Future Tycoon: ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਸਾਰਿਆਂ ਨੂੰ ਮੌਕਾ ਦੇਣ ਵਾਸਤੇ “ਫਿਊਚਰ ਟਾਈਕੂਨ’ ਪ੍ਰੋਗਰਾਮ ਦੀ ਸ਼ੁਰੂਆਤ

Future Tycoon Program
Future Tycoon Program: ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਸਾਰਿਆਂ ਨੂੰ ਮੌਕਾ ਦੇਣ ਵਾਸਤੇ "ਫਿਊਚਰ ਟਾਈਕੂਨ' ਪ੍ਰੋਗਰਾਮ ਦੀ ਸ਼ੁਰੂਆਤ

‘ਫਿਊਚਰ ਟਾਈਕੂਨ’ ਚਾਹਵਾਨਾਂ ਨੂੰ ਉਦਮੀ ਬਣਨ ਲਈ ਦੇਵੇਗਾ ਢੁਕਵਾਂ ਮੰਚ : ਸਾਕਸ਼ੀ ਸਾਹਨੀ | Future Tycoon

Future Tycoon Program: (ਰਾਜਨ ਮਾਨ) ਅੰਮ੍ਰਿਤਸਰ। ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਪ੍ਰਤਿਭਾਸ਼ਾਲੀ ਵਿਅਕਤੀ ਚਾਹੇ ਉਹ ਬੱਚੇ ਜਵਾਨ ਮਰਦ ਜਾਂ ਇਸਤਰੀ ਕੋਈ ਵੀ ਹੋਵੇ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਮੌਕਾ ਦੇਣ ਵਾਸਤੇ ਫਿਊਚਰ ਟਾਈਕੂਨ ਨਾਂ ਦਾ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਤੁਹਾਡੇ ਵੱਲੋਂ ਦਿੱਤੇ ਗਏ ਵਪਾਰਕ ਆਈਡੀਆ ਨੂੰ ਸੁਪਨੇ ਵਿੱਚ ਬਦਲਣ ਲਈ ਪੈਸਾ ਕਾਪੀਰਾਈਟ ਪ੍ਰਮੋਸ਼ਨ ਤਜ਼ਰਬਾ , ਮਾਹਰਾਂ ਦੀ ਰਾਇ, ਹਰੇਕ ਲੋੜੀਂਦੀ ਸਹਾਇਤਾ ਦੇਣ ਦਾ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸਨ ਕਰੇਗਾ।

ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਇਸ ਤੋਂ ਪਹਿਲਾਂ ਇਹ ਪ੍ਰੋਗਰਾਮ ਬਤੌਰ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਲੁਧਿਆਣਾ ਵਿੱਚ ਸ਼ੁਰੂ ਕੀਤਾ ਗਿਆ ਸੀ ਜਿਸ ਨੂੰ ਵੱਡਾ ਹੁੰਗਾਰਾ ਮਿਲਿਆ ਸੀ। ਅੱਜ ਇਸ ਮੌਕੇ ਦੀ ਸ਼ੁਰੂਆਤ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਵੇਂ ਉਦਮੀਆਂ ਨੂੰ ਆਪਣਾ ਕਾਰੋਬਾਰ ਤੇ ਰੁਜ਼ਗਾਰ ਸ਼ੁਰੂ ਕਰਨ ਲਈ ਢੁੱਕਵਾਂ ਮੰਚ ਅਤੇ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਫਿਊਚਰ ਟਾਈਕੂਨ ਮੌਕਾ ਦੇਵੇਗਾ।

ਇਹ ਵੀ ਪੜ੍ਹੋ: Yamuna River: ਡੂੰਘਾ ਹੁੰਦਾ ਜਾ ਰਿਹਾ ਹੈ ਪਾਣੀ ਦਾ ਵਿਵਾਦ, ਚੋਣ ਕਮਿਸ਼ਨ ਨੇ ਆਤਿਸ਼ੀ ਅਤੇ ਮਾਨ ਨੂੰ ਸੱਦਿਆ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜ਼ਿਲ੍ਹੇ ਦੇ ਚਾਹਵਾਨ ਉਦਮੀਆਂ ਨੂੰ ਆਪਣਾ ਹੁਨਰ ਦਿਖਾਉਣ ਦਾ ਮੌਕਾ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਸਫ਼ਲ ਬਣਾਉਣ ਲਈ ਵਿੱਤੀ ਸਹਾਇਤਾ ਦਿਵਾਉਣ ਵਿੱਚ ਵੀ ਪੂਰੀ ਮੱਦਦ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਵਿਦਿਆਰਥੀਆਂ, ਨੌਜਵਾਨਾਂ, ਮਹਿਲਾਵਾਂ, ਦਿਵਿਆਂਗਜਨਾਂ, ਛੋਟੇ-ਵੱਡੇ ਕਾਰੋਬਾਰੀਆਂ, ਆਮ ਲੋਕਾਂ ‘ਜਾਂ ਸੈਰ-ਸਪਾਟਾ ਸਨਅਤ ਨਾਲ ਜੁੜੇ ਲੋਕਾਂ ਚੋਂ ਕਿਸੇ ਦੇ ਵੀ ਆਪਣੇ ਸੁਪਨਮਈ ਪ੍ਰਾਜੈਕਟ ਦੇ ਨਵੇਂ ਸੰਕਲਪਾਂ ਅਤੇ ਯੋਜਨਾਵਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਦਾ ਹੱਥ ਫੜਕੇ ਅਸਲ ‘ਚ ਰੂਪਮਾਨ ਕਰਨ ਲਈ ਇੱਕ ਢੁੱਕਵਾਂ ਮੰਚ ਪ੍ਰਦਾਨ ਕਰਨ ਦਾ ਯਤਨ ਕੀਤਾ ਜਾਵੇਗਾ।

ਅੰਮ੍ਰਿਤਸਰ ਦੇ ਕਾਰੋਬਾਰੀ ਲੋਕਾਂ ਵੱਲੋਂ ਹਰੇਕ ਤਰ੍ਹਾਂ ਦੀ ਸਹਾਇਤਾ ਮਿਲੇਗੀ

ਉਹਨਾਂ ਦੱਸਿਆ ਕਿ ਇਸ ਲਈ ਸਾਨੂੰ ਆਈ ਆਈ ਐਮ ਅੰਮ੍ਰਿਤਸਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬ ਟੈਕਨੀਕਲ ਯੂਨੀਵਰਸਿਟੀ , ਪੀਐਚਡੀ ਚੈਂਬਰ ਤੋਂ ਇਲਾਵਾ ਅੰਮ੍ਰਿਤਸਰ ਦੇ ਕਾਰੋਬਾਰੀ ਲੋਕਾਂ ਵੱਲੋਂ ਹਰੇਕ ਤਰ੍ਹਾਂ ਦੀ ਸਹਾਇਤਾ ਮਿਲੇਗੀ। ਉਹਨਾਂ ਦੱਸਿਆ ਕਿ ਇਸ ਲਈ ਅਸੀਂ ਲੋਕਾਂ ਕੋਲੋਂ ਕਾਰੋਬਾਰ ਲਈ ਆਈਡੀਆ ਮੰਗੇ ਹਨ ਅਤੇ ਉਹਨਾਂ ਵਿੱਚੋਂ ਪਹਿਲੇ ਨੰਬਰ ਉੱਤੇ ਆਏ ਪ੍ਰਸਤਾਵ ਨੂੰ 50, ਦੂਸਰੇ ਸਥਾਨ ਨੂੰ 20, ਤੀਸਰੇ ਸਥਾਨ ਨੂੰ 10 ਹਜ਼ਾਰ ਦਾ ਨਗਦ ਇਨਾਮ ਵੀ ਦਿੱਤਾ ਜਾਵੇਗਾ। ਉਨਾਂ ਇਸ ਮੌਕੇ ਕਿਊਆਰ ਕੋਡ ਵੀ ਲਾਂਚ ਕੀਤਾ, ਜਿਸ ’ਤੇ ਸਕੈਨਿੰਗ ਕਰਕੇ ਆਪਣਾ ਆਈਡੀਆ ਰਜਿਸਟਰ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਫੋਨ ਨੰਬਰ 9915789068 ਉੱਤੇ ਸੰਪਰਕ ਕਰਕੇ ਸਹਾਇਤਾ ਲਈ ਜਾ ਸਕਦੀ ਹੈ। Future Tycoon Program

ਪੰਜਾਬ ਸਰਕਾਰ ਅਜਿਹੇ ਪ੍ਰੋਜੈਕਟਾਂ ਲਈ ਹਰ ਤਰ੍ਹਾਂ ਦੀ ਮੱਦਦ ਲਈ ਤਿਆਰ : ਵਿਧਾਇਕ ਸੰਧੂ | Future Tycoon Program

ਇਸ ਮੌਕੇ ਹਲਕਾ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਵੱਲੋਂ ਸ਼ੁਰੂ ਕੀਤੀ ਗਈ ਇਸ ਨਿਵੇਕਲੀ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਭਰੋਸਾ ਦਿੱਤਾ ਕਿ ਉਹਨਾਂ ਦੀ ਹਰੇਕ ਤਰ੍ਹਾਂ ਨਾਲ ਇਸ ਪ੍ਰੋਜੈਕਟ ਵਿੱਚ ਸਹਾਇਤਾ ਕੀਤੀ ਜਾਵੇਗੀ ਤਾਂ ਜੋ ਸਾਡੇ ਜ਼ਿਲ੍ਹੇ ਤੇ ਬੱਚਿਆਂ ਜਵਾਨਾਂ ਅਤੇ ਔਰਤਾਂ ਨੂੰ ਉਦਮੀ ਬਣਨ ਦਾ ਮੌਕਾ ਮਿਲ ਸਕੇ।

ਇਸ ਮੌਕੇ ਸੰਬੋਧਨ ਕਰਦੇ ਗੁਰੂ ਨਾਨਕ ਦੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਕਰਮਜੀਤ ਸਿੰਘ ਨੇ ਕਿਹਾ ਕਿ ਬਤੌਰ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਹਨੀ ਨੇ ਪਟਿਆਲਾ ਵਿੱਚ ਵੀ ਅਜਿਹੇ ਵਿਕਲੇ ਕੰਮ ਦੀ ਸ਼ੁਰੂਆਤ ਕੀਤੀ ਸੀ ਅਤੇ ਇਹ ਸਫਲ ਰਿਹਾ ਸੀ ਉਹਨਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਹਰ ਤਰ੍ਹਾਂ ਦਾ ਸਾਥ ਦਿੰਦੇ ਹੋਏ ਸ਼ੁਭ ਇਛਾਵਾਂ ਦਿੱਤੀਆਂ। Future Tycoon Program

Future Tycoon Program
ਅੰਮ੍ਰਿਤਸਰ: ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਵਾਈਸ ਚਾਂਸਲਰ ਡਾਕਟਰ ਕਰਮਜੀਤ ਸਿੰਘ ਫਿਊਚਰ ਟਾਈਕੂਨ ਲਾਂਚ ਕਰਦੇ ਹੋਏ।
Future Tycoon Program
ਅੰਮ੍ਰਿਤਸਰ: ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਵਾਈਸ ਚਾਂਸਲਰ ਡਾਕਟਰ ਕਰਮਜੀਤ ਸਿੰਘ ਫਿਊਚਰ ਟਾਈਕੂਨ ਲਾਂਚ ਕਰਦੇ ਹੋਏ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਸਰੀਨ, ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਗੁਰਸਿਮਰਨਜੀਤ ਕੌਰ, ਸ੍ਰੀ ਅਮਿਤ ਮਦਾਨ, ਫਿੱਕੀ ਫਲੋ ਤੋਂ ਮੈਡਮ ਹਿਮਾਨੀ ਅਰੋੜਾ, ਸ੍ਰੀ ਪਿਆਰਾ ਲਾਲ ਸੇਠ, ਸ੍ਰੀ ਅਸ਼ੋਕ ਸੇਠੀ, ਸ੍ਰੀ ਸਲਿਲ ਕਪਲੇਸ਼, ਡਿਪਟੀ ਸੀ.ਈ.ਓ. ਰੋਜ਼ਗਾਰ ਕਾਰੋਬਾਰ ਬਿਓਰੋ ਸ: ਤੀਰਥਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਰੋਬਾਰੀ ਅਤੇ ਵਿਦਿਆਰਥੀ ਹਾਜ਼ਰ ਸਨ।

LEAVE A REPLY

Please enter your comment!
Please enter your name here