Basant Panchami : ਖੂਨਦਾਨ ਸਭ ਤੋਂ ਉੱਤਮ ਦਾਨ : ਪ੍ਰੋ.ਬਡੂੰਗਰ
Basant Panchami: (ਨਰਿੰਦਰ ਸਿੰਘ ਬਠੋਈ) ਪਟਿਆਲਾ। ਜਾਗਦੇ ਰਹੋ ਕਲੱਬ ਪਟਿਆਲਾ ਨੇ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਨੇੜੇ ਬੱਸ ਸਟੈਂਡ ਵਿਖੇ ਖੂਨਦਾਨ ਕੈਂਪ ਲਗਾਇਆ। ਜਿਸ ਦਾ ਰਸਮੀਂ ਉਦਘਾਟਨ ਬਿਕਰਮ ਸਿੰਘ ਜਗਤਪੁਰਾ ਅਤੇ ਰੇਸ਼ਮ ਕੁਮਾਰ ਸਨੌਰ ਨੇ ਖੂਨਦਾਨ ਕਰਕੇ ਕੀਤਾ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਪ੍ਰੋਫੈਸਰ ਕ੍ਰਿਪਾਲ ਸਿੰਘ ਬਡੂੰਗਰ ਨੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ: Budget News: ਕੇਂਦਰ ਸਰਕਾਰ ਨੇ ਬਜਟ ’ਚ ਪੰਜਾਬ ਨਾਲ ਕੀਤਾ ਮਤਰੇਆ ਸਲੂਕ : ਵਿਧਾਇਕ ਰਾਏ
ਇਸ ਮੌਕੇ ਖੂਨਦਾਨ ਕੈਂਪ ਵਿੱਚ ਧਰਮਪਾਲ ਸਿੰਘ,ਕਿਰਨ ਦੇਵੀ,ਲਵਪ੍ਰੀਤ ਸਿੰਘ,ਬਲਵਿੰਦਰ ਸਿੰਘ ਅਤੇ ਅਮਰਿੰਦਰ ਸਿੰਘ ਸਮੇਤ 35 ਖੂਨਦਾਨੀਆਂ ਨੇ ਖੂਨਦਾਨ ਕੀਤਾ। ਇਸ ਮੌਕੇ ਪ੍ਰੋਫੈਸਰ ਕ੍ਰਿਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ੍ਰੋਮਣੀ ਕਮੇਟੀ ਨੇ ਕਿਹਾ ਕਿ ਖੂਨਦਾਨ ਸਭ ਤੋਂ ਉੱਤਮ ਦਾਨ ਹੈ। ਹਰੇਕ ਤੰਦਰੁਸਤ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦਾ ਹੈ। ਤੁਹਾਡਾ ਦਿੱਤਾ ਹੋਇਆ ਖੂਨ ਅਨੇਕਾਂ ਅਨਮੋਲ ਜ਼ਿੰਦਗੀਆਂ ਬਚਾ ਸਕਦਾ ਹੈ। ਅੱਜ-ਕੱਲ ਖੂਨਦਾਨ ਕੈਂਪ ਬਹੁਤ ਘੱਟ ਲੱਗਦੇ ਹਨ, ਜਿਸ ਕਰਕੇ ਬਲੱਡ ਬੈਂਕਾਂ ਵਿੱਚ ਖੂਨ ਦੀ ਕਮੀਂ ਹੋ ਜਾਂਦੀ ਹੈ ਅਤੇ ਲੋੜਵੰਦ ਤੇ ਐਮਰਜੈਂਸੀ ਮਰੀਜਾਂ ਨੂੰ ਖੂਨ ਲੈਣ ਸਮੇਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। Basant Panchami
ਇਸ ਮੌਕੇ ਕਲੱਬ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ, ਦੀਦਾਰ ਸਿੰਘ ਬੋਸਰ,ਰਣਜੀਤ ਸਿੰਘ ਬੋਸਰ,ਤੇਜਿੰਦਰ ਸਿੰਘ ਮੰਡੌਰ,ਜਗਰੂਪ ਸਿੰਘ ਪੰਜੋਲਾ,ਲਖਮੀਰ ਸਿੰਘ ਸਲੋਟ,ਅਮਰਜੀਤ ਸਿੰਘ ਭਾਂਖਰ,ਸੰਦੀਪ ਕੌਰ ਪੰਜੋਲਾ,ਸਤਵੀਰ ਕੌਰ, ਨਿਮਰਤ ਕੌਰ,ਰਾਜ ਰਾਣੀ,ਸਾਗਰ ਸਿੰਘ,ਅੰਮ੍ਰਿਤਪਾਲ ਸਿੰਘ ਖਰੌਡ,ਇਕਬਾਲ ਸਿੰਘ ਲੰਬੀ,ਅਤੇ ਕਰਮਵੀਰ ਸਿੰਘ ਘੇਲ ਹਾਜ਼ਰ ਸੀ।