
ਚੰਡੀਗੜ੍ਹ। 16ਵੀਂ ਪੰਜਾਬ ਵਿਧਾਨ ਸਭਾ ਦੇ 7ਵੇਂ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸਦਨ ਅੰਦਰ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਸਦਨ ਅੰਦਰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਨ੍ਹਾਂ ’ਚ ਗੁਰਪ੍ਰੀਤ ਬੱਸੀ ਗੋਗੀ ਵਿਧਾਇਕ, ਡਾ. ਮਨਮੋਹਨ ਸਿੰਘ ਸਾਬਕਾ ਪ੍ਰਧਾਨ ਮੰਤਰੀ, ਧਰਮ ਪਾਲ ਸੱਭਰਵਾਲ ਸਾਬਕਾ ਮੰਤਰੀ ਅਤੇ ਰਾਜ ਸਭਾ ਮੈਂਬਰ, ਅਜੈਬ ਸਿੰਘ ਮੁਖਮੈਲਪੁਰਾ ਸਾਬਕਾ ਮੰਤਰੀ, ਹਰਵਿੰਦਰ ਸਿੰਘ ਹੰਸਪਾਲ ਸਾਬਕਾ ਰਾਜ ਸਭਾ ਮੈਂਬਰ ਸ਼ਾਮਲ ਸਨ।
Read Also : New Expressway Punjab: ਨਵਾਂ ਐਕਸਪ੍ਰੈਸ ਵੇਅ ਲਿਆਵੇਗਾ ਰੁਜ਼ਗਾਰ ਦੇ ਮੌਕੇ, ਚੰਡੀਗੜ੍ਹ ਦਾ ਸਫ਼ਰ ਹੋਵੇਗਾ ਸੁਖਾਲਾ
ਇਸ ਤੋਂ ਇਲਾਵਾ ਜੋਗਿੰਦਰ ਪਾਲ ਜੈਨ ਸਾਬਕਾ ਵਿਧਾਇਕ, ਸੁਖਵਿੰਦਰ ਸਿੰਘ ਬੁੱਟਰ ਸਾਬਕਾ ਵਿਧਾਇਕ, ਭਾਗ ਸਿੰਘ ਸਾਬਕਾ ਵਿਧਾਇਕ, ਕਰਨੈਲ ਸਿੰਘ ਆਜ਼ਾਦੀ ਘੁਲਾਟੀਏ, ਕਿੱਕਰ ਸਿੰਘ ਆਜ਼ਾਦੀ ਘੁਲਾਟੀਏ, ਕੇਹਰ ਸਿੰਘ ਆਜ਼ਾਦੀ ਘੁਲਾਟੀਏ ਅਤੇ ਜਰਨੈਲ ਸਿੰਘ ਚਿੱਤਰਕਾਰ ਨੂੰ ਸ਼ਰਧਾਂਜਲੀ ਦੇਣ ਲਈ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 12.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਦੁਪਹਿਰ 12.30 ਤੋਂ ਬਾਅਦ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋਵੇਗੀ।