
Punjab Pensioners News: ਮੋਗਾ (ਵਿੱਕੀ ਕੁਮਾਰ)। ਪੰਜਾਬ ਮੰਤਰੀ ਮੰਡਲ ਦੀ ਪਿਛਲੇ ਕਈ ਮਹੀਨਿਆਂ ਬਾਅਦ 6 ਫਰਵਰੀ ਤੇ 10 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਦੋ ਵਾਰ ਮੁਲਤਵੀ ਹੋਣ ਤੋਂ ਬਾਅਦ ਹੁਣ 13 ਫਰਵਰੀ ਦਿਨ ਵੀਰਵਾਰ ਨੂੰ ਰੱਖੀ ਗਈ ਹੈ। ਇਸ ਮੀਟਿੰਗ ਤੋਂ ਪੰਜਾਬ ਦੇ ਵੱਖ-ਵੱਖ ਵਰਗਾਂ ਵਿਸ਼ੇਸ਼ ਤੌਰ ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਾਫੀ ਉਮੀਦਾਂ ਲਾਕੇ ਰੱਖੀਆਂ ਹੋਈਆਂ ਹਨ।
ਇਸ ਸਬੰਧੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਤੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਵਿੱਚ ਕੰਮ ਕਰਦੇ ਸਮੂਹ ਕੱਚੇ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਪੂਰੇ ਤਨਖਾਹ ਸਕੇਲਾਂ ਤੇ ਭੱਤਿਆਂ ਸਮੇਤ ਰੈਗੂਲਰ ਕਰਨ ਸਬੰਧੀ, ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਆਸ਼ਾ ਵਰਕਰਾਂ, ਮਿੱਡ ਡੇਅ ਮੀਲ ਵਰਕਰਾਂ ਤੇ ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਤੇ ਪਿਕਟਸ ਅਧੀਨ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਪੰਜਾਬ ਵਿੱਚ ਮਰਜ ਕਰਨ ਦਾ ਚੋਣ ਵਾਅਦਾ ਪੂਰਾ ਕਰਨ ਸਬੰਧੀ ਆਦਿ ਫੈਸਲੇ ਕੀਤੇ ਜਾਣ। Punjab Pensioners News
Read Also : Eclipse 2025: ਸਾਲ 2025 ਦਾ ਪਹਿਲਾ ਸੂਰਜ ਤੇ ਚੰਦਰ ਗ੍ਰਹਿਣ ਕਦੋਂ ਲੱਗੇਗਾ, ਜਾਣੋ ਸਹੀ ਤਰੀਕ ਤੇ ਸਮਾਂ
ਇਸ ਤੋਂ ਇਲਾਵਾ ਪਰਖ ਕਾਲ ਦੇ ਸਮੇਂ ਦੌਰਾਨ ਮੁੱਢਲੀ ਤਨਖਾਹ ਦੇਣ ਸਬੰਧੀ ਮਿਤੀ 15 ਜਨਵਰੀ 2015 ਦਾ ਪੱਤਰ ਰੱਦ ਕਰਨ ਸਬੰਧੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਤੇ ਮਿਤੀ 17 ਜੁਲਾਈ 2020 ਤੋਂ ਬਾਅਦ ਭਰਤੀ ਪੰਜਾਬ ਦੇ ਮੁਲਾਜ਼ਮਾਂ ਨੂੰ ਕੇਂਦਰੀ ਪੈਟਰਨ ਅਨੁਸਾਰ ਤਨਖਾਹਾਂ ਦੇਣ ਦੀ ਬਜਾਏ ਪੰਜਾਬ ਦੇ ਤਨਖਾਹ ਸਕੇਲ ਦੇਣ ਸਬੰਧੀ ਮਾਨਯੋਗ ਸੁਪਰੀਮ ਕੋਰਟ ਦਾ ਮਿਤੀ 20 ਜਨਵਰੀ 2025 ਦਾ ਹੁਕਮ ਲਾਗੂ ਕਰਨ ਸਬੰਧੀ ਫੈਸਲੇ ਕੀਤੇ ਜਾਣ।