ਕਿਹਾ,ਜੇਤਲੀ ਨਾਲ ਨਾ ਕਰੋ ਅਪਮਾਨਜਨਕ ਸਵਾਲ
ਨਵੀਂ ਦਿੱਲੀ: ਕੇਂਦਰੀ ਮੰਤਰੀ ਅਰੁਣ ਜੇਤਲੀ ਬਨਾਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਾਨਹਾਨੀ ਕੇਸ-2 ਮਾਮਲੇ ਵਿੱਚ ਜਵਾਬ ਦਾਖਲ ਨਾ ਕਰਨ ‘ਤੇ ਹਾਈਕੋਰਟ ਨੇ ਕੇਜਰੀਵਾਲ ਨੂੰ ਦਸ ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਹੈ। ਅਰੁਣ ਜੇਤਲੀ ਨੇ ਕੇਜਰੀਵਾਲ ਦੇ ਵਕੀਲ ਰਹੇ ਸੀਨੀਅਰ ਵਕੀਲ ਜੇਠਮਲਾਨੀ ਦੀ ਇਤਰਾਜ਼ਯੋਗ ਟਿੱਪਣੀ ਤੋਂ ਬਾਅਦ ਕੇਜਰੀਵਾਲ ਨੂੰ 10 ਹਜ਼ਾਰ ਕਰੋੜ ਰੁਪਏ ਮਾਨਹਾਣੀ ਦਾ ਮੁਕੱਦਮਾ ਕੀਤਾ ਸੀ।
ਹਾਈਕੋਰਟ ਦੇ ਸਾਂਝੇ ਰਜਿਸਟਰਾਰ ਪੰਜਕ ਗੁਪਤਾ ਨੇ ਮੁੱਖ ਮੰਤਰੀ ਕੇਜ਼ਰੀਵਾਲ ਨੂੰ ਦਸ ਹਜ਼ਾਰ ਰੁਪਏ ਜ਼ੁਰਮਾਨਾ ਜਮ੍ਹਾ ਕਰਵਾਉਣ ਦਾ ਨਿਰਦੇਸ਼ ਦਿੱਤਾ ਹੈ। ਉਨ੍ਹਾਂ ਨੇ ਜਵਾਬ ਦਾਖਲ ਕਰਨ ਲਈ ਕੇਜ਼ਰੀਵਾਲ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ।
ਹਾਈਕੋਰਟ ਨੇ 23 ਮਈ ਨੂੰ ਕੇਜ਼ਰੀਵਾਲ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਸੀ ਕਿ ਕਿਉਂ ਨਾ ਉਨ੍ਹਾਂ ‘ਤੇ ਮਾਣਹਾਨੀ ਦਾ ਮੁਕੱਦਮਾ ਚਲਾਇਆ ਜਾਵੇ। ਮਾਮਲੇ ਦੀ ਬੁੱਧਵਾਰ ਨੂੰ ਸੁਣਵਾਈ ਦੌਰਾਨ ਕੇਜ਼ਰੀਵਾਲ ਦੇ ਵਕੀਲ ਰਿਸ਼ੀਕੇਸ਼ ਕੁਮਾਰ ਨੇ ਆਦਲਤ ‘ਚ ਕਿਹਾ ਕਿ ਜਵਾਬ ਦਾਖਲ ਕਰਨ ਲਈ ਉਨ੍ਹਾਂ ਨੂੰ ਕੁਝ ਹੋਰ ਸਮਾਂ ਚਾਹੀਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।