ਵੱਡੇ ਪੱਧਰ ’ਤੇ ਮੇਲਿਆਂ ਅਤੇ ਤਿਉਹਾਰਾਂ ਨਾਲ ਸਾਲ 2025 ਦੀ ਹੋਈ ਸ਼ੁਰੂਆਤ | Punjab Tourism Hub
Punjab Tourism Hub: (ਅਸ਼ਵਨੀ ਚਾਵਲਾ) ਚੰਡੀਗੜ੍ਹ੍। ਸਾਲ 2025 ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਵੱਡੇ ਪੱਧਰ ’ਤੇ ਮੇਲਿਆਂ ਅਤੇ ਤਿਉਹਾਰਾਂ ਨੂੰ ਮਨਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਹ ਮੇਲੇ ਅਤੇ ਤਿਉਹਾਰ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਖਿੱਚ ਰਹੇ ਹਨ। ਇਸ ਸਾਲ ਦੀ ਸ਼ੁਰੂਆਤ ਫਿਰੋਜ਼ਪੁਰ ਵਿੱਚ ਬਸੰਤ ਮੇਲਾ, ਕਿਲਾ ਰਾਏਪੁਰ ਵਿੱਚ ਪੇਂਡੂ ਓਲੰਪਿਕ ਅਤੇ ਪਟਿਆਲਾ ਵਿੱਚ ਪਟਿਆਲਾ ਹੈਰੀਟੇਜ਼ ਫੈਸਟੀਵਲ ਵਰਗੇ ਸਮਾਗਮਾਂ ਨਾਲ ਹੋਈ। ਇਹ ਜਸ਼ਨ ਨਾ ਸਿਰਫ਼ ਪੰਜਾਬ ਦੀ ਅਮੀਰ ਵਿਰਾਸਤ ਅਤੇ ਰਵਾਇਤਾਂ ਦੀ ਝਲਕ ਪੇਸ਼ ਕਰਦੇ ਹਨ ਸਗੋਂ ਸੂਬੇ ਨੂੰ ਚੋਟੀ ਦੇ ਸੈਲਾਨੀ ਕੇਂਦਰ ਵਜੋਂ ਵੀ ਸਥਾਪਿਤ ਕਰਦੇ ਹਨ।
ਇਹ ਜਾਣਕਾਰੀ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਇੱਕ ਪ੍ਰਮੁੱਖ ਸੈਰ-ਸਪਾਟਾ ਕੇਂਦਕ ਵਜੋਂ ਆਪਣੀ ਪਛਾਣ ਮੁੜ ਬਹਾਲ ਕਰ ਰਿਹਾ ਹੈ। ਸੂਬੇ ਦੀ ਅਮੀਰ ਵਿਰਾਸਤ ਦੀ ਬਹਾਲੀ ਅਤੇ ਸੈਰ-ਸਪਾਟੇ ਦੇ ਵਿਸਥਾਰ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਚੱਲਦਿਆਂ ਸਰਕਾਰ ਵੱਲੋਂ ਕਈ ਲੜੀਵਾਰ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਜਿਨਾਂ ਰਾਹੀਂ ਪੰਜਾਬ ਦੇ ਇਤਿਹਾਸ, ਅਮੀਰ ਸੱਭਿਆਚਾਰ ਅਤੇ ਅਧਿਆਤਮਕ ਵਿਰਾਸਤ ਨੂੰ ਬਾਖੂਬੀ ਢੰਗ ਨਾਲ ਦਰਸਾਇਆ ਗਿਆ ਹੈ।
ਇਹ ਵੀ ਪੜ੍ਹੋ: Drug De Addiction Center: ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰ…
ਪੰਜਾਬ ਸਰਕਾਰ ਨੇ ਫਤਿਹਗੜ ਸਾਹਿਬ ਵਿੱਚ ਦੀਵਾਨ ਟੋਡਰ ਮੱਲ ਦੇ ਇਤਿਹਾਸਕ ਨਿਵਾਸ ਸਥਾਨ ‘ਜਹਾਜ਼ ਹਵੇਲੀ’ ਦੀ ਮੁੜ ਬਹਾਲੀ ਸ਼ੁਰੂ ਕਰਕੇ ਸਿੱਖ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਦੀਵਾਨ ਟੋਡਰ ਮੱਲ, ਜਿਨਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੋਂ ਬਾਅਦ ਉਨਾਂ ਦੇ ਸਸਕਾਰ ਲਈ ਜ਼ਮੀਨ ਖਰੀਦੀ ਸੀ, ਦੀ ਹਵੇਲੀ ਨੂੰ ਇਸਦੀ ਪੁਰਾਣੀ ਦਿੱਖ ਦੇਣ ਲਈ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ, ਪੰਜਾਬ ਆਪਣੀ ਦੇਖ-ਰੇਖ ਹੇਠ ਕਾਰਜ ਕਰ ਰਹੀ ਹੈ। ਸ੍ਰੀ ਫਤਿਹਗੜ ਸਾਹਿਬ ਜ਼ਿਲੇ ਦੇ ਹੰਸਾਲੀ ਪਿੰਡ ਨੂੰ ਸਤੰਬਰ 2024 ‘ਚ ਭਾਰਤ ਦਾ ਸਭ ਤੋਂ ਉੱਤਮ ਪਿੰਡ ਚੁਣਿਆ ਗਿਆ ਸੀ। Punjab Tourism Hub
ਪੰਜਾਬ ਸਰਕਾਰ ਨੇ ਇਤਿਹਾਸਕ ‘ਜਹਾਜ਼ ਹਵੇਲੀ’ ਦੀ ਮੁੜ ਬਹਾਲੀ ਦਾ ਕੰਮ ਕੀਤਾ ਸ਼ੁਰੂ
ਸੈਰ-ਸਪਾਟਾ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਵਿੱਚ ਕਈ ਪਵਿੱਤਰ ਅਸਥਾਨ, ਸ਼ਹੀਦਾਂ ਦੇ ਪਿੰਡ, ਜਲ ਸਰੋਤ ਅਤੇ ਅਣਪਛਾਣੇ ਸੈਰ-ਸਪਾਟਾ ਸਥਾਨ ਹਨ। ਪੰਜਾਬ ਸਰਕਾਰ ਨੇ ਅੱਜ 27 ਫਰਵਰੀ ਨੂੰ, ਜ਼ਿਲਾ ਰੂਪਨਗਰ ਦੀ ਪਵਿੱਤਰ ਧਰਤੀ ਸ੍ਰੀ ਚਮਕੌਰ ਸਾਹਿਬ ਵਿਖੇ ਕਿਸ਼ਤੀ ਅਤੇ ਪਾਣੀ ਵਾਲੀਆਂ ਸਾਹਸੀ ਗਤੀਵਿਧੀਆਂ (ਦਾਸਤਾਨ-ਏ-ਸ਼ਹਾਦਤ ਦੇ ਸਾਹਮਣੇ) ਵੀ ਸ਼ੁਰੂ ਕੀਤੀਆਂ ਹਨ।