Faridkot Police: ਪਿਛਲੇ ਤਿੰਨ ਦਿਨਾਂ ਵਿੱਚ ਖਾਲਿਸਤਾਨ ਦੇ ਸਮਰਥਨ ਵਿੱਚ ਇਹ ਦੂਜੀ ਘਟਨਾ
Faridkot Police: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਦਿਨ ਚੜ੍ਹਦੇ ਹੀ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਫਿਰ ਆਏ ਸਾਹਮਣੇ ਜਾਣਕਾਰੀ ਅਨੁਸਾਰ ਸ਼ਨਿੱਚਰਵਾਰ ਸਵੇਰੇ ਪੁਲਿਸ ਨੂੰ ਫਰੀਦਕੋਟ ਤੋਂ ਜਾਣ ਵਾਲੇ ਅੰਮ੍ਰਿਤਸਰ ਬਠਿੰਡਾ ਰਾਸ਼ਟਰੀ ਰਾਜਮਾਰਗ ‘ਤੇ ਚਾਹਿਲ ਪੁਲ ਨੇੜੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਜਾਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਫਾਈ ਕਰਵਾਈ। ਤਿੰਨ ਦਿਨ ਪਹਿਲਾਂ ਵੀਰਵਾਰ ਨੂੰ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਵੱਲੋਂ ਨਹਿਰੂ ਸਟੇਡੀਅਮ ਅਤੇ ਰੇਲਵੇ ਸਟੇਸ਼ਨ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ ਅਤੇ ਇਸ ਤੋਂ ਬਾਅਦ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕਰਕੇ ਇਸਦੀ ਜ਼ਿੰਮੇਵਾਰੀ ਲਈ ਸੀ।
ਇਹ ਵੀ ਪੜ੍ਹੋ: Punjab CM: ਗੁਰਵੰਤਪੰਤ ਪੰਨੂ ਵੱਲੋਂ ਮੁੱਖ ਮੰਤਰੀ ਮਾਨ ਨੂੰ ਧਮਕੀ, ਮਾਨ ਐਸਐਫਜੇ ਦੇ ਨਿਸ਼ਾਨੇ ’ਤੇ
ਇਹ ਕਾਰਵਾਈ ਕਰਦੇ ਸਮੇਂ ਉਸਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਇਨ੍ਹਾਂ ਘਟਨਾਵਾਂ ਕਾਰਨ ਮੁੱਖ ਮੰਤਰੀ ਦਾ ਫਰੀਦਕੋਟ ਦੌਰਾ ਵੀ ਰੱਦ ਕਰ ਦਿੱਤਾ ਗਿਆ। ਮੁੱਖ ਮੰਤਰੀ ਮਾਨ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਇੱਥੇ ਨਹਿਰੂ ਸਟੇਡੀਅਮ ਵਿੱਚ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣਾ ਸੀ। ਹਾਲਾਂਕਿ, ਹੁਣ ਤੱਕ ਫਰੀਦਕੋਟ ਪੁਲਿਸ ਨਹਿਰੂ ਸਟੇਡੀਅਮ ਅਤੇ ਰੇਲਵੇ ਸਟੇਸ਼ਨ ‘ਤੇ ਨਾਅਰੇ ਲਿਖਣ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ ਅਤੇ ਇਸ ਦੌਰਾਨ ਚਾਹਿਲ ਪੁਲ ‘ਤੇ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਡੀਐਸਪੀ ਤ੍ਰਿਲੋਚਨ ਸਿੰਘ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਨਾਅਰੇ ਤਿੰਨ ਦਿਨ ਪਹਿਲਾਂ ਲਿਖੇ ਗਏ ਹੋਣਗੇ ਅਤੇ ਹੋ ਸਕਦਾ ਹੈ ਕਿ ਉਸ ਦਿਨ ਕਿਸੇ ਦੇ ਧਿਆਨ ਵਿੱਚ ਨਾ ਆਏ ਹੋਣ।