ਨਸ਼ੇ ਦੀ ਦਲਦਲ ਵਿੱਚੋਂ ਕੱਢਣ ਲਈ 5 ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਦਰਾਂ ਵਿੱਚ ਕਰਵਾਇਆ ਗਿਆ ਭਰਤੀ
Drug Smugglers Arrested: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਸ਼ਿਆ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦਾ ਹੀ ਨਤੀਜਾ ਹੈ ਕਿ ਪਿਛਲੇ 6 ਮਹੀਨਿਆ ਦੌਰਾਨ 140 ਮੁਕੱਦਮੇ ਦਰਜ ਕਰਕੇ 188 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸੇ ਤਹਿਤ ਪਿਛਲੇ 24 ਘੰਟੇ ਅੰਦਰ ਨਸ਼ਿਆ ਖਿਲਾਫ 4 ਮੁਕੱਦਮੇ ਦਰਜ ਕਰਕੇ 5 ਨਸ਼ਾ ਤਸਕਰਾਂ ਨੂੰ 1466 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।
ਇਸਦੇ ਨਾਲ ਹੀ ਜਿੱਥੇ ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਫੜਿਆ ਜਾ ਰਿਹਾ ਹੈ, ਉੱਥੇ ਹੀ ਇਸ ਦਲਦਲ ਦੇ ਵਿੱਚ ਫਸੇ ਹੋਏ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਨਸ਼ਾ ਛੁਡਾਉ ਕੇਂਦਰ ਦੇ ਵਿੱਚ ਭਰਤੀ ਕਰਾਇਆ ਜਾ ਰਿਹਾ ਹੈ। ਇਸੇ ਤਹਿਤ ਫਰੀਦਕੋਟ ਪੁਲਿਸ ਵੱਲੋਂ 5 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਹਨਾਂ ਨੂੰ ਹਰ ਤਰ੍ਹਾਂ ਦੀ ਮੱਦਦ ਅਤੇ ਸਹੂਲਤ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਤਾਂ ਜੋ ਉਹਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਇੱਕ ਵਧੀਆਂ ਜਿੰਦਗੀ ਦਿੱਤੀ ਜਾ ਸਕੇ।
ਪਿਛਲੇ 24 ਘੰਟਿਆ ਦੌਰਾਨ ਨਸ਼ੇ ਸਬੰਧੀ ਕਾਰਵਾਈ | Drug Smugglers Arrested
ਥਾਣੇਦਾਰ ਬਲਰਾਜ ਸਿੰਘ ਮੁੱਖ ਅਫਸਰ ਥਾਣਾ ਬਾਜਾਖਾਨਾ ਦੀ ਨਿਗਰਾਨੀ ਹੇਠ ਸ:ਥ ਗੁਰਮੇਜ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਸਰਚ ਆਪਰੇਸ਼ਨ ਦੇ ਸਬੰਧ ਵਿੱਚ ਦਾਣਾ ਮੰਡੀ ਬਹਿਬਲ ਕਲਾ ਵਿਖੇ ਇੱਕ ਹੈਡੀਕੈਪ ਵਿਅਕਤੀ ਨੂੰ ਸ਼ੱਕ ਦੀ ਬਿਨਾਹ ’ਤੇੇ ਕਾਬੂ ਕੀਤਾ ਗਿਆ। ਜਿਸ ਦੀ ਚੈਕਿੰਗ ਕਰਨ ਲਈ ਥਾਣਾ ਬਾਜਾਖਾਨਾ ਤੋਂ ਸ:ਥ ਸਵਰਨ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਵਿਅਕਤੀ ਦੀ ਤਲਾਸ਼ੀ ਕੀਤੀ ਤਾਂ ਉਸ ਕੋਲੋਂ 1110 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ। ਜਿਸ ’ਤੇ ਮੁਕੱਦਮਾ ਨੰਬਰ 13 ਮਿਤੀ 26.02.2025 ਅ/ਧ 22(ਸੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਬਾਜਾਖਾਨਾ ਦਰਜ ਰਜਿਸਟਰ ਕੀਤਾ ਗਿਆ। ਮੁਲਜ਼ਮ ਦੀ ਪਛਾਣ ਸਤਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਗੁਰੂਸਰ ਵਜੋ ਹੋਈ ਹੈ। ਗ੍ਰਿਫਤਾਰ ਵਿਅਕਤੀ ਦੇ ਖਿਲਾਫ ਇਸ ਤੋਂ ਪਹਿਲਾ ਮੁਕੱਦਮੇ ਦਰਜ ਹਨ।

ਇਹ ਵੀ ਪੜ੍ਹੋ: Weather Update: ਹੋ ਜਾਓ ਤਿਆਰ! ਤਿੰਨ ਦਿਨ ਤੇਜ਼ ਤੂਫਾਨ ਦੇ ਨਾਲ-ਨਾਲ ਭਾਰੀ ਮੀਂਹ ਦਾ ਕਰਨਾ ਪੈ ਸਕਦਾ ਹੈ ਸਾਹਮਣਾ
ਥਾਣੇਦਾਰ ਹਰਦੇਵ ਸਿੰਘ ਮੁੱਖ ਅਫਸਰ ਥਾਣਾ ਸਿਟੀ-2 ਫਰੀਦਕੋਟ ਦੀ ਨਿਗਰਾਨੀ ਹੇਠ ਥਾ: ਬੂਟਾ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਨਜ਼ਦੀਕ ਪੱਟੜੀ ਸਰਹਿੰਦ ਫੀਡਰ ਨਹਿਰ ਕੋਲ ਪੁੱਜੇ ਤਾਂ ਮੁਲਜ਼ਮ ਪੂਰਨ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਭੋਲੂਵਾਲਾ ਰੋਡ ਫਰੀਦਕੋਟ ਜਿਸਦੇ ਹੱਥ ਵਿੱਚ ਇੱਕ ਮੋਮੀ ਲਿਫਾਫਾ ਫੜਿਆ ਦਿਖਾਈ ਦਿੱਤਾ ਜਿਸ ਨੇ ਲਿਫਾਫਾ ਜ਼ਮੀਨ ’ਤੇ ਸੁੱਟ ਕੇ ਖਿਸਕਣ ਦੀ ਕੋਸ਼ਿਸ਼ ਕੀਤੀ ਜਿਸ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ ਅਤੇ ਮੁਲਜ਼ਮ ਵੱਲੋ ਸੁੱਟੇ ਲਿਫਾਫੇ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋ 130 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ, ਜਿਸ ’ਤੇ ਮੁਕੱਦਮਾ ਨੰਬਰ 59 ਮਿਤੀ 26.02.2025 ਅ/ਧ 22(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ। Drug Smugglers Arrested
ਇੰਸਪੈਕਟਰ ਗੁਰਦਿੱਤਾ ਸਿੰਘ ਮੁੱਖ ਅਫਸਰ ਥਾਣਾ ਸਦਰ ਫਰੀਦਕੋਟ ਦੀ ਨਿਗਰਾਨੀ ਹੇਠ ਸ:ਥ ਕਰਮਜੀਤ ਸਿੰਘ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਨਾਕਾਬੰਦੀ ਦੌਰਾਨ ਪਿੰਡ ਪਿਪਲੀ ਪੁਲ ਸੇਮਨਾਲਾ ਪਰ ਮੌਜੂਦ ਸੀ ਤਾਂ ਮੁਲਜ਼ਮ ਗੁਰਮੀਤ ਸਿੰਘ ਉਰਫ ਮੀਤ ਪੁੱਤਰ ਕਰਨੈਲ ਸਿੰਘ ਵਾਸੀ ਮਲੂਕਾ ਪੱਤੀ ਪਿੰਡ ਗੋਲੇਵਾਲਾ ਫਰੀਦਕੋਟ ਅਤੇ ਗੁਰਸੇਵਕ ਸਿੰਘ ਉਰਫ ਗੱਗੂ ਪੁੱਤਰ ਰੂਪ ਸਿੰਘ ਵਾਸੀ ਬਾਜਾ ਪੱਤੀ ਪਿੰਡ ਗੋਲੇਵਾਲਾ ਜ਼ਿਲ੍ਹਾ ਫਰੀਦਕੋਟ ਜੋ ਕਿ ਪਿੰਡ ਪੱਖੀ ਕਲਾ ਵਾਲੀ ਸੜਕ ਪਰ ਪੈਦਲ ਆਉਂਦੇ ਦਿਖਾਈ ਦਿੱਤੇ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗੇ ਤਾਂ ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨਾਂ ਕੋਲੋਂ ਕੁੱਲ 190 ਨਸ਼ੀਲੀਆਂ ਗੋਲੀਆ ਬ੍ਰਾਮਦ ਹੋਈਆ ਤੇ ਮਾਮਲਾ ਦਰਜ ਕੀਤਾ ਗਿਆ ਹੈ।
ਥਾਣੇਦਾਰ ਸੁਖਦਰਸ਼ਨ ਕੁਮਾਰ ਮੁੱਖ ਅਫਸਰ ਥਾਣਾ ਸਾਦਿਕ ਦੀ ਨਿਗਰਾਨੀ ਹੇਠ ਸ:ਥ: ਜੈਜੀਤ ਸਿੰਘ ਸਾਥੀ ਕਰਮਚਾਰੀਆ ਸਮੇਤ ਗਸ਼ਤ ਦੌਰਾਨ ਦਾਣਾ ਮੰਡੀ ਸਾਦਿਕ ਪੁੱਜੇ ਤਾਂ ਇੱਕ ਨੌਜਵਾਨ ਸਪਲੈਂਡਰ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਆਧਾਰ ’ਤੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕੀਤਾ ਜਿਸਨੇ ਆਪਣਾ ਨਾਂਅ ਵੀਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਚੂਹੜ ਖਿਲਚਿਆ ਜਿਲਾ ਫਿਰੋਜਪੁਰ ਦੱਸਿਆ। ਜਿਸਦੀ ਤਲਾਸ਼ੀ ਕੀਤੀ ਗਈ ਤਾਂ ਉਸ ਕੋਲੋਂ 36 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ’ਤੇ ਉਕਤ ਮੁਲਜ਼ਮ ਨੂੰ ਗ੍ਰਿਫਤਾਰ ਮਾਮਲਾ ਦਰਜ ਕੀਤਾ ਗਿਆ ਹੈ। Drug Smugglers Arrested