Talwandi Bhai News: ਅਰਸ਼ ਵਰਕਸ਼ਾਪ ਰਾਹੀਂ ਦਿੱਤਾ ਜਾਗਰੂਕਤਾ ਦਾ ਸੁਨੇਹਾ

Talwandi Bhai News
Talwandi Bhai News: ਅਰਸ਼ ਵਰਕਸ਼ਾਪ ਰਾਹੀਂ ਦਿੱਤਾ ਜਾਗਰੂਕਤਾ ਦਾ ਸੁਨੇਹਾ

Talwandi Bhai News: ਕਿਸ਼ੋਰ ਅਵਸਥਾ ਦੌਰਾਨ ਹੋਣ ਵਾਲੇ ਬਦਲਾਵ ਸਬੰਧੀ ਦਿੱਤੀ ਜਾਣਕਾਰੀ

Talwandi Bhai News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਿਹਤ ਵਿਭਾਗ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਤਲਵੰਡੀ ਭਾਈ ਵਿਖੇ ਲੜਕੀਆਂ ਦੀ ਕਿਸ਼ੋਰ ਅਵਸਥਾ ਦੌਰਾਨ ਹੋਣ ਵਾਲੇ ਬਦਲਾਵ, ਸਮੱਸਿਆਂਵਾ ਸਬੰਧੀ ਬਲਾਕ ਪੱਧਰੀ ਅਰਸ਼ (ਐਡੋਲਸੈਂਟ ਰੀਪ੍ਰੋਡਕਟਿਵ ਸੈਕਸੂਅਲ ਹੈਲਥ) ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਸਕੂਲੀ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।

Read Also : Government High School: ਵਿਧਾਇਕ ਰਾਏ ਨੇ ਸਰਕਾਰੀ ਹਾਈ ਸਕੂਲ ਸਾਧੂਗੜ੍ਹ ਵਿਖੇ ਨਵੇਂ ਬਣੇ ਕਮਰਿਆਂ ਦਾ ਕੀਤਾ ਉਦਘਾਟਨ

ਇਸ ਮੌਕੇ ਮੈਡੀਕਲ ਅਫ਼ਸਰ ਡਾ. ਜਸਲੀਨ ਕੌਰ ਅਤੇ ਡਾਕਟਰ ਹਰਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸ਼ੋਰ ਅਵਸਥਾ ਵਿੱਚ 10 ਤੋਂ 19 ਸਾਲ ਦੇ ਲੜਕੇ ਲੜਕੀਆਂ ਆਉਂਦੇ ਹਨ, ਜ਼ੋ ਸਾਡੇ ਦੇਸ਼ ਦੀ ਕੁੱਲ ਅਬਾਦੀ ਦਾ ਕਰੀਬ 20 ਫੀਸਦੀ ਹਿੱਸਾ ਹਨ। ਬਾਲ ਅਵਸਥਾ ਤੋਂ ਕਿਸ਼ੋਰ ਅਵਸਥਾ ਤੱਕ ਆਉਂਦੀਆਂ ਸਰੀਰ ਵਿੱਚ ਹਾਰਮੋਨਜ਼ ਦੀਆਂ ਤਬਦੀਲੀਆਂ ਹੋਣ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ ਨਾਲ ਸ਼ਰੀਰਕ ਬਣਤਰ ਵਿੱਚ ਵੀ ਬਦਲਾਓ ਆਉਂਦਾ ਹੈ, ਜਿਸ ਦੌਰਾਨ ਬੱਚਿਆਂ ਨੂੰ ਸ਼ਰੀਰਕ ਅਤੇ ਮਾਨਸਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

Talwandi Bhai News

ਆਰਬੀਐੱਸਕੇ ਟੀਮ ਫਿਰੋਜ਼ਸ਼ਾਹ ਦੇ ਇੰਚਾਰਜ ਮੈਡੀਕਲ ਅਫਸਰ ਡਾ. ਕਮਲ ਨੇ ਕਿਹਾ ਕਿ ਇਹ ਜੀਵਨ ਦੀ ਇੱਕ ਕੁਦਰਤੀ ਪ੍ਰਕਿਰਿਆ ਹੈ ਅਤੇ ਇਸ ਤੋਂ ਘਬਰਾਉਣ ਦੀ ਕੋਈ ਗੱਲ ਨਹੀ ਹੁੰਦੀ। ਇਸ ਸਮੇਂ ਦੌਰਾਨ ਲੜਕੀਆਂ ਵਿੱਚ ਮਾਹਾਵਾਰੀ ਸ਼ੁੁਰੂ ਹੋਣ ਨਾਲ ਆਉਂਦੀਆਂ ਤਕਲੀਫਾਂ ਤੋਂ ਬਚਾਅ ਤੇ ਸਾਭ ਸੰਭਾਲ ਲਈ ਲੜਕੀਆਂ ਦਾ ਸਿੱਖਿਅਤ ਹੋਣਾ ਬਹੁਤ ਜਰੂਰੀ ਹੈ। ਇੱਸ ਸ਼ਰੀਰਕ ਬਦਲਾਓ ਤੋਂ ਪਤਾ ਚੱਲਦਾ ਹੈ ਕਿ ਸਰੀਰ ਦਾ ਵਿਕਾਸ ਸਹੀ ਢੰਗ ਨਾਲ ਹੋ ਰਿਹਾ ਹੈ।

Talwandi Bhai News

ਇਸ ਉਮਰ ਦੌਰਾਨ ਮਾਪਿਆਂ ਅਤੇ ਅਧਿਆਪਕਾ ਨੂੰ ਬੱਚਿਆਂ ਵੱਲ ਵਿਸ਼ੇਸ਼ ਧਿਆਨ ਅਤੇ ਸਹਿਯੋਗ ਦੀ ਲੋੜ ਹੈ। ਉਹਨਾਂ ਨੂੰ ਆਪਣੇ ਬੱਚਿਆਂ ਦੀਆਂ ਸਮੱਸਿਆਵਾਂ ਨੂੰ ਇਕ ਦੋਸਤ ਦੀ ਤਰ੍ਹਾਂ ਸਮਝਣਾ ਅਤੇ ਹੱਲ ਕਰਨਾ ਚਾਹੀਦਾ ਹੈ, ਤਾਂ ਜ਼ੋ ਬੱਚੇ ਆਪਣੇ ਮਾਪਿਆ ਅਤੇ ਅਧਿਆਪਕਾ ਨਾਲ ਆਪਣੀ ਹਰ ਤਰ੍ਹਾਂ ਦੀ ਸਮੱਸਿਆ ਬੇਝਿਜਕ ਹੋ ਕੇ ਸਾਂਝੀ ਕਰ ਸਕਣ। ਜੇਕਰ ਕੋਈ ਦਿੱਕਤ ਆਵੇ ਤਾਂ ਨਜਦੀਕੀ ਮਹਿਲਾ ਮੈਡੀਕਲ ਅਫਸਰ ਨਾਲ ਸਪੰਰਕ ਕਰਨਾ ਚਾਹੀਦਾ ਹੈ।

ਇਸ ਮੌਕੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਮੀਡੀਆ ਅਫ਼ਸਰ ਨੇਹਾ ਭੰਡਾਰੀ ਨੇ ਵਿਦਿਆਰਥਣਾਂ ਨੂੰ ਸੈਨੇਟਰੀ ਨੈਪਕਿਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਵਰਕਸ਼ਾਪ ਦੌਰਾਨ ਵਿਦਿਆਰਥਣਾਂ ਵੱਲੋਂ ਸਿਹਤ ਸੰਬਧੀ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਡਾ ਹਰਪ੍ਰੀਤ ਕੌਰ ਵਲੋਂ ਵਿਸਥਾਰ ਨਾਲ ਚਰਚਾ ਕੀਤੀ ਗਈ। ਅੱਜ ਦੀ ਇਸ ਬਲਾਕ ਪੱਧਰੀ ਵਰਕਸ਼ਾਪ ਦੌਰਾਨ ਵਿਦਿਆਰਥਣਾਂ ਨੂੰ ਹੱਥ ਧੋਣ ਦੀ ਵਿਧੀ ਬਾਰੇ ਸੀਐੱਚਸੀ ਫਿਰੋਜ਼ਸ਼ਾਹ ਦੇ ਬੀਈਈ ਹਰਦੀਪ ਸਿੰਘ ਸੰਧੂ , ਸੰਤੁਲਿਤ ਆਹਾਰ ਸੰਬਧੀ ਸੀਐੱਚਓ ਸਰਬਜੀਤ ਕੌਰ ਵਲੋਂ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਰਕਸ਼ਾਪ ਵਿੱਚ ਸਟਾਫ ਨਰਸ ਸਤਿੰਦਰ ਕੌਰ , ਸ਼ੈਰਿਨ ਮੈਰੀ , ਵਿਰਾਨਿਕਾ , ਕਸ਼ਮੀਰ ਸਿੰਘ ਮ.ਪ.ਹ.ਵ , ਰਣਜੋਧ ਸਿੰਘ ਤੋੰ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ ।

LEAVE A REPLY

Please enter your comment!
Please enter your name here