3rd World War: ਵਾਸ਼ਿੰਗਟਨ (ਏਜੰਸੀ)। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਕਿਹਾ ਕਿ ਮੌਜ਼ੂਦਾ ਸਥਿਤੀ ਨੂੰ ਦੇਖਦੇ ਹੋਏ ਅਜਿਹਾ ਲੱਗਦਾ ਹੈ ਕਿ ਤੀਜਾ ਵਿਸ਼ਵ ਯੁੱਧ ਬਹੁਤ ਦੂਰ ਨਹੀਂ ਹੈ। ਪਰ ਮੇਰਾ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ’ਤੇ ਹੋਣਾ ਇਸ ਨੂੰ ਰੋਕੇਗਾ। ਮੇਰੇ ਕੋਲ ਵਿਸ਼ਵ ਯੁੱਧ ਨੂੰ ਰੋਕਣ ਦੀ ਯੋਜਨਾ ਹੈ।
ਇਹ ਜਾਣਕਾਰੀ ਸੀਐੱਨਐੱਨ ਨੇ ਆਪਣੀ ਇੱਕ ਰਿਪੋਰਟ ਵਿੱਚ ਦਿੱਤੀ ਹੈ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਅਸੀਂ ਦੁਨੀਆ ਭਰ ਵਿੱਚ ਚੱਲ ਰਹੀਆਂ ਜੰਗਾਂ ਨੂੰ ਖਤਮ ਕਰਨ ਅਤੇ ਦੁਨੀਆ ਵਿੱਚ ਸ਼ਾਂਤੀ ਬਹਾਲ ਕਰਨ ਲਈ ਤੇਜ਼ੀ ਨਾਲ ਅੱਗੇ ਵਧ ਰਹੇ ਹਾਂ। ਅਸੀਂ ਨਹੀਂ ਚਾਹੁੰਦੇ ਕਿ ਜੰਗ ਕਾਰਨ ਹੋਰ ਲੋਕ ਮਾਰੇ ਜਾਣ। 3rd World War
Read Also : Punjab Railway News: ਪੰਜਾਬ ’ਚ ਨਵੀਂ ਰੇਲਵੇ ਲਾਈਨ ਵਿਛਾਉਣ ਦੀ ਤਿਆਰੀ, ਵਧਣਗੇ ਜ਼ਮੀਨਾਂ ਦੇ ਭਾਅ!
ਉਨ੍ਹਾਂ ਕਿਹਾ ਕਿ ਜੇਕਰ ਅਸੀਂ ਮੱਧ ਪੂਰਬ ਅਤੇ ਯੂਕਰੇਨ ਵਿੱਚ ਹੋਈਆਂ ਮੌਤਾਂ ਨੂੰ ਵੇਖੀਏ, ਤਾਂ ਤੁਸੀਂ ਸਮਝ ਸਕਦੇ ਹੋ ਕਿ ਤੁਸੀਂ ਤੀਜੇ ਵਿਸ਼ਵ ਯੁੱਧ ਤੋਂ ਬਹੁਤ ਦੂਰ ਨਹੀਂ ਹੋ। ਆਪਣੇ ਤੋਂ ਪਹਿਲਾਂ ਦੇ ਬਾਇਡੇਨ ਪ੍ਰਸ਼ਾਸਨ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਟਰੰਪ ਨੇ ਕਿਹਾ ਕਿ ਜੇਕਰ ਬਾਇਡੇਨ ਇੱਕ ਸਾਲ ਹੋਰ ਰਾਜ ਕਰਦੇ, ਤਾਂ ਦੁਨੀਆ ਨੇ ਨਿਸ਼ਚਤ ਤੌਰ ’ਤੇ ਤੀਜਾ ਵਿਸ਼ਵ ਯੁੱਧ ਵੇਖਿਆ ਹੁੰਦਾ। ਪਰ ਹੁਣ ਜਦੋਂ ਮੈਂ ਅਮਰੀਕਾ ਦਾ ਰਾਸ਼ਟਰਪਤੀ ਹਾਂ, ਤਾਂ ਅਜਿਹਾ ਕੁਝ ਨਹੀਂ ਹੋਣ ਵਾਲਾ।