Welfare Work: ਪਤੀ-ਪਤਨੀ ਤੇ ਪੁੱਤਰ ਨੇ ਕੀਤਾ ਇੱਕੋ ਮਰੀਜ਼ ਲਈ ਇੱਕੋ ਟਾਈਮ ਖੂਨਦਾਨ

Welfare Work
Welfare Work: ਪਤੀ-ਪਤਨੀ ਤੇ ਪੁੱਤਰ ਨੇ ਕੀਤਾ ਇੱਕੋ ਮਰੀਜ਼ ਲਈ ਇੱਕੋ ਟਾਈਮ ਖੂਨਦਾਨ

Welfare Work: ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੇ ਪੂਜਨੀਕ ਗੁਰੂ ਜੀ ਤੇ ਡੇਰਾ ਸ਼ਰਧਾਲੂਆਂ ਦਾ ਕੀਤਾ ਧੰਨਵਾਦ

Welfare Work: (ਵਿੱਕੀ ਕੁਮਾਰ) ਮੋਗਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਮਾਨਵਤਾ ਭਲਾਈ ਦੇ ਕਾਰਜ ਜ਼ੋਰਾਂ-ਸ਼ੋਰਾਂ ਨਾਲ ਕਰਦੇ ਆ ਰਹੇ ਹਨ। ਉਹ ਆਪਣਾ ਹਰ ਦਿਨ ਮਾਨਵਤਾ ਭਲਾਈ ਦੇ ਕਾਰਜ ਕਰ ਕੇ ਮਨਾਉਂਦੇ ਹਨ। ਇਸੇ ਤਹਿਤ ਮੋਗਾ ਦੇ ਪਿੰਡ ਲੰਢੇਕੇ ਦੇ ਡੇਰਾ ਸ਼ਰਧਾਲੂ 15 ਮੈਂਬਰ ਜਸਵਿੰਦਰ ਸਿੰਘ ਇੰਸਾਂ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ ਇੰਸਾਂ ਤੇ ਉਨ੍ਹਾਂ ਦੇ ਪੁੱਤਰ ਕੁਲਵਿੰਦਰ ਸਿੰਘ ਇੰਸਾਂ ਇਨ੍ਹਾਂ ਤਿੰਨਾਂ ਪਰਿਵਾਰਕ ਮੈਂਬਰਾਂ ਨੇ ਮੋਗਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਇੱਕ ਮਰੀਜ਼ ਨਿਰਮਲ ਸਿੰਘ ਜਿਸਦੀ ਕਿ ਹਾਲਤ ਖਰਾਬ ਸੀ, ਜਿਸਨੂੰ ਖੂਨ ਦੀ ਬੇਹੱਦ ਲੋੜ ਸੀ, ਨੂੰ ਖੂਨਦਾਨ ਕੀਤਾ।

ਇਹ ਵੀ ਪੜ੍ਹੋ: Blood Donation: ਡੇਰਾ ਸੱਚਾ ਸੌਦਾ ਤੋਂ ਪ੍ਰਭਾਵਿਤ ਹੋ ਕੇ ਕੀਤਾ ਖੂਨਦਾਨ

‘ਸੱਚ ਕਹੂੰ’ ਨਾਲ ਗੱਲਬਾਤ ਕਰਦਿਆਂ ਜਸਵਿੰਦਰ ਸਿੰਘ ਇੰਸਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਸਮਾਜ ਭਲਾਈ ਦੀ ਸਿੱਖਿਆ ਪੂਜਨੀਕ ਗੁਰੂ ਜੀ ਤੋਂ ਹੀ ਮਿਲੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਭਲਾਈ ਲਈ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਸਮਾਜ ’ਚ ਮਰ ਰਹੀ ਇਨਸਾਨੀਅਤ ਨੂੰ ਬਚਾਇਆ ਜਾ ਸਕੇ। Welfare Work

Welfare Work

ਇਸ ਉਪਰੰਤ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੇ ਭਾਵੁਕ ਹੁੰਦੇ ਹੋਏ ਪੂਜਨੀਕ ਗੁਰੂ ਜੀ ਤੇ ਡੇਰਾ ਸ਼ਰਧਾਲੂਆਂ ਦਾ ਧੰਨਵਾਦ ਕੀਤਾ। ਇਸ ਮੌਕੇ 15 ਮੈਂਬਰ ਜਸਵਿੰਦਰ ਸਿੰਘ ਇੰਸਾਂ ਤੇ ਉਹਨਾਂ ਦੀ ਧਰਮਪਤਨੀ ਕਮਲਜੀਤ ਕੌਰ ਇੰਸਾਂ ਤੇ ਪੁੱਤਰ ਕੁਲਵਿੰਦਰ ਸਿੰਘ ਇੰਸਾਂ ਨੇ ਕਿਹਾ ਕਿ ਸਾਨੂੰ ਸਾਡੇ ਸਤਿਗੁਰੂ ਪੂਜਨੀਕ ਗੁਰੂ ਜੀ ’ਤੇ ਪੂਰਾ ਮਾਣ ਹੈ, ਜਿਨ੍ਹਾਂ ਦੀ ਪਾਵਨ ਸਿੱਖਿਆ ਦੀ ਬਦੌਲਤ ਅੱਜ ਅਸੀਂ ਇਹ ਸੇਵਾ ਕਾਰਜ ਕੀਤਾ ਹੈ।

LEAVE A REPLY

Please enter your comment!
Please enter your name here