Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਐੱਮਐੱਸਪੀ ਸਮੇਤ 12 ਮੰਗਾਂ ਸਬੰਧੀ ਸ਼ੰਭੂ ਬਾਰਡਰ ਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਸੰਘਰਸ਼ ਦੀ ਅਗਲੀ ਕੜੀ ’ਚ 11 ਫਰਵਰੀ ਨੂੰ ਰਤਨਪੁਰਾ ਮੋਰਚੇ ’ਤੇ ਕਿਸਾਨਾਂ ਦੀ ਮਹਾਂਪੰਚਾਇਤ ਹੋਵੇਗੀ। ਉੱਧਰ ਅੱਜ ਸ਼ੰਭੂ ਬਾਰਡਰ ’ਤੇ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਤੇ ਹੋਰ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ 14 ਫਰਵਰੀ ਨੂੰ ਚੰਡੀਗੜ੍ਹ ’ਚ ਕੇਂਦਰ ਨਾਲ ਗੱਲ ਬੇਨਤੀਜਾ ਰਹੀ ਤਾਂ 25 ਫਰਵਰੀ ਨੂੰ ਕਿਸਾਨਾਂ ਦਾ ਜੱਥਾ ਦਿੱਲੀ ਵੱਲ ਪੈਦਲ ਮਾਰਚ ਕਰੇਗਾ। 12 ਫਰਵਰੀ ਨੂੰ ਖਨੌਰੀ ਸਰਹੱਦ ’ਤੇ ਕਿਸਾਨਾਂ ਦੀ ਇੱਕ ਮਹਾਂਪੰਚਾਇਤ ਹੋ ਰਹੀ ਹੈ ਤੇ ਉਸੇ ਦਿਨ ਤਿੰਨਾਂ ਕਿਸਾਨ ਸਮੂਹਾਂ ’ਚ ਏਕਤਾ ਲਈ ਇੱਕ ਸਾਂਝੀ ਮੀਟਿੰਗ ਕੀਤੀ ਜਾ ਰਹੀ ਹੈ। Punjab News
ਇਹ ਖਬਰ ਵੀ ਪੜ੍ਹੋ : Punjab Political News: ਪੰਜਾਬ ’ਚ ਸਿਆਸੀ ਹਨ੍ਹੇਰੀ, ਅੱਜ ਦਿੱਲੀ ’ਚ ਹੋਵੇਗੀ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ, ਜਾਣੋ…
ਕਿਸਾਨ ਆਗੂ ਪੰਧੇਰ ਨੇ ਕਿਹਾ ਕਿ 13 ਫਰਵਰੀ ਨੂੰ ਸ਼ੰਭੂ ਮੋਰਚੇ ਵਿਖੇ ਹੋਣ ਵਾਲੀ ਮਹਾਪੰਚਾਇਤ ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ। ਦਿੱਲੀ ਮੂਵਮੈਂਟ-2 ਦੇ ਆਗੂਆਂ ਦਾ ਇੱਕ ਵਫ਼ਦ 12 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਬੁਲਾਈ ਗਈ ਮੀਟਿੰਗ ਲਈ ਚੰਡੀਗੜ੍ਹ ਦੇ ਕਿਸਾਨ ਭਵਨ ਜਾ ਰਿਹਾ ਹੈ। ਅਸੀਂ ਏਕਤਾ ਚਾਹੁੰਦੇ ਹਾਂ, ਪਰ ਇਸ ਬਾਰੇ ਮੀਟਿੰਗ ’ਚ ਸਹਿਮਤੀ ਬਣ ਜਾਵੇਗੀ। 14 ਫਰਵਰੀ ਨੂੰ ਉਹ ਚੰਡੀਗੜ੍ਹ ’ਚ ਕੇਂਦਰ ਤੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਇੱਕ ਮੀਟਿੰਗ ’ਚ ਸ਼ਾਮਲ ਹੋਣਗੇ। Punjab News