ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News Faridkot News...

    Faridkot News: ਫਰੀਦਕੋਟ ਬੱਸ ਹਾਦਸਾ: ਹੈਲਪਲਾਈਨ ਨੰਬਰ ਜਾਰੀ, ਵਿਧਾਇਕ ਨੇ ਪੀੜਤਾਂ ਨਾਲ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ

    Faridkot News
    Faridkot News: ਫਰੀਦਕੋਟ ਬੱਸ ਹਾਦਸਾ: ਹੈਲਪਲਾਈਨ ਨੰਬਰ ਜਾਰੀ, ਵਿਧਾਇਕ ਨੇ ਪੀੜਤਾਂ ਨਾਲ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ

    Faridkot News: ਓਵਰ ਸਪੀਡ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਣਗੇ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ : ਡਿਪਟੀ ਕਮਿਸ਼ਨਰ

    • ਸੜਕ ਦੁਰਘਟਨਾ ਵਿੱਚ 5 ਸਵਾਰੀਆਂ ਦੀ ਮੌਤ ਤੇ ਐਮ.ਐਲ.ਏ ਸੇਖੋਂ ਨੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ | Faridkot News
    • ਘਟਨਾ ਦੇ ਦੋਸ਼ੀਆਂ ਵਿਰੁੱਧ ਐਫ.ਆਈ.ਆਰ ਦਰਜ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ : ਐਸਐਸਪੀ
    • ਹੈਲਪਲਾਈਨ ਨੰਬਰ 98723-00138 ਅਤੇ 78886-15121 ਤੇ ਕੀਤਾ ਜਾ ਸਕਦਾ ਹੈ ਸੰਪਰਕ

    Faridkot News: ਫ਼ਰੀਦਕੋਟ (ਅਜੈ ਮਨਚੰਦਾ/ਗੁਰਪ੍ਰੀਤ ਪੱਕਾ)। ਅੱਜ ਸਵੇਰੇ ਫ਼ਰੀਦਕੋਟ-ਕੋਟਕਪੂਰਾ ਰੋਡ ਤੇ ਬੱਸ ਤੇ ਟਰੱਕ ਦੀ ਟੱਕਰ ਉਪਰੰਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪ੍ਰਾਈਵੇਟ ਕੰਪਨੀ ਦੀ ਬੱਸ ਜੋ ਸਵਾਰੀਆਂ ਨਾਲ ਭਰੀ ਹੋਈ ਸੀ ਉਹ ਟਰੱਕ ਨਾਲ ਟਕਰਾਉਣ ਉਪਰੰਤ ਡਰੇਨ ਵਿੱਚ ਜਾ ਡਿੱਗੀ । ਜਿਸ ਕਾਰਨ 5 ਦੇ ਕਰੀਬ ਸਵਾਰੀਆਂ ਦੀ ਮੌਤ ਹੋ ਗਈ, ਜਦਕਿ 30 ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ।

    ਇਸ ਘਟਨਾ ਦਾ ਪਤਾ ਲੱਗਦਿਆਂ ਤੁਰੰਤ ਹੀ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਮੌਕੇ ਤੇ ਪਹੁੰਚ ਕੇ ਰਾਹਤ ਕਾਰਜਾਂ ਵਿੱਚ ਜੁੱਟ ਗਏ ਅਤੇ ਰਾਹਤ ਟੀਮਾਂ ਦੀ ਨਿਗਰਾਨੀ ਕੀਤੀ। ਮ੍ਰਿਤਕਾਂ ਤੇ ਜਖਮੀਆਂ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਪਹੁੰਚਾਇਆ ਗਿਆ ਜਿਥੇ ਉਨ੍ਹਾਂ ਦਾ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ । ਇਹ ਵੀ ਪਤਾ ਲੱਗਿਆ ਕਿ ਹੁਣ ਤੱਕ 5 ਸਵਾਰੀਆਂ ਦੀ ਮੌਤ ਹੋ ਗਈ ਜਿਨ੍ਹਾਂ ਵਿੱਚ ਔਰਤ ਸਿਮਰਨ ਅਧਿਆਪਕ ਕੇਂਦਰੀ ਵਿਦਿਆਲਿਆਂ ਅਤੇ 4 ਪੁਰਸ਼ ਦੱਸੇ ਜਾ ਰਹੇ ਹਨ । ਮ੍ਰਿਤਕਾ ਵਿੱਚ ਬੱਸ ਦਾ ਚੈਕਰ ਆਤਮ ਸਿੰਘ ਵੀ ਸ਼ਾਮਲ ਹੈ ਜਦਕਿ ਤਿੰਨ ਦੀ ਅਜੇ ਤੱਕ ਪਹਿਚਾਣ ਨਹੀਂ ਹੋਈ। Faridkot News

    Faridkot News

    ਬਹੁਤ ਮੰਦਭਾਗੀ ਘਟਨਾ : ਵਿਧਾਇਕ ਗੁਰਦਿੱਤ ਸਿੰਘ ਸੇਖੋਂ | Faridkot News

    ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਅੱਜ ਜੋ ਘਟਨਾ ਵਾਪਰੀ ਹੈ ਜੋ ਕਿ ਬਹੁਤ ਮੰਦਭਾਗੀ ਹੈ । ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਕੋਸ਼ਿਸ਼ ਇਹ ਹੀ ਹੈ ਕਿ ਜੋ ਵੀ ਲੋਕ ਫੱਟੜ ਹੋਏ ਹਨ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸਾਰਾ ਪ੍ਰਸ਼ਾਸਨ ਤੇ ਡਾਕਟਰੀ ਅਮਲਾ ਜ਼ਖਮੀਆਂ ਨੂੰ ਬਚਾਉਣ ਲਈ ਕੰਮ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਜ਼ਖਮੀਆਂ ਨੂੰ ਦਵਾਈਆਂ ਜੋ ਵੀ ਲੋੜੀਂਦੀ ਹੈ ਉਹ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 2 ਜਖਮੀਆਂ ਨੂੰ ਅਮ੍ਰਿੰਤਸਰ ਰੈਫਰ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 98723-00138 (ਜਸਬੀਰ ਜੱਸੀ) ਅਤੇ 78886-15121 (ਪ੍ਰਦੀਪ ਦਿਉੜਾ) ਜਾਰੀ ਕੀਤਾ ਗਿਆ ਹੈ ।

    Read Also : Earths Inner Core: ਵਿਗਿਆਨੀਆਂ ਨੇ ਕੀਤਾ ਖੁਲਾਸਾ, ਧਰਤੀ ਹੇਠਾਂ ਕੁਝ ਹਿੱਲ ਰਿਹਾ ਹੈ?

    Faridkot News

    ਪੁੱਲ ‘ਤੇ ਓਵਰ ਟੇਕ ਕਰਦਿਆਂ ਵਾਪਰਿਆ ਹਾਦਸਾ | Faridkot News

    ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ ਘਟਨਾ ਦਾ ਪਤਾ ਲੱਗਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਜ਼ਖਮੀਆਂ ਨੂੰ ਬਚਾਉਣ ਲਈ ਰਾਹਤ ਕਾਰਜ ਵਿੱਚ ਜੁੱਟ ਗਿਆ। ਉਨ੍ਹਾਂ ਦੱਸਿਆ ਕਿ ਪੁੱਲ ਤੇ ਓਵਰ ਟੇਕ ਕਰਦਿਆਂ ਇਹ ਹਾਦਸਾ ਵਾਪਰਿਆ ਹੈ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰਾ ਕੇਸ ਤਿਆਰ ਕਰਕੇ ਮੁੱਖ ਮੰਤਰੀ ਪੰਜਾਬ ਜੀ ਨੂੰ ਭੇਜਿਆ ਜਾ ਰਿਹਾ ਹੈ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਸ ਜਗ੍ਹਾਂ ਤੇ ਬੈਰੀਗੇਟ ਲਗਾਏ ਜਾਣਗੇ ਤਾਂ ਜੋ ਦੁਬਾਰਾ ਅਜਿਹੀ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਓਵਰ ਸਪੀਡ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਣਗੇ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਅਜਿਹੀਆਂ ਮੰਦਭਾਗੀ ਘਟਨਾਵਾਂ ਨੂੰ ਰੋਕਿਆ ਜਾ ਸਕੇ ।

    Faridkot News

    ਤਨਦੇਹੀ ਨਾਲ ਆਪਣਾ ਕੰਮ ਕਰ ਰਹੇ ਹਨ ਡਾਕਟਰ | Faridkot News

    ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਲੋਕਾਂ ਦੀ ਮੱਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ ਜਿਥੇ ਡਾਕਟਰ ਤਨਦੇਹੀ ਨਾਲ ਆਪਣਾ ਕੰਮ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਪੁਲਿਸ ਦੀ ਇੱਕ ਟੀਮ ਮੌਕੇ ਤੇ ਕਾਰਨਾਂ ਦੀ ਪੜਤਾਲ ਕਰ ਰਹੀ ਹੈ । ਇਸ ਸਬੰਧੀ ਐਫ.ਆਈ.ਆਰ ਦਰਜ ਕਰ ਲਈ ਗਈ ਹੈ ਅਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਅਲੰਕਾਰ,ਐਸ.ਡੀ.ਐਮ ਫ਼ਰੀਦਕੋਟ ਮੇਜਰ ਵਰੁਣ ਕੁਮਾਰ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ,ਹਸਪਤਾਲ ਦੇ ਐਨ ਐਸ ਦਾ. ਨੀਤੂ ਕੱਕੜ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

    LEAVE A REPLY

    Please enter your comment!
    Please enter your name here