ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਤਾਰਿਆ ਚੋਣ ਮੈਦਾਨ ‘ਚ
Ludhiana West: ਚੰਡੀਗੜ੍ਹ (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ ਵੱਲੋਂ ਆਪਣੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਘੋਸ਼ਿਤ ਕਰਦੇ ਹੋਏ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਗਿਆ ਹੈ।
Read Also : Guava Leaf for Diabetes: ਸ਼ੁਗਰ ਕੰਟਰੋਲ ਕਰਨ ’ਚ ਅਮਰੂਦ ਦੇ ਪੱਤੇ ਕਰਦੇ ਹਨ ਦਵਾਈ ਦਾ ਕੰਮ, ਜਾਣੋ ਕਿਵੇਂ
ਲੁਧਿਆਣਾ ਪੱਛਮੀ ਦੇ ਸੀਟ ਗੁਰਪ੍ਰੀਤ ਸਿੰਘ ਗੋਗੀ ਦੇ ਦਿਹਾਂਤ ਹੋਣ ਕਰਕੇ ਖਾਲੀ ਹੋ ਗਈ ਸੀ। ਸੰਜੀਵ ਅਰੋੜਾ ਦੇ ਚੋਣ ਮੈਦਾਨ ਵਿੱਚ ਉੱਤਰਨ ਤੋਂ ਬਾਅਦ ਵਿਰੋਧੀ ਸਿਆਸੀ ਪਾਰਟੀਆਂ ਵਲੋਂ ਆਮ ਆਦਮੀ ਪਾਰਟੀ ਨੂੰ ਘੇਰੇ ਵਿੱਚ ਲਿਆ ਜਾ ਰਿਹਾ ਹੈ ਕਿ ਸੰਜੀਵ ਅਰੋੜਾ ਨੂੰ ਟਿਕਟ ਦੇ ਕੇ ਰਾਜ ਸਭਾ ਸੀਟ ਖਾਲੀ ਕਰਵਾਉਣ ਦੀ ਕੋਸ਼ਿਸ਼ ਹੈ। ਖਾਲੀ ਹੋਣ ਵਾਲੀ ਰਾਜ ਸਭਾ ਸੀਟ ਤੋਂ ਅਰਵਿੰਦ ਕੇਜਰੀਵਾਲ ਨੂੰ ਰਾਜਸਭਾ ਭੇਜਣ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ।