ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News Punjab Employ...

    Punjab Employees News: ਪੰਜਾਬ ਮੁਲਾਜ਼ਮਾਂ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸੌਂਪਿਆ

    Punjab Employees News
    ਅਮਲੋਹ : ਪੰਜਾਬ ਮੁਲਾਜ਼ਮਾ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂ ਹਲਕਾ ਵਿਧਾਇਕ ਗੈਰੀ ਬੜਿੰਗ ਦੇ ਮਨਿੰਦਰ ਸਿੰਘ ਮਨੀ ਬੜਿੰਗ ਨੂੰ ਮੰਗ ਪੱਤਰ ਦਿੰਦੇ ਹੋਏ।ਤਸਵੀਰ: ਅਨਿਲ ਲੁਟਾਵਾ

    ਮੁਲਾਜ਼ਮ ਅਤੇ ਪੈਨਸ਼ਨਰ ਦੇ ਸਾਰੇ ਮਸਲੇ ਤੁਰੰਤ ਹੱਲ ਕਰਨ ਦੀ ਕੀਤੀ ਮੰਗ

    Punjab Employees News: (ਅਨਿਲ ਲੁਟਾਵਾ) ਅਮਲੋਹ। ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਸ਼੍ਰੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਅੱਜ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਭਰਾ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਐਕਸ਼ਨ ਦੀ ਅਗਵਾਈ ਵੱਖ ਵੱਖ ਜਥੇਬੰਦੀਆਂ ਦੇ ਆਗੂ ਹਰਜੀਤ ਸਿੰਘ ਤਰਖਾਣ ਮਾਜਰਾ, ਰਣਦੀਪ ਸਿੰਘ ਸ਼੍ਰੀ ਫ਼ਤਹਿਗੜ੍ਹ ਸਾਹਿਬ, ਰੋਸ਼ਨ ਸੂਦ ਅਮਲੋਹ ਬਲਾਕ ਪ੍ਰਧਾਨ ਰਿਟਾਇਰਡ ਡਾਇਰੈਕਟਰ ਪੰਜਾਬ, ਜਸਵਿੰਦਰ ਸਿੰਘ ਵਾਲੀਆ, ਹਰਚੰਦ ਸਿੰਘ ਪੰਜੋਲੀ, ਜਸਪਾਲ ਸਿੰਘ ਗਡਹੇੜਾ, ਜਸਵਿੰਦਰ ਸਿੰਘ , ਬਲਤੇਜ ਸਿੰਘ ਅਮਲੋਹ, ਦਰਸ਼ਨ ਸਿੰਘ ਸਲਾਣੀ, ਰਸ਼ਪਾਲ ਸਿੰਘ, ਜਗਦੇਵ ਸਿੰਘ, ਕਰਨੈਲ ਸਿੰਘ,ਮਾਂਗੇ ਰਾਮ,ਹਾਕਮ ਰਾਏ, ਅਮਰਜੀਤ ਸਿੰਘ ਗਰੇਵਾਲ, ਮੱਘਰ ਸਿੰਘ ਅਮਲੋਹ ਲੈਕਚਰਾਰ,ਅਮਰ ਸਿੰਘ, ਰਕੇਸ਼ ਕੁਮਾਰ ਜੀਟੀਯੂ,ਜੋਸੀ?ਲ ਤਿਵਾੜੀ, ਧਰਮ ਸਿੰਘ ਸੈਣੀ, ਜੋਗਿੰਦਰ ਸਿੰਘ ਜੱਲ੍ਹਾ,ਆਦਿ ਆਗੂਆਂ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ।

    ਇਹ ਵੀ ਪੜ੍ਹੋ: Andheri Railway Station: ਸਹਾਇਕ ਸਬ ਇੰਸਪੈਕਟਰ ਨੇ ਚਲਦੀ ਟ੍ਰੇਨ ਤੋਂ ਡਿੱਗੇ ਇੱਕ ਯਾਤਰੀ ਦੀ ਜਾਨ ਬਚਾਈ

    ਇਸ ਮੰਗ ਪੱਤਰ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਸਮੂਹ ਕੱਚੇ ਠੇਕਾ ਆਧਾਰਤ ਅਤੇ ਸਕੀਮ ਵਰਕਰਾਂ ਨੂੰ ਪੂਰੇ ਤਨਖਾਹ ਸਕੇਲਾਂ ਤੇ ਭੱਤਿਆਂ ਸਮੇਤ ਰੈਗੂਲੇਟ ਕੀਤਾ ਜਾਵੇ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਸਾਢੇ ਪੰਜ ਸਾਲਾਂ ਦਾ ਤਨਖਾਹਾਂ ਅਤੇ ਪੈਨਸ਼ਨਾਂ ਦਾ ਬਣਦਾ ਬਕਾਇਆ ਅਤੇ ਸੋਧੀ ਹੋਈ ਲੀਵਇਨ ਕੈਸ਼ਮੈਂਟ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ, ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ 11 ਫੀਸਦੀ ਤਿੰਨ ਕਿਸ਼ਤਾਂ ਅਤੇ ਪਿਛਲੀਆਂ ਕਿਸ਼ਤਾਂ ਦਾ ਰਹਿੰਦਾ ਸਾਰਾ ਬਕਾਇਆ ਤੁਰੰਤ ਦਿੱਤਾ ਜਾਵੇ , ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ , ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਤੁਰੰਤ ਬਹਾਲ ਕੀਤੀ ਜਾਵੇ, ਮਾਣਯੋਗ ਅਦਾਲਤਾਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਗਏ ਸਾਰੇ ਫੈਸਲੇ ਤੁਰੰਤ ਲਾਗੂ ਕੀਤੇ ਜਾਣ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਮੰਗ ਪੱਤਰ ਵਿੱਚ ਦਰਜ ਸਮੂਹ ਮੰਗਾਂ ਦਾ ਪੰਜਾਬ ਸਰਕਾਰ ਵੱਲੋਂ ਤੁਰੰਤ ਨਿਪਟਾਰਾ ਕੀਤਾ ਜਾਵੇ। Punjab Employees News

    ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਮੁਲਾਜ਼ਮਾ ਤੇ ਪੈਨਸ਼ਨਾਂ ਦਾ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਸਾਲ 2028, ਤੱਕ ਲਮਕਾਉਣ ਨੂੰ ਗੈਰ ਵਾਜਬ ਅਤੇ ਤਰਕਹੀਣ ਦੱਸਿਆ ਗਿਆ। ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਾਰੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।

    Punjab Employees News
    ਅਮਲੋਹ : ਪੰਜਾਬ ਮੁਲਾਜ਼ਮਾ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂ ਐਮਐਲਏ ਅਮਲੋਹ ਦੇ ਦਫ਼ਤਰ ਬਾਹਰ ਸੰਬੋਧਨ ਕਰਦੇ ਹੋਏ। ਤਸਵੀਰ: ਅਨਿਲ ਲੁਟਾਵਾ

    ਆਗੂਆਂ ਵੱਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਦੇ ਬਜਟ ਸ਼ੈਸ਼ਨ ਦੌਰਾਨ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਬਜਟ ਸੈਸ਼ਨ ਦੇ ਸਮਾਨ ਅੰਤਰ ਸੈਸ਼ਨ ਚਲਾਇਆ ਜਾਵੇਗਾ ਅਤੇ ਭਗਵੰਤ ਮਾਨ ਸਰਕਾਰ ਦਾ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰਾ ਲੋਕਾਂ ਦੀ ਕਚਹਿਰੀ ਵਿੱਚ ਨੰਗਾ ਕੀਤਾ ਜਾਵੇਗਾ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਕਿ?ਸ਼ਨ ਲਾਲ, ਦਰਬਾਰਾ ਸਿੰਘ, ਬਲਵੀਰ ਸਿੰਘ ਭਮਾਰਸੀ,ਚੰਦ ਸਿੰਘ ਟੌਹੜਾ,ਓਮ ਪ੍ਰਕਾਸ਼ ਬੱਸੀ ਪਠਾਣਾਂ,ਰਾਮ ਰਾਜ ਬੱਸੀ ਪਠਾਣਾਂ, ਅਵਤਾਰ ਸਿੰਘ ਕਲੋਦੀ,ਮਨਜੀਤ ਸਿੰਘ ਪੀ. ਡਬਲਯੂ. ਡੀ.,ਚਰਨ ਸਿੰਘ ਸੇਖੋਂ, ਕਰਨੈਲ ਸਿੰਘ ਵਜ਼ੀਰਾਬਾਦ, ਧਿਆਨ ਸਿੰਘ, ਸੁਰਿੰਦਰਪਾਲ ਸਿੰਘ, ਅੰਗਰੇਜ਼ ਸਿੰਘ,ਅਰਜਨ ਸਿੰਘ ਅਮਲੋਹ, ਜ਼ੋਰਾ ਸਿੰਘ ਗਿੱਲ, ਬਲਵੀਰ ਸਿੰਘ ਮੁਲਾਂਪੁਰ ਕਰਨੈਲ ਸਿੰਘ ਅਕਾਲਗੜ੍ਹ, ਦੇਵਰਾਜ ਆਦਿ ਹਾਜ਼ਰ ਸਨ।

     

    LEAVE A REPLY

    Please enter your comment!
    Please enter your name here