Punjab: ਕਿਸਾਨ ਰਿਵਾਇਤੀ ਖੇਤੀ ਦੇ ਨਾਲ-ਨਾਲ ਜੜ੍ਹੀ ਬੂਟੀਆਂ ਦੀ ਖੇਤੀ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ : ਖੁੱਡੀਆਂ

Punjab
Punjab: ਕਿਸਾਨ ਰਿਵਾਇਤੀ ਖੇਤੀ ਦੇ ਨਾਲ-ਨਾਲ ਜੜ੍ਹੀ ਬੂਟੀਆਂ ਦੀ ਖੇਤੀ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ : ਖੁੱਡੀਆਂ

Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਰਿਵਾਇਤੀ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਅਤੇ ਆਯੂਰਵੈਦ/ਮੈਡੀਕਲ ਵਿੱਚ ਵਰਤੀਆਂ ਜਾਣ ਵਾਲੀਆਂ ਜੜ੍ਹੀ ਬੂਟੀਆਂ ਆਦਿ ਦੀ ਖੇਤੀ ਵੀ ਕਰਨੀ ਚਾਹੀਦੀ ਹੈ। ਇਸ ਨਾਲ ਜਿੱਥੇ ਸਾਨੂੰ ਇਹ ਉਤਪਾਦ ਪਰਿਵਾਰ ਲਈ ਵਰਤਣ ਵਾਸਤੇ ਉਪਲੱਬਧ ਹੋਣਗੇ ਉੱਥੇ ਹੀ ਸਾਡੀ ਆਮਦਨ ਵਿੱਚ ਵੀ ਵਾਧਾ ਹੋਵੇਗਾ । ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਅਸ਼ਵਗੰਧਾ ਤੇ ਰਾਸ਼ਟਰੀ ਮੁਹਿੰਮ ਤਹਿਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਐਮ.ਐਲ.ਏ. ਸ. ਗੁਰਦਿੱਤ ਸਿੰਘ ਸੇਖੋ ਅਤੇ ਵੀ.ਸੀ ਡਾ. ਰਾਜੀਵ ਸੂਦ ਤੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਹ ਵੀ ਪੜ੍ਹੋ: Supreme Court: ਪੰਜਾਬ ਸਰਕਾਰ ਨੂੰ ਫਿਰ ਪਈ ਸੁਪਰੀਮ ਕੋਰਟ ’ਚ ਝਾੜ, ਜਾਣੋ ਕੀ ਹੈ ਮਾਮਲਾ

ਉਨ੍ਹਾਂ ਕਿਹਾ ਕਿ ਭਾਰਤ ਵਿੱਚ ਬਹੁਤ ਸਾਰੀਆਂ ਜੜ੍ਹੀਆਂ ਬੂਟੀਆਂ ਉਪਲੱਬਧ ਹਨ ਜੋ ਸਾਡੀਆਂ ਕਈ ਬਿਮਾਰੀਆਂ ਨੂੰ ਠੀਕ ਕਰ ਸਕਦੀਆਂ ਹਨ। ਅਜਿਹੀ ਹੀ ਇਕ ਔਸ਼ਧੀ ਹੈ ਅਸ਼ਵਗੰਧਾ, ਜਿਸ ਦੀ ਵਰਤੋਂ ਹਜ਼ਾਰਾਂ ਸਾਲ ਪਹਿਲਾਂ ਸਾਡੇ ਵੱਡ-ਵਡੇਰਿਆਂ ਵੱਲੋਂ ਕੀਤੀ ਜਾਂਦੀ ਸੀ। ਸਾਨੂੰ ਦਵਾਈਆਂ ਲੈਣ ਦੀ ਜ਼ਰੂਰਤ ਨਹੀਂ ਸੀ ਪੈਂਦੀ । ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ 20 ਲੱਖ ਰੁਪਏ ਇਸ ਜੜ੍ਹੀ ਬੂਟੀ ਦੀ ਪ੍ਰਮੋਸ਼ਨ, ਇਸ ਦੇ ਪੌਦੇ ਵੰਡਣ ਲਈ ਅਤੇ ਇਸ ਵਿੱਚ ਹੋਰ ਸੁਧਾਰ ਕਰਨ ਲਈ ਦਿੱਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਆਯੂਰਵੈਦਿਕ, ਦੇਸੀ ਜੜ੍ਹੀ ਬੂਟੀਆਂ ਦੀ ਖੇਤੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਦੇਸੀ ਔਸ਼ਧੀਆਂ ਨੂੰ ਖੁਰਾਕ ਦਾ ਹਿੱਸਾ ਬਣਾਇਆ ਜਾਵੇ ਅਤੇ ਇਸ ਦਾ ਉਤਪਾਦਨ ਵੀ ਖੁਦ ਕੀਤਾ ਜਾਵੇ।

ਐਮ.ਐਲ.ਏ. ਸ. ਗੁਰਦਿੱਤ ਸਿੰਘ ਨੇ ਕਿਹਾ ਕਿ ਕੁਦਰਤ ਨੇ ਹਜ਼ਾਰਾਂ ਸਾਲ ਪਹਿਲਾਂ ਸਾਨੂੰ ਅਸ਼ਵਗੰਧਾ ਵਰਗੀਆਂ ਜੜੀ ਬੂਟੀਆਂ ਦਿੱਤੀਆਂ ਸਨ। ਪਰ ਅਸੀਂ ਇਨ੍ਹਾਂ ਚੀਜ਼ਾਂ ਤੋਂ ਅੱਗੇ ਲੰਘ ਗਏ । ਉਨ੍ਹਾਂ ਕਿਹਾ ਕਿ ਕਰੋਨਾ ਸਮੇਂ ਦੌਰਾਨ ਸਾਨੂੰ ਕੁਦਰਤ ਦੀਆਂ ਇਨ੍ਹਾਂ ਜੜ੍ਹੀਆਂ ਬੂਟੀਆਂ ਦੀ ਸਮਝ ਆਈ ਹੈ ਕਿ ਦਵਾਈਆਂ ਕਿਵੇਂ ਤਿਆਰ ਕਰਨੀਆਂ ਹਨ ।

ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆ, ਵੀ.ਸੀ.ਡਾ. ਰਾਜੀਵ ਸੂਦ, ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਅਤੇ ਦਿੱਲੀ ਦੇ ਆਯੂਸ਼ ਮੰਤਰਾਲੇ ਵੱਲੋਂ ਅਸ਼ਵਗੰਧਾ ਦੀ ਕਾਸ਼ਤ ਅਤੇ ਮਹੱਤਤਾ ਬਾਰੇ ਕਿਤਾਬਚਾ ਵੀ ਰਿਲੀਜ ਕੀਤਾ ਗਿਆ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਅਲੰਕਾਰ, ਸ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਪਲਾਨਿੰਗ ਬੋਰਡ, ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕੀਟ ਕਮੇਟੀ ਰਮਨਦੀਪ ਸਿੰਘ ਡਾ. ਰੀਵਾ ਸੂਦ, ਆਦਿ ਹਾਜ਼ਰ ਸਨ। Punjab

LEAVE A REPLY

Please enter your comment!
Please enter your name here