ ਸਨ ਉਨ੍ਹਾਂ ਦੀ ਦਿਲੀਂ ਇੱਛਾ ਅਨੁਸਾਰ ਉਨ੍ਹਾਂ ਦੇ ਸਮੂਹ ਪਰਿਵਾਰ ਵੱਲੋਂ ਆਪਣੀ ਸਹਿਮਤੀ ਨਾਲ ਉਨ੍ਹਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ ।

ਇਹ ਵੀ ਪੜ੍ਹੋ: Supreme Court: ਪੰਜਾਬ ਸਰਕਾਰ ਨੂੰ ਫਿਰ ਪਈ ਸੁਪਰੀਮ ਕੋਰਟ ’ਚ ਝਾੜ, ਜਾਣੋ ਕੀ ਹੈ ਮਾਮਲਾ

ਇਸ ਮੌਕੇ ਭੈਣ ਸੰਦੀਪ ਇੰਸਾਂ ਅਮਰ ਰਹੇ ਤੇ ਜਬ ਤੱਕ ਸੂਰਜ ਚਾਂਦ ਰਹੇਗਾ ਤਦ ਤੱਕ ਸੰਦੀਪ ਕੌਰ ਇੰਸਾਂ ਤੇਰਾ ਨਾਮ ਰਹੇਂਗਾ ਦੇ ਆਕਾਸ਼ ਗੁੰਜਾਊ ਨਾਅਰਿਆਂ ਨਾਲ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ, ਬਲਾਕ ਪਾਤੜਾਂ ਅਤੇ ਬਲਾਕ ਸ਼ੁਤਰਾਣਾ ਦੀ ਸਮੂਹ ਸਾਧ-ਸੰਗਤ ਨੇ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸ਼ਿੰਗਾਰੀ ਹੋਈ ਐਬੂਲੈਂਸ ਰਾਹੀਂ ਪਾਤੜਾਂ ਵਿੱਚ ਕਾਫਲੇ ਦੇ ਰੂਪ ਵਿੱਚ ਚੱਕਰ ਲਾਇਆ ਗਿਆ।

ਮ੍ਰਿਤਕ ਦੇਹ ਦੀ ਅੰਤਿਮ ਰਵਾਨਗੀ ਮੌਕੇ 85 ਮੈਂਬਰ ਪੰਜਾਬ ਅਤੇ ਸ਼ਹਿਰ ਦੇ ਪਤਵੰਤਿਆਂ ਵੱਲੋਂ ਸਮੂਹਿਕ ਰੂਪ ਵਿੱਚ ਹਰੀ ਝੰਡੀ ਦੇ ਕੇ ਗੱਡੀ ਨੂੰ ਰਵਾਨਾ ਕੀਤਾ ਗਿਆ । ਇਸ ਮੌਕੇ 85 ਮੈਂਬਰ ਜਗਤਾਰ ਇੰਸਾਂ, ਨਿਰਭੈ ਇੰਸਾਂ,ਸੁੱਖਾ ਇੰਸਾਂ ,ਭੈਣ ਗੁਰਜੀਤ ਇੰਸਾਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜ਼ਰ ਸੀ। ਇਸ ਮੌਕੇ 85 ਮੈਬਰ ਨਿਰਭੈ ਇੰਸਾਂ ਨੇ ਕਿਹਾ ਕਿ ਸਰੀਰ ਦਾਨ ਕਰਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ, ਕਿਉਂਕਿ ਅੱਜ ਦੇ ਸਮੇਂ ਵਿੱਚ ਭਿਆਨਕ ਬਿਮਾਰੀਆਂ ਦਸਤਕ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਾਤੜਾਂ ਦੇ ਲਈ ਮਾਣ ਵਾਲੀ ਗੱਲ ਹੈ ਕਿ ਭੈਣ ਸੰਦੀਪ ਇੰਸਾਂ ਨੇ ਆਪਣਾ ਸਰੀਰ ਦਾਨ ਕੀਤਾ ਹੈ ।

LEAVE A REPLY

Please enter your comment!
Please enter your name here