Mahakumbh 2025: ਪ੍ਰਯਾਗਰਾਜ। ਮਹਾਕੁੰਭ ਵਿੱਚ ਇੱਕ ਵਾਰ ਫਿਰ ਅੱਗ ਲੱਗ ਗਈ ਹੈ। ਇਹ ਅੱਗ ਸੇਕਟਰ-18 ਕੇ ਸ਼ੰਕਰਚਾਰੀ ਮਾਰਗ ਪਰ ਲਗੀ ਹੈ। ਫਾਇਰ ਬ੍ਰਿਗੇਡ ਵਿਭਾਗ ਦੀਆਂ ਗਾਡੀਆਂ ਮੌਕੇ ’ਤੇ ਪਹੁੰਚੀਆਂ ਹਨ। ਫਿਲਹਾਲ ਆਗ ਪਰ ਕਾਬੂ ਪਾ ਲਿਆ ਹੈ। ਅੱਗ ਲੱਗਣ ਦੀ ਇਸ ਤਰ੍ਹਾਂ ਦੀ ਤੀਜੀ ਘਟਨਾ ਦੱਸੀ ਜਾ ਰਹੀ ਹੈ। ਅੱਗ ਬੁਝਾਉਣ ਵਿਚ ਮੁਸਤੈਦੀ ਨਾਲ ਜੁਟਿਆ ਹੋਇਆ ਸੀ। ਅੱਗ ਲੱਗਣ ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਅੱਗ ਲੱਗਣ ਨਾਲ ਜਾਨ ਤੇ ਮਾਲ ਦੇ ਕਿਸੇ ਵੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ। ਇਸ ਤੋਂ ਪਹਿਲਾਂ 30 ਜਨਵਰੀ ਨੂੰ ਮਹਾਂਕੁੰਭ ਦੇ ਸੈਕਟਰ 22 ਦੇ ਕਈ ਪੰਡਾਲਾਂ ਵਿੱਚ ਵੀ ਅੱਗ ਲੱਗ ਗਈ ਸੀ। ਇਸ ਅੱਗ ਵਿੱਚ 15 ਟੈਂਟ ਸੜ ਕੇ ਸੁਆਹ ਹੋ ਗਏ। ਤੁਹਾਨੂੰ ਦੱਸ ਦੇਈਏ ਕਿ ਅੱਗ ਲੱਗਣ ਦੀਆਂ ਘਟਨਾਵਾਂ ਪਹਿਲਾਂ ਵੀ ਵਾਪਰ ਚੁੱਕੀਆਂ ਹਨ। ਮਹਾਂਕੁੰਭ ਮੇਲੇ ਦੇ ਸੈਕਟਰ 2 ਵਿੱਚ ਦੋ ਕਾਰਾਂ ਨੂੰ ਅੱਗ ਲੱਗਣ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਹਾਲਾਂਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਸਮੇਂ ਸਿਰ ਮੌਕੇ ’ਤੇ ਪਹੁੰਚ ਗਏ ਅਤੇ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ। Mahakumbh 2025
Read Also : February School Holidays: ਫਰਵਰੀ 2025 ’ਚ ਸਕੂਲਾਂ ਦੀਆਂ ਛੁੱਟੀਆਂ ਦੀ ਆ ਗਈ ਪੂਰੀ ਸੂਚੀ
ਦੱਸ ਦਈਏ ਕਿ ਇਸ ਤੋਂ ਪਹਿਲਾਂ 19 ਜਨਵਰੀ ਨੂੰ ਮਹਾਂਕੁੰਭ ਮੇਲੇ ਦੇ ਸੈਕਟਰ 19 ਵਿੱਚ ਅੱਗ ਲੱਗਣ ਦੀ ਇੱਕ ਹੋਰ ਘਟਨਾ ਵਾਪਰੀ ਸੀ। ਜਦੋਂ ਇੱਕ ਕੈਂਪ ਵਿੱਚ ਰੱਖੇ ਘਾਹ ਨੂੰ ਅੱਗ ਲੱਗ ਗਈ। ਇਸ ਘਟਨਾ ਵਿੱਚ ਲਗਭਗ 18 ਕੈਂਪ ਸੜ ਕੇ ਸੁਆਹ ਹੋ ਗਏ। ਹਾਲਾਂਕਿ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਤੁਰੰਤ ਅੱਗ ’ਤੇ ਕਾਬੂ ਪਾ ਲਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।