Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ 4 ਮਹੀਨਿਆਂ ਬਾਅਦ ਅੱਜ 13 ਫਰਵਰੀ ਨੂੰ ਹੋਣ ਜਾ ਰਹੀ ਹੈ। ਦਿੱਲੀ ਵਿਧਾਨ ਸਭਾ ਚੋਣਾਂ ’ਚ ਹਾਰ ਤੋਂ ਬਾਅਦ ਪੰਜਾਬ ’ਚ ਆਮ ਆਦਮੀ ਪਾਰਟੀ ’ਚ ਹਲਚਲ ਤੇਜ਼ ਹੋ ਗਈ ਹੈ। ਅੱਜ ਦੀ ਕੈਬਨਿਟ ਮੀਟਿੰਗ ’ਚ ਇਸ ਸਬੰਧ ’ਚ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ। ਇਹ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਮੀਟਿੰਗ ਦੌਰਾਨ ਖੂਨ ਦੇ ਰਿਸ਼ਤਿਆਂ ’ਚ ਜਾਇਦਾਦ ਦੇ ਤਬਾਦਲੇ ’ਤੇ 2.5 ਫੀਸਦੀ ਸਟੈਂਪ ਡਿਊਟੀ ਲਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਸਰਕਾਰ ਨੇ ਇਹ ਪ੍ਰਸਤਾਵ ਸੂਬੇ ਦੀ ਵਿੱਤੀ ਸਥਿਤੀ ਨੂੰ ਧਿਆਨ ’ਚ ਰੱਖਦੇ ਹੋਏ ਲਿਆਂਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ ਹੋਵੇਗੀ। Bhagwant Maan News
ਇਹ ਖਬਰ ਵੀ ਪੜ੍ਹੋ : Eclipse 2025: ਸਾਲ 2025 ਦਾ ਪਹਿਲਾ ਸੂਰਜ ਤੇ ਚੰਦਰ ਗ੍ਰਹਿਣ ਕਦੋਂ ਲੱਗੇਗਾ, ਜਾਣੋ ਸਹੀ ਤਰੀਕ ਤੇ ਸਮਾਂ
ਪਹਿਲਾਂ 10 ਫਰਵਰੀ ਨੂੰ ਹੋਣੀ ਸੀ ਮੀਟਿੰਗ | Punjab News
ਪਹਿਲਾਂ ਕੈਬਨਿਟ ਦੀ ਮੀਟਿੰਗ 10 ਫਰਵਰੀ ਨੂੰ ਹੋਣੀ ਸੀ ਪਰ ਫਿਰ ਇਸ ਨੂੰ 13 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਇਹ ਮੀਟਿੰਗ ਅੱਜ ਹੋਣ ਜਾ ਰਹੀ ਹੈ।