Ludhiana News: ਪੁਲਿਸ ਵੱਲੋਂ ਸੂਬੇ ਅੰਦਰ ‘ਮਾਂਝਾ’ ਦੀ ਖਰੀਦੋ-ਫਰੋਖ਼ਤ ਵਿਰੁੱਧ 90 ਐਫਆਈਆਰਜ਼ ਦਰਜ

Ludhiana News
Ludhiana News: ਪੁਲਿਸ ਵੱਲੋਂ ਸੂਬੇ ਅੰਦਰ ‘ਮਾਂਝਾ’ ਦੀ ਖਰੀਦੋ-ਫਰੋਖ਼ਤ ਵਿਰੁੱਧ 90 ਐਫਆਈਆਰਜ਼ ਦਰਜ

ਗਣਤੰਤਰ ਦਿਵਸ ਦੇ ਮੱਦੇਨਜ਼ਰ ਵਿਸ਼ੇਸ਼ ਡੀਜੀਪੀ ਵੱਲੋਂ ਪੁਲਿਸ ਨੂੰ ਨਾਕੇ ਵਧਾਉਣ ਦੇ ਆਦੇਸ਼ | Ludhiana News

ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਵਿਸ਼ੇਸ਼ ਡੀਜੀਪੀ (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਘਾਤਕ ਪਲਾਸਟਿਕ ਡੋਰ ‘ਮਾਂਝਾ’ ਵਿਰੁੱਧ ਇੱਕ ਮੁਹਿੰਮ ਸ਼ੁਰੂ ਕੀਤੀ। ਸ਼ੁਕਲਾ ਮੁਤਾਬਕ ਪੁਲਿਸ ਨੇ ਪਤੰਗ ਉਡਾਉਣ ਵਾਲੀਆਂ ਇਨ੍ਹਾਂ ਘਾਤਕ ਡੋਰਾਂ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਦੇ ਮੰਤਵ ਨਾਲ 20 ਦਿਨਾਂ ’ਚ ਪਲਾਸਟਿਕ ਡੋਰ ਵੇਚਣ ਵਾਲਿਆਂ ਵਿਰੁੱਧ 90 ਮਾਮਲੇ ਦਰਜ ਕੀਤੇ ਹਨ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਲੁਧਿਆਣਾ ਦੇ ਸੀਪੀ ਕੁਲਦੀਪ ਸਿੰਘ ਚਾਹਲ

ਦੇ ਨਾਲ ਮਹਾਂਨਗਰ ਦੇ ਸਥਾਨਕ ਬਾਜ਼ਾਰਾਂ ਦਾ ਦੌਰਾ ਕੀਤਾ ਤੇ ਪਤੰਗ ਵੇਚਣ ਵਾਲੇ ਦੁਕਾਨਦਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪਲਾਸਟਿਕ ਪਤੰਗ ਦੀਆਂ ਡੋਰਾਂ ਵੇਚਣ ਤੋਂ ਪਰਹੇਜ਼ ਕਰਨ ਲਈ ਉਤਸ਼ਾਹਿਤ ਵੀ ਕੀਤਾ। ਉਨ੍ਹਾਂ ਦੁਕਾਨਦਾਰਾਂ ਨੂੰ ਮਾਂਝਾ (ਪਤੰਗ ਦੀ ਡੋਰ) ਦੀ ਗੈਰ-ਕਾਨੂੰਨੀ ਵਿਕਰੀ ਜਾਂ ਵਰਤੋਂ ਸਬੰਧੀ ਰਿਪੋਰਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਇਸ ’ਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ।

ਇਹ ਖਬਰ ਵੀ ਪੜ੍ਹੋ : Los Angeles Fire: ਕੈਲੀਫੋਰਨੀਆ ’ਚ ਫਿਰ ਤੋਂ ਭੜਕੀ ਅੱਗ, 50 ਹਜ਼ਾਰ ਲੋਕਾਂ ਨੂੰ ਘਰ ਛੱਡਣ ਦੇ ਆਦੇਸ਼ ਜਾਰੀ

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਪਲਾਸਟਿਕ ਡੋਰ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ ਹੀ ਪਿਛਲੇ 20 ਦਿਨਾਂ ਦੌਰਾਨ ਪੁਲਿਸ ਟੀਮਾਂ ਨੇ ਸੂਬੇ ਭਰ ’ਚ ਇਸ ਘਾਤਕ ਪਤੰਗ ਦੀ ਡੋਰ ਨੂੰ ਵੇਚਣ ’ਚ ਸ਼ਾਮਲ ਵਿਅਕਤੀਆਂ ਤੋਂ 80879 ਚੀਨੀ ਡੋਰ ਦੇ ਬੰਡਲ ਬਰਾਮਦ ਕੀਤੇ ਹਨ ਤੇ 90 ਐਫਆਈਆਰਜ਼ ਦਰਜ ਕੀਤੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਗਣਤੰਤਰ ਦਿਵਸ- 2025 ਦੇ ਮੱਦੇਨਜ਼ਰ ਜਲੰਧਰ ਤੇ ਲੁਧਿਆਣਾ ’ਚ ਸੁਰੱਖਿਆ ਪ੍ਰਬੰਧਾਂ ਤੇ ਚੱਲ ਰਹੇ ਵਿਸ਼ੇਸ਼ ਆਪ੍ਰੇਸ਼ਨਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੋਵਾਂ ਸ਼ਹਿਰਾਂ ਵਿੱਚ ਮੁੱਖ ਥਾਵਾਂ ’ਤੇ ਯੋਜਨਾਬੱਧ ਅਤੇ ਰਣਨੀਤਕ ਛਾਪੇਮਾਰੀ ਵੀ ਕੀਤੀ। Ludhiana News

ਉਨ੍ਹਾਂ ਲੁਧਿਆਣਾ ਕਮਿਸ਼ਨਰੇਟ ਦੇ ਅਧਿਕਾਰ ਖੇਤਰਾਂ ਵਿੱਚ ਜਨਤਕ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਨਿਗਰਾਨੀ ਅਤੇ ਗਸ਼ਤ ਤੇਜ਼ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ। ਵਿਸ਼ੇਸ਼ ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ- ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕਿਆਂ ਦੀ ਗਿਣਤੀ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਮੁਲਾਜ਼ਮ ਇਨ੍ਹਾਂ ਨਾਕਿਆਂ ਤੋਂ ਲੰਘਣ ਵਾਲੇ ਵੱਧ ਤੋਂ ਵੱਧ ਵਾਹਨਾਂ ਦੀ ਮੁਕੰਮਲ ਜਾਂਚ ਨੂੰ ਯਕੀਨੀ ਬਣਾਉਣਗੇ। Ludhiana News

LEAVE A REPLY

Please enter your comment!
Please enter your name here