ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News Amritsar Mayo...

    Amritsar Mayoral Election: ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਮੇਅਰ ਚੋਣ ਦੀ ਪਟੀਸ਼ਨ ਖਾਰਜ

    Amritsar mayor election

    ਹਾਈਕੋਰਟ ਵੱਲੋਂ ਕਾਂਗਰਸ ਨੂੰ ਚੋਣ ਟ੍ਰਿਬਿਊਨਲ ਕੋਲ ਜਾਣ ਦੀ ਸਲਾਹ

    Amritsar Mayoral Election: (ਅਸ਼ਵਨੀ ਚਾਵਲਾ) ਚੰਡੀਗੜ੍ਹ। ਅੰਮ੍ਰਿਤਸਰ ਦੇ ਮੇਅਰ ਦੀ ਚੋਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੁੱਜੀ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਇਸ ਮਾਮਲੇ ਵਿੱਚ ਕੋਈ ਵੀ ਕਾਰਵਾਈ ਕਰਨ ਦੀ ਥਾਂ ’ਤੇ ਕਾਂਗਰਸ ਪਾਰਟੀ ਨੂੰ ਚੋਣ ਟ੍ਰਿਬਿਊਨਲ ਕੋਲ ਜਾਣ ਦੀ ਸਲਾਹ ਦਿੰਦੇ ਹੋਏ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਗਿਆ ਹੈ। ਹਾਈ ਕੋਰਟ ਵੱਲੋਂ ਪਟੀਸ਼ਨ ਖਾਰਸ਼ ਹੋਣ ਤੋਂ ਬਾਅਦ ਕਾਂਗਰਸ ਪਾਰਟੀ ਕੁਝ ਵੀ ਨਹੀਂ ਬੋਲ ਰਹੀ ਆਮ ਆਦਮੀ ਪਾਰਟੀ ਵੱਲੋਂ ਇਸ ਨੂੰ ਚੋਣ ਪ੍ਰਕਿਰਿਆ ਦੀ ਜਿੱਤ ਅਤੇ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਹੋਣ ਦੀ ਗੱਲ ਆਖੀ ਗਈ ਹੈ।

    ਇਹ ਵੀ ਪੜ੍ਹੋ: Kila Raipur Games: ਡਿਪਟੀ ਕਮਿਸ਼ਨਰ ਨੇ ਕਿਲਾ ਰਾਏਪੁਰ ਦੀਆਂ ਪੇਂਡੂ ਓਲੰਪਿਕ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ 

    ਜਾਣਕਾਰੀ ਅਨੁਸਾਰ ਬੀਤੇ ਦਿਨੀ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਕੀਤੀ ਗਈ ਸੀ ਤਾਂ ਇਸ ਚੋਣ ਦੇ ਦੌਰਾਨ ਆਮ ਆਦਮੀ ਪਾਰਟੀ ਦੇ ਤਿੰਨੇ ਉਮੀਦਵਾਰਾਂ ਨੂੰ ਬਹੁਮਤ ਮਿਲਣ ਕਰਕੇ ਉਹਨਾਂ ਨੂੰ ਜੇਤੂ ਐਲਾਨ ਦੇ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਕਾਂਗਰਸ ਪਾਰਟੀ ਨੇ ਹੰਗਾਮਾ ਕਰਦੇ ਹੋਏ ਆਮ ਆਦਮੀ ਪਾਰਟੀ ’ਤੇ ਧੱਕਾ ਕਰਨ ਦਾ ਦੋਸ਼ ਲਾਇਆ ਸੀ। ਇਨ੍ਹਾਂ ਹੀ ਦੋਸ਼ਾਂ ਦੇ ਤਹਿਤ ਕਾਂਗਰਸ ਪਾਰਟੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਗਿਆ ਸੀ ਅਤੇ ਹਾਈ ਕੋਰਟ ਤੋਂ ਇਸ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਲਾਉਂਦੇ ਹੋਏ ਚੋਣ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। Amritsar Mayoral Election

    ਬੁੱਧਵਾਰ ਨੂੰ ਸੁਣਵਾਈ ਦੇ ਦੌਰਾਨ ਹਾਈਕੋਰਟ ਨੇ ਇਸ ਕਾਂਗਰਸ ਦੀ ਇਸ ਪਟੀਸ਼ਨ ਨੂੰ ਗਲਤ ਕਰਾਰ ਦਿੰਦੇ ਹੋਏ ਕਾਂਗਰਸ ਪਾਰਟੀ ਨੂੰ ਸਲਾਹ ਦਿੱਤੀ ਹੈ ਕਿ ਪਹਿਲਾਂ ਉਹ ਚੋਣ ਟ੍ਰਿਬਿਊਨਲ ਕੋਲ ਆਪਣੀ ਗੱਲ ਨੂੰ ਰੱਖਣ ਉਸ ਤੋਂ ਬਾਅਦ ਹੀ ਹਾਈਕੋਰਟ ਦਾ ਰੁੱਖ ਕੀਤਾ ਜਾ ਸਕਦਾ ਹੈ। ਇਹ ਕਹਿੰਦੇ ਹੋਏ ਕਾਂਗਰਸ ਪਾਰਟੀ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ।

    LEAVE A REPLY

    Please enter your comment!
    Please enter your name here