Ludhiana News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਹੁਣ ਨਗਰ ਨਿਗਮ ਦਫ਼ਤਰ ਤੋਂ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ’ਤੇ ਸਖ਼ਤੀ ਵਧਾ ਦਿੱਤੀ ਗਈ ਹੈ। ਮੇਅਰ ਇੰਦਰਜੀਤ ਕੌਰ ਨੇ ਲਗਾਤਾਰ ਦੋ ਦਿਨ ਜਾਂਚ ਕਰਨ ਤੋਂ ਬਾਅਦ ਆਪਣੀ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਸਫਾਈ ਕਰਮਚਾਰੀਆਂ ਦੁਆਲੇ ਸ਼ਿਕੰਜਾ ਕੱਸਣ ਦਾ ਫੈਸਲਾ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਰਮਚਾਰੀ ਸਵੇਰੇ ਸਮੇਂ ਸਿਰ ਨਗਰ ਨਿਗਮ ਦਫ਼ਤਰ ਪਹੁੰਚਣ ਤੇ ਦਿਨ ਭਰ ਮੌਜ਼ੂਦ ਰਹਿਣ। ਇਸ ਸਬੰਧ ’ਚ, ਸਫਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਦੇ ਮੁੱਦੇ ’ਤੇ ਉਨ੍ਹਾਂ ਵੱਲੋਂ ਬੁਲਾਈ ਗਈ ਮੀਟਿੰਗ ਦੌਰਾਨ ਚਾਰਾਂ ਜ਼ੋਨਾਂ ਦੇ ਸੈਨੇਟਰੀ ਇੰਸਪੈਕਟਰਾਂ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। Ludhiana News
ਇਹ ਖਬਰ ਵੀ ਪੜ੍ਹੋ : Delhi Election Results 2025: ਦਿੱਲੀ ’ਚ ਭਾਜਪਾ ਨੇ ਕਰ’ਤੀ ਕਮਾਲ, ਜਾਣੋ ਕੇਜਰੀਵਾਲ, ਆਤਿਸ਼ੀ, ਸਿਸੋਦੀਆ ਦੀਆਂ ਸੀਟਾਂ …
ਮੇਅਰ ਨੇ ਕਿਹਾ ਕਿ ਸੜਕਾਂ, ਗਲੀਆਂ, ਜਨਤਕ ਥਾਵਾਂ, ਬਾਜ਼ਾਰਾਂ ਆਦਿ ’ਤੇ ਕੂੜੇ ਦੇ ਢੇਰ ਦਿਖਾਈ ਨਹੀਂ ਦੇਣੇ ਚਾਹੀਦੇ ਤੇ ਸਫਾਈ ਸਹੀ ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ ਜਿਸ ਲਈ ਸਫਾਈ ਕਰਮਚਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ ਤੇ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਸਫਾਈ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ। ਜਿੱਥੋਂ ਤੱਕ ਸਫਾਈ ਕਰਮਚਾਰੀਆਂ ਦੀ ਹਾਜ਼ਰੀ ਦੀ ਜਾਂਚ ਕਰਨ ਦੀ ਪ੍ਰਕਿਰਿਆ ਦਾ ਸਬੰਧ ਹੈ, ਉਸ ਲਈ ਆਈਡੀ ਜ਼ਰੂਰੀ ਹੈ। ਕਾਰਡ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਕੋਈ ਧੋਖਾਧੜੀ ਨਾ ਹੋਵੇ। Ludhiana News