ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਰੇਲਵੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਫੰਡ ਜਾਰੀ

Punjab News
ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਰੇਲਵੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਫੰਡ ਜਾਰੀ

ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਰੇਲਵੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 5,421 ਕਰੋੜ ਰੁਪਏ ਦੇ ਫੰਡ ਜਾਰੀ | Punjab News

Punjab News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੇਂਦਰੀ ਬਜਟ 2025-26 ਦੇ ਹਿੱਸੇ ਵਜੋਂ ਰਾਜ ਦੇ ਰੇਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਨੂੰ 5,421 ਕਰੋੜ ਰੁਪਏ ਅਲਾਟ ਕਰਨ ਲਈ ਰੇਲਵੇ ਮੰਤਰਾਲੇ ਅਤੇ ਕੇਂਦਰ ਸਰਕਾਰ ਦਾ ਪੰਜਾਬ ਦੇ ਸੀਨੀਅਰ ਭਾਜਪਾ ਆਗੂ ਪ੍ਰਨੀਤ ਕੌਰ ਅਤੇ ਜੈ ਇੰਦਰ ਕੌਰ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ।

ਇਸ ਮੌਕੇ ਪ੍ਰਨੀਤ ਕੌਰ ਨੇ ਕਿਹਾ ਅਸੀਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰ ਸਰਕਾਰ ਦੇ ਇਸ ਸਾਲ ਦੇ ਰੇਲ ਬਜਟ ਦੀ ਪੰਜਾਬ ਨੂੰ ਫੰਡ ਲਈ ਧੰਨਵਾਦੀ ਹਾਂ, ਜੋ ਕਿ ਯੂ.ਪੀ.ਏ.-2 ਦੌਰਾਨ ਪੰਜਾਬ ਨੂੰ ਮਿਲੇ ਬਜਟ ਨਾਲੋਂ 24 ਗੁਣਾ ਜ਼ਿਆਦਾ ਹੈ, ਜੋ ਕਿ ਸਿਰਫ ਸੀ 225 ਕਰੋੜ ਸੀ। ਉਨ੍ਹਾਂ ਕਿਹਾ ਪਟਿਆਲਾ ਰੇਲਵੇ ਸਟੇਸ਼ਨ ਦਾ 47.51 ਕਰੋੜ ਰੁਪਏ ਦਾ ਪੁਨਰ ਵਿਕਾਸ ਇਸ ਗੱਲ ਦੀ ਇੱਕ ਪ੍ਰਮੁੱਖ ਉਦਾਹਰਣ ਹੈ ਕਿ ਕਿਸ ਤਰ੍ਹਾਂ ਕੇਂਦਰ ਸਰਕਾਰ ਪੰਜਾਬ ਦੇ ਰੇਲ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਕਰ ਰਹੀ ਹੈ। ਇਹ ਸਟੇਸ਼ਨ ਬਹੁਤ ਜਲਦ ਪੂਰਾ ਹੋਣ ਦੇ ਨੇੜੇ ਹੈ ਅਤੇ ਇੱਥੇ ਯਾਤਰੀਆਂ ਨੂੰ ਜਲਦੀ ਹੀ ਵਿਸ਼ਵ ਪੱਧਰੀ ਸਹੂਲਤਾਂ ਦਾ ਅਨੁਭਵ ਹੋਵੇਗਾ। ਇਸ ਤੋਂ ਇਲਾਵਾ, 1,122 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 30 ਅੰਮ੍ਰਿਤ ਭਾਰਤ ਸਟੇਸ਼ਨਾਂ ਦਾ ਵਿਕਾਸ, ਲੋਕਾਂ ਲਈ ਆਧੁਨਿਕੀਕਰਨ ਅਤੇ ਬਿਹਤਰ ਕਨੈਕਟੀਵਿਟੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ।

ਭਾਜਪਾ ਨੇਤਾਵਾਂ ਪ੍ਰਨੀਤ ਕੌਰ ਅਤੇ ਜੈ ਇੰਦਰ ਕੌਰ ਨੇ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ

ਇਸ ਮੌਕੇ ਜੈ ਇੰਦਰ ਕੌਰ ਨੇ ਕਿਹਾ ਪੰਜਾਬ ਲਈ 5,421 ਕਰੋੜ ਰੁਪਏ ਦੇ ਫੰਡ ਦਾ ਮਹੱਤਵਪੂਰਨ ਪ੍ਰਭਾਵ ਪਵੇਗਾ। 2014 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ 382 ਕਿਲੋਮੀਟਰ ਦੇ ਨਵੇਂ ਟਰੈਕ ਲਗਾਏ ਗਏ ਹਨ, ਜੋ ਕਿ ਫਿਲੀਪੀਨਜ਼ ਦੇ ਪੂਰੇ ਰੇਲਵੇ ਨੈੱਟਵਰਕ ਤੋਂ ਵੱਧ ਹਨ। ਇਹ ਨਵਾਂ ਬੁਨਿਆਦੀ ਢਾਂਚਾ, ਚੱਲ ਰਹੇ ਬਿਜਲੀਕਰਨ ਅਤੇ ਸਟੇਸ਼ਨਾਂ ਦੇ ਆਧੁਨਿਕੀਕਰਨ ਦੇ ਨਾਲ, ਨਾ ਸਿਰਫ਼ ਯਾਤਰਾ ਨੂੰ ਵਧਾਏਗਾ ਸਗੋਂ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਵੀ ਦੇਵੇਗਾ, ਰੁਜ਼ਗਾਰ ਦੇ ਮੌਕੇ ਪੈਦਾ ਕਰੇਗਾ ਅਤੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਕਰੇਗਾ।

ਇਹ ਵੀ ਪੜ੍ਹੋ: Haryaa News: ਹਰਿਆਣਾ ’ਚ ਨਗਰ ਨਿਗਮ ਚੋਣਾਂ ਦਾ ਐਲਾਨ

ਦੋਵੇ ਆਗੂਆਂ ਨੇ ਕਿਹਾ ਕਿ ਪਟਿਆਲਾ, ਅੰਮ੍ਰਿਤਸਰ, ਬਠਿੰਡਾ ਅਤੇ ਜਲੰਧਰ ਵਰਗੀਆਂ ਥਾਵਾਂ ’ਤੇ ਅੰਮ੍ਰਿਤ ਭਾਰਤ ਸਟੇਸ਼ਨਾਂ ਨੂੰ ਵਿਕਸਤ ਕਰਨ ’ਤੇ ਕੇਂਦਰ ਸਰਕਾਰ ਦਾ ਫੋਕਸ ਸੁਚਾਰੂ ਕੁਨੈਕਟੀਵਿਟੀ ਦੀ ਸਹੂਲਤ ਦੇਵੇਗਾ, ਇਹ ਸੁਨਿਸ਼ਚਿਤ ਕਰੇਗਾ ਕਿ ਯਾਤਰੀਆਂ ਅਤੇ ਮਾਲ ਸੇਵਾਵਾਂ ਦੋਵਾਂ ਨੂੰ ਅੱਪਗ੍ਰੇਡ ਕੀਤੀਆਂ ਸਹੂਲਤਾਂ ਦਾ ਲਾਭ ਮਿਲੇਗਾ। ਇਹ ਵੱਡੀ ਵੰਡ ਪੰਜਾਬ ਦੇ ਵਿਕਾਸ ਪ੍ਰਤੀ ਸਰਕਾਰ ਦੀ ਅਟੁੱਟ ਵਚਨਬੱਧਤਾ ਦਾ ਸਪੱਸ਼ਟ ਸੰਕੇਤ ਹੈ। ਦੋਵੇਂ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਪੰਜਾਬ ਵਿੱਚ ਰੇਲਵੇ ਨੈੱਟਵਰਕ ਦੀ ਕਾਇਆ-ਕਲਪ ਕਰਨ ਅਤੇ ਸੂਬੇ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਲਈ ਧੰਨਵਾਦ ਵੀ ਕੀਤਾ। Punjab News

LEAVE A REPLY

Please enter your comment!
Please enter your name here