ਰਾਜ ਸਭਾ ਵਿੱਚ ਰੱਜ ਕੇ ਹੋਇਆ ਹੰਗਾਮਾ
ਨਵੀਂ ਦਿੱਲੀ: ਰਾਜ ਸਭਾ ਦੀ ਕਾਰਵਾਈ ਦੌਰਾਨ ਅੱਜ ਕਾਂਗਰਸੀ ਸਾਂਸਦਾਂ ਦਾ ਹਮਲਾਵਰ ਰੁਖ ਜਾਰੀ ਰਿਹਾ। ਰਾਸ਼ਟਰਪਤੀ ਰਾਮਨਾਥ ਕੋਵਿੰਦਰ ਦੀ ਸਪੀਚ ‘ਤੇ ਹੰਗਾਮਾ ਹੋਇਆ। ਸਦਨ ਦੀ ਕਾਰਵਾਈ ਨੂੰ ਤਿੰਨ ਵਾਰ ਮੁਲਤਵੀ ਕਰਨਾ ਪਿਆ। ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਪਬਲਿਸਿਟੀ ਲਈ ਮੁਲਤਵੀ ਪ੍ਰਸਤਾਵ ਦੀ ਗਲਤ ਵਰਤੋਂ ਕੀਤੀ ਜਾ ਰਹੀ ਹੈ। ਕਾਂਗਰਸ ਨੇ ਰਾਸ਼ਟਰਪਤੀ ਦੇ ਭਾਸ਼ਣ ਨੂੰ ਲੈ ਕੇ ਰਾਜ ਸਭਾ ਵਿੱਚ ਸਰਕਾਰ ‘ਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਅਪਮਾਨ ਦਾ ਦੋਸ਼ ਲਾਇਆ। ਰਾਸ਼ਟਰਪਤੀ ਨੇ ਆਪਣੇ ਭਾਸ਼ਣ ਵਿੱਚ ਦੀਨ ਦਿਆਲ ਉਪਾਧਿਆਏ ਦੀ ਤੁਲਨਾ ਮਹਾਤਮਾ ਗਾਂਧੀ ਨਾਲ ਕੀਤੀ।
ਨਿਊਜ਼ ਏਜੰਸੀ ਮੁਤਾਬਕ, ਰਾਜ ਸਭਾ ਵਿੱਚ ਮਾਮਲਾ ਉਦੋਂ ਗਰਮਾਇਆ ਜਦੋਂ ਉਪ ਸਭਾਪਤੀ ਪੀਜੇ ਕੁਰੀਅਨ ਨੇ ਕਾਂਗਰਸ ਦੇ ਅਨੰਦ ਸ਼ਰਮਾ ਨੂੰ ਆਪਣੀ ਗੱਲ ਨਿਯਮ 267 ਤਹਿਤ ਰੱਖਣ ਲਈ ਕਿਹਾ। ਜੇਤਲੀ ਨੇ ਕਿਹਾ, ‘ਅਸੀਂ ਵੇਖ ਰਹੇ ਹਾਂ ਕਿ ਮਾਮਲਿਆਂਨੂੰ ਨਿਯਮ 267 ਤਹਿਤ ਨਹੀਂ ਲਿਆਂਦਾ ਜਾਂਦਾ। ਇਸ ਦਾ ਗਲਤ ਤਰੀਕੇ ਨਾਲ ਇਸਤੇਮਾਲ ਹੋ ਰਿਹਾ ਹੈ।’
ਰਾਮਨਾਥ ਕੋਵਿੰਦ ਨੇ ਕਿਹਾ
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਹੁੰ ਚੁੱਕਣ ਤੋਂ ਬਾਅਦ ਦੇਸ਼ ਨੂੰ ਸੰਬੋਧਨ ਕਰਦਿਆਂ ਆਪਣੇ ਭਾਸ਼ਣ ਵਿੱਚ ਕਿਹਾ, ”ਅੱਜ ਪੂਰੇ ਵਿਸ਼ਵ ਭਾਰਤ ਦੇ ਨਜ਼ਰੀਏ ਦਾ ਮਹੱਤਵ ਹੈ। ਵਿਸ਼ਵ ਭਾਈਚਾਰਾ ਸਾਡੇ ਵੱਲ ਵੇਖ ਰਿਹਾ ਹੈ। ਅਸੀਂ ਤੇਜ਼ੀ ਨਾਲ ਵਿਕਸਿਤ ਹੋਣ ਵਾਲੀ ਇੱਕ ਮਜ਼ਬੂਤ ਅਰਥ ਵਿਵਸਥਾ ਹਾਂ। ਸਾਨੂੰ ਬਰਾਬਰ ਮੁੱਲਾਂ ਵਾਲੇ ਮੌਕੇ ਪੈਦਾ ਕਰਨੇ ਪੈਣਗੇ। ਅਜਿਹਾ ਸਮਾਜ ਜਿਸ ਦੀ ਕਲਪਨਾ ਮਹਾਤਮਾ ਗਾਂਧੀ ਅਤੇ ਦੀਨ ਦਿਆਲ ਉਪਾਧਿਆਏ ਨੇ ਕੀਤੀ ਸੀ।”
ਇਸ ‘ਤੇ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਅਜਿਹਾ ਕਿਵੇਂ ਹੋ ਸਕਦਾ ਹੈ ਕਿ ਕੋਈ ਮੈਂਬਰ ਰਾਸ਼ਟਰਪਤੀ ਦੇ ਭਾਸ਼ਣ ‘ਤੇ ਸਵਾਲ ਖੜ੍ਹਾ ਕਰੇ। ਅਰੁਣ ਜੇਤਲੀ ਨੇ ਅਨੰਦ ਸ਼ਰਮਾ ਦੇ ਬਿਆਨ ਨੂੰ ਕਾਰਵਾਈ ‘ਚੋਂ ਹਟਾਉਣ ਦੀ ਮੰਗ ਕੀਤੀ, ਜਿਸ ਤੋਂ ਬਾਅਦ ਸਦਨ ਵਿੱਚ ਹੰਗਾਮਾ ਹੋ ਗਿਆ ਅਤੇ ਕਾਰਵਾਈ ਨੂੰ 12 ਵਜੇ ਤੱਕ ਲਈ ਮੁਲਤਵੀ ਕਰਨਾ ਪਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।