Budget News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਪੰਜਾਬ ਦੇ ਲਈ ਬਿਲਕੁਲ ਵੀ ਫਾਇਦੇਮੰਦ ਨਹੀਂ ਹੈ, ਇੰਜ ਜਾਪਦਾ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਆ ਸਲੂਕ ਕੀਤਾ ਗਿਆ ਹੈ। ਇਹ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਨਰਿੰਦਰ ਮੋਦੀ ਸਰਕਾਰ ਪਿਛਲੇ 11 ਸਾਲਾਂ ਤੋਂ ਕੇਂਦਰ ਦੀ ਸਤਾ ’ਤੇ ਕਾਬਜ਼ ਹੈ। ਇਨਾ ਲੰਮਾ ਸਮਾਂ ਬੀਤਣ ਤੋਂ ਬਾਅਦ ਵੀ ਕੇਂਦਰ ਸਰਕਾਰ ਵੱਲੋਂ ਨੌਜਵਾਨਾਂ ਦੇ ਰੁਜ਼ਗਾਰ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਜੋ ਬਜਟ ਪੇਸ਼ ਕੀਤਾ ਗਿਆ ਹੈ ਉਸ ਵਿੱਚ ਨੌਜਵਾਨ ਵਰਗ ਦੇ ਲਈ ਕੁਝ ਵੀ ਨਹੀਂ ਹੈ।
ਇਹ ਵੀ ਪੜ੍ਹੋ: Delhi Weather Update: ਬਹੁਤ ਖਰਾਬ ‘ਸ਼੍ਰੇਣੀ ’ਚ ਪਹੁੰਚੀ ਦਿੱਲੀ ਦੀ ਹਵਾ ਗੁਣਵੱਤਾ, ਯੈਲੋ ਅਲਰਟ ਜਾਰੀ
ਇਥੋਂ ਤੱਕ ਕਿ ਫ਼ਸਲਾਂ ਦੀ ਐਮਐਸਪੀ ਨੂੰ ਵੀ ਬਜਟ ਤੋਂ ਦੂਰ ਰੱਖਿਆ ਗਿਆ ਹੈ, ਜਦਕਿ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ। ਭਾਰਤੀ ਜਨਤਾ ਪਾਰਟੀ ਦੀ ਨਰਿੰਦਰ ਮੋਦੀ ਸਰਕਾਰ ਦੇਸ਼ ਦੇ ਲੋਕਾਂ ਨੂੰ ਸੁਖਦ ਮਾਹੌਲ ਨਹੀਂ ਦੇਣਾ ਚਾਹੁੰਦੀ, ਜਿਸ ਕਾਰਨ ਇੱਥੋਂ ਦੇ ਲੋਕਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਦਿੱਲੀ ਦੇ ਵਿੱਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਰਕਾਰ ਦੇ ਖਜ਼ਾਨੇ ਜਨਤਾ ਵੱਲ ਖੋਲੇ ਸਨ ਉਸ ਨੂੰ ਭਾਰਤੀ ਜਨਤਾ ਪਾਰਟੀ ਰੇਵੜੀਆਂ ਦੱਸਦੀ ਸੀ। ਇਸੇ ਤਰ੍ਹਾਂ ਪੰਜਾਬ ਅੰਦਰ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਜ਼ਾਨੇ ਜਨਤਾ ਲਈ ਖੋਲੇ ਹੋਏ ਹਨ।
ਇਨ੍ਹਾਂ ਤੋਂ ਉਲਟ ਭਾਰਤੀ ਜਨਤਾ ਪਾਰਟੀ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਆਮ ਲੋਕਾਂ ਦੇ ਲਈ ਕੁਝ ਵੀ ਖਾਸ ਨਹੀਂ। ਸਿੱਖਿਆ ਅਤੇ ਸਿਹਤ ਦੇ ਲਈ ਜਿੰਨਾ ਬਜਟ ਰੱਖਿਆ ਜਾਣਾ ਚਾਹੀਦਾ ਹੈ, ਉਹ ਅੰਕੜਾ ਵੀ ਕਾਫੀ ਘੱਟ ਹੈ। ਸਰਕਾਰਾਂ ਲੋਕਾਂ ਨੂੰ ਸਹੂਲਤ ਮੁਹੱਈਆ ਕਰਵਾਉਣ ਲਈ ਚੁਣੀਆ ਜਾਂਦੀਆਂ ਹਨ, ਪ੍ਰੰਤੂ ਭਾਰਤੀ ਜਨਤਾ ਪਾਰਟੀ ਦੀ ਮੋਦੀ ਸਰਕਾਰ ਅਜਿਹੀ ਹੈ ਜੋ ਆਮ ਲੋਕਾਂ ਨੂੰ ਦੁਖੀ ਕਰਦੀ ਹੈ ਅਤੇ ਸਰਮਾਏਦਾਰ ਵਰਗ ਨੂੰ ਖੁਸ਼ਹਾਲ ਬਣਾਉਂਦੀ ਹੈ। Budget News