Punjab BJP: (ਗੁਰਤੇਜ ਜੋਸ਼ੀ) ਮਾਲੇਰਕੋਟਲਾ। ਦਿਲੀ ਵਿਚ ਲੰਘੀਆਂ ਵਿਧਾਨ ਸਭਾ ਚੋਣਾਂ ਵਿੱਚ ਬੀਜੇਪੀ ਨੇ ਆਪਣੀ ਨਿਰੋਲ ਸਰਕਾਰ ਬਣਾਉਣ ਤੋਂ ਬਾਅਦ ਹੁਣ ਪੰਜਾਬ ਵੱਲ ਨੂੰ ਰੁਖ ਅਖਤਿਆਰ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਦੇ ਮੱਦੇਨਜ਼ਰ ਬੀਜੇਪੀ ਹਾਈ ਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਲੇਰਕੋਟਲਾ ਸ਼ਹਿਰ ਅੰਦਰ ਮੈਂਬਰਾਂ ਦੀ ਭਰਤੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Stock Market Crash: ਭਾਰਤੀ ਸਟਾਕ ਮਾਰਕੀਟ ’ਚ ਆਈ ਵੱਡੀ ਗਿਰਾਵਟ, ਜਾਣ ਕੇ ਉੱਡ ਜਾਣਗੇ ਹੋਸ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਸੀ ਮੋਰਚਾ ਮੰਡਲ -2 ਦੇ ਪ੍ਰਧਾਨ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਧਾਨ ਦੀ ਰਹਿਨੁਮਾਈ ਹੇਠ ਵਾਰਡ ਨੰਬਰ 19 ਸਾਜਦਾ ਕਲੋਨੀ ਵਿਖੇ ਵਰਕਰਾਂ ਦੀ ਮੈਂਬਰ ਸਿਪ ਸਬੰਧੀ ਕੈਂਪ ਲਗਾਇਆ ਗਿਆ। ਜਿਸ ਵਿਚ ਮੇਰੇ ਵਾਰਡ ਵਿੱਚੋਂ ਕਰੀਬ 68 ਵਿਆਕਤੀਆਂ ਨੇ ਫਾਰਮ ਭਰਕੇ ਬੀਜੇਪੀ ਦੀ ਮੈਂਬਰਸ਼ਿਪ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਭਾਵੇਂ ਮਾਲੇਰਕੋਟਲਾ ਸ਼ਹਿਰ ਇੱਕ ਮੁਸਲਿਮ ਭਾਈਚਾਰੇ ਦਾ ਸ਼ਹਿਰ ਹੈ ਪਰ ਕੇਂਦਰ ਦੀ ਬੀਜੇਪੀ ਸਰਕਾਰ ਦੀਆਂ ਸਕੀਮਾਂ ਨੂੰ ਦੇਖਦੇ ਹੋਏ ਲੋਕ ਪ੍ਰਭਾਵਿਤ ਹੋ ਰਹੇ ਹਨ।