Punjab Old Age Pension: ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਤਜਵੀਜ਼ ਕੀਤਾ
Punjab Old Age Pension: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ। ਉਨਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 34 ਲੱਖ ਲਾਭਪਾਤਰੀ ਹਨ, ਜਿਨਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਬੇਸਹਾਰਾ ਬੱਚੇ ਸ਼ਾਮਲ ਹਨ।
ਇਹ ਵੀ ਪੜ੍ਹੋ: Punjab News: ਵਧੀਕ ਮੁੱਖ ਸਕੱਤਰ ਨੇ ਤਹਿਸੀਲ ਦਾ ਅਚਨਚੇਤ ਦੌਰਾ ਕਰਕੇ ਸੇਵਾਵਾਂ ਦਾ ਕੀਤਾ ਮੁਆਇਨਾ
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 22.68 ਲੱਖ ਬਜ਼ੁਰਗ ਲਾਭਪਾਤਰੀ ਹਨ, ਜਿਨਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਵੰਡੇ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 5924.50 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ਜਿਸ ਵਿੱਚੋਂ ਬੁਢਾਪਾ ਪੈਨਸ਼ਨ ਲਈ ਚਾਲੂ ਸਾਲ ਦੌਰਾਨ 4000 ਕਰੋੜ ਰੁਪਏ ਦੇ ਬਜਟ ਤਜਵੀਜ਼ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ 65 ਜਾਂ ਉਸ ਤੋਂ ਉਪਰ ਉਮਰ ਦੇ ਬਜ਼ੁਰਗ ਵਿਅਕਤੀ ਅਤੇ 58 ਸਾਲ ਜਾਂ ਉਸ ਤੋਂ ਉਪਰ ਉਮਰ ਦੀਆਂ ਮਹਿਲਾਵਾਂ, ਜਿਨਾਂ ਦੀ ਸਾਲਾਨਾ ਆਮਦਨ 60 ਹਜ਼ਾਰ ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। Punjab Old Age Pension