ਸੀ.ਸੀ.ਟੀ.ਵੀ. ਕੈਮਰਿਆਂ ਦੇ ਕੰਮਕਾਜ ਤੋਂ ਇਲਾਵਾ ਚੱਲ ਰਹੀਆਂ ਰਜਿਸਟਰੀ ਪ੍ਰਕਿਰਿਆਵਾਂ ਦੀ ਕੀਤੀ ਜਾਂਚ | Punjab News
Punjab News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਦੇ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਨੇ ਟਰਾਂਸਪੋਰਟ ਨਗਰ ਸਥਿਤ ਲੁਧਿਆਣਾ ਪੂਰਬੀ ਤਹਿਸੀਲ ਕੰਪਲੈਕਸ ਦਾ ਅਚਾਨਕ ਦੌਰਾ ਕਰਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ। ਉਨਾਂ ਸਬ- ਰਜਿਸਟਰਾਰ ਦਫ਼ਤਰ ਦਾ ਦੌਰਾ ਕੀਤਾ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੇ ਕੰਮਕਾਜ ਤੋਂ ਇਲਾਵਾ ਚੱਲ ਰਹੀਆਂ ਰਜਿਸਟਰੀ ਪ੍ਰਕਿਰਿਆਵਾਂ ਦੀ ਜਾਂਚ ਕੀਤੀ।
ਇਹ ਵੀ ਪੜ੍ਹੋ: Abohar Robbery Case: ਲੁੱਟ ਦੀ ਘਟਨਾ ਮਾਮਲੇ ’ਚ ਦੋ ਕਾਬੂ, ਦਿਓਰ ਹੀ ਨਿਕਲਿਆ ਘਟਨਾ ਦਾ ਮਾਸਟਰ ਮਾਈਂਡ
ਇਸ ਮੌਕੇ ਵਰਮਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨਤਾ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਘਰ-ਘਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਆਪਣੀ ਜਾਂਚ ਦੌਰਾਨ ਉਨਾਂ ਜ਼ਮੀਨੀ ਪੱਧਰ ’ਤੇ ਤਹਿਸੀਲ ਕੰਪਲੈਕਸ ਦੀ ਸਥਿਤੀ ਦਾ ਮੁਲਾਂਕਣ ਕੀਤਾ। ਉਨਾਂ ਨੇ ਰਜਿਸਟਰੀ ਰਿਕਾਰਡਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਖਰੀਦਦਾਰਾਂ ਅਤੇ ਵੇਚਣ ਵਾਲਿਆਂ ਦੇ ਮੋਬਾਈਲ ਨੰਬਰ ਰਜਿਸਟਰੀ ਦਸਤਾਵੇਜ਼ਾਂ ’ਤੇ ਦਰਜ ਹੋਣੇ ਚਾਹੀਦੇ ਹਨ। ਉਨਾਂ ਸਬ- ਰਜਿਸਟਰਾਰ ਦੇ ਕਰਮਚਾਰੀਆਂ ਦੁਆਰਾ ਲਈਆਂ ਜਾਂਦੀਆਂ ਸਰਕਾਰੀ ਫੀਸਾਂ ਬਾਰੇ ਵੀ ਪੁੱਛਗਿੱਛ ਕੀਤੀ। ਇਸ ਮੌਕੇ ਵਧੀਕ ਮੁੱਖ ਸਕੱਤਰ ਨੇ ਮੌਕੇ ’ਤੇ ਬਿਨੈਕਾਰ ਨੂੰ ਜ਼ਮੀਨ ਰਜਿਸਟ੍ਰੇਸ਼ਨ ਦਸਤਾਵੇਜ਼ ਵੀ ਸੌਂਪੇ। ਵਧੀਕ ਮੁੱਖ ਸਕੱਤਰ ਦੇ ਦੌਰੇ ਦੌਰਾਨ ਪ੍ਰਮੁੱਖ ਸ਼ਖਸੀਅਤਾਂ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਸ਼ਾਮਲ ਸਨ। Punjab News