Punjab News: ਚੰਡੀਗੜ੍ਹ। ਪੰਜਾਬ ਸਰਕਾਰ ਨੇ ਅਸੰਗਠਿਤ ਕਾਮਿਆਂ ਲਈ ਉਪਰਾਲਾ ਕੀਤਾ ਹੈ। ਇੱਕ ਵਿਸ਼ੇਸ਼ ਮੁਹਿੰਮ ਚਲਾ ਕੇ ਵੱਡੀ ਗਿਣਤੀ ‘ਚ ਕਾਮਿਆਂ ਨੂੰ ਰਜਿਸਟਰ ਕੀਤਾ ਗਿਆ ਹੈ। ਇਹ ਗੱਲ ਕੈਬਨਿਟ ਮੰਤਰੀ ਨੇ ਦਿੱਲੀ ਵਿਖੇ ਹੋਏ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਆਖੀ ਹੈ। ਦੱਸ ਦਈਏ ਕਿ ਪੰਜਾਬ ਦੇ ਕਿਰਤ ਵਿਭਾਗ ਨੇ ਭਾਰਤ ਸਰਕਾਰ ਵੱਲੋਂ ਅਸੰਗਠਿਤ ਕਾਮਿਆਂ ਦੀ ਰਜਿਸਟਰੇਸ਼ਨ ਲਈ ਸ਼ੁਰੂ ਕੀਤੇ ਗਏ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਰਜਿਸਟਰ ਕੀਤਾ ਹੈ।
Read Also : Haryana Railway News: ਸਰਸਾ ਸਮੇਤ ਇਨ੍ਹਾਂ ਜ਼ਿਲ੍ਹਿਆਂ ਦੀ ਹੋ ਗਈ ਬੱਲੇ-ਬੱਲੇ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੇ ਦੋ-ਰੋਜ਼ਾ ਸੰਮੇਲਨ ਮੌਕੇ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਮੈਡੀਕਲ ਬੀਮਾ, ਉਨ੍ਹਾਂ ਦੇ ਬੱਚਿਆਂ ਲਈ ਵਜ਼ੀਫ਼ਾ ਅਤੇ ਸੇਵਾਮੁਕਤੀ ਤੋਂ ਬਾਅਦ ਪੈਨਸ਼ਨ ਲਾਭ ਪ੍ਰਦਾਨ ਕਰਨ ਦਾ ਪ੍ਰਸਤਾਵ ਵੀ ਪੇਸ਼ ਕੀਤਾ ਗਿਆ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ। Punjab News