Punjab Electricity Bill: ਚੰਡੀਗੜ੍ਹ। ਪੰਜਾਬ ਦੇ ਬਾਸ਼ਿਦਿਆਂ ਲਈ ਇੱਕ ਚੰਗੀ ਖਬਰ ਸਾਹਮਣੇ ਆਈ ਹੈ। ਪੰਜਾਬ ਬਿਜਲੀ ਬੋਰਡ ਦੇ ਬਿੱਲ ਹੁਣ ਪੰਜਾਬੀ ਭਾਸ਼ਾ ਵਿੱਚ ਮਿਲਣ ਲੱਗੇ ਹਨ। ਦਰਅਸਲ, ਪੰਜਾਬ ਬਿਜਲੀ ਬੋਰਡ ਦੇ ਹੁਣ ਤੱਕ ਹਰ ਮਹੀਨੇ ਜੋ ਮਸ਼ੀਨੀ ਬਿਲ ਭੇਜੇ ਜਾਂਦੇ ਹਨ, ਉਹ ਸਾਰੇ ਬਿੱਲ ਅੰਗਰੇਜ਼ੀ ਭਾਸ਼ਾ ਵਿੱਚ ਆਉਂਦੇ ਸੀ ਜਿਸ ਕਾਰਨ ਆਮ ਲੋਕਾਂ ਨੂੰ ਪੜ੍ਹਨ ਵਿਚ ਪਰੇਸ਼ਾਨੀ ਹੁੰਦੀ ਸੀ। ਇਸ ਮਾਮਲੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਸ਼ੁਰੂ ਹੋਈ। ਹੁਣ ਹਾਈਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।
Read Also : Punjab Board Exams: ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਜਾਰੀ ਹੋਏ ਨਵੇਂ ਹੁਕਮ
ਪੰਜਾਬ ਬਿਜਲੀ ਬੋਰਡ ਦੇ ਕਰਮਚਾਰੀਆਂ ਵੱਲੋਂ ਬਿੱਲ ਦੋਨੋਂ ਭਾਸ਼ਾਵਾਂ ਵਿੱਚ ਜਾਰੀ ਕੀਤੇ ਜਾਣਗੇ। ਹੁਣ ਬਿੱਲ ਪੰਜਾਬੀ ਭਾਸ਼ਾ ਵਿੱਚ ਵੀ ਬਿੱਲ ਆਉਣੇ ਸ਼ੁਰੂ ਹੋ ਗਏ ਹਨ। ਬਿਜਲੀ ਬੋਰਡ ਦੇ ਬਿੱਲ ਪੰਜਾਬੀ ਭਾਸ਼ਾ ਵਿੱਚ ਮਿਲਣਗੇ ਤਾਂ ਜੋ ਇਹ ਬਿੱਲ ਆਮ ਲੋਕਾਂ ਦੇ ਸਮਝ ਆ ਸਕਣ। ਇਸ ਤੋਂ ਇਲਾਵਾ ਜੇਕਰ ਕੋਈ ਅੰਗਰੇਜ਼ੀ ਵਿਚ ਬਿੱਲ ਭੇਜਣ ਦੀ ਬੇਨਤੀ ਕਰਦਾ ਹੈ ਤਾਂ ਉਸ ਨੂੰ ਇਸੇ ਭਾਸ਼ਾ ਵਿਚ ਬਿੱਲ ਦਿੱਤਾ ਜਾਵੇਗਾ।
Punjab Electricity Bill
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਬਿਜਲੀ ਦੇ ਬਿੱਲ ਪੰਜਾਬੀ ਭਾਸ਼ਾ ਵਿੱਚ ਜਾਰੀ ਕਰਨ ਦੀ ਮੰਗ ਵਾਲੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਹਾਈ ਕੋਰਟ ਦੇ ਵਕੀਲ ਐਡਵੋਕੇਟ ਨਿਖਿਲ ਥੰਮਨ ਨੇ ਇੱਕ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਬਿਜਲੀ ਦੇ ਬਿੱਲ ਪੰਜਾਬੀ ਭਾਸ਼ਾ ਵਿੱਚ ਜਾਰੀ ਕਰਨ ਦੀ ਮੰਗ ਕੀਤੀ ਸੀ।
ਪਟੀਸ਼ਨ ਵਿੱਚ ਪੰਜਾਬ ਸਰਕਾਰੀ ਭਾਸ਼ਾਵਾਂ ਐਕਟ, 1967 ਨੂੰ ਲਾਗੂ ਕਰਨ ਵਿੱਚ ਹੋਈ ਲਾਪਰਵਾਹੀ ‘ਤੇ ਕੇਂਦ੍ਰਿਤ ਕੀਤਾ ਗਿਆ ਸੀ। ਇਸ ਐਕਟ ਦੇ ਤਹਿਤ ਰਾਜ ਵਿੱਚ ਸਾਰੇ ਸਰਕਾਰੀ ਸੰਚਾਰ, ਬਿਜਲੀ ਦੇ ਬਿੱਲਾਂ ਸਮੇਤ, ਪੰਜਾਬੀ ਭਾਸ਼ਾ ਵਿੱਚ ਹੋਣੇ ਜ਼ਰੂਰੀ ਹਨ। ਪਟੀਸ਼ਨ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਵਿੱਚ ਬਿਜਲੀ ਦੇ ਬਿੱਲ ਜਾਰੀ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ।