Batala Police News: ਬਟਾਲਾ ਪੁਲਿਸ ਵੱਲੋਂ ਧਮਾਕਿਆਂ ’ਚ ਸ਼ਾਮਲ ਦੋ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਪਾਕਿਸਤਾਨ-ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਬੀਕੇਆਈ ਦਾ ਪਰਦਾਫਾਸ਼
Batala Police News: ਬਟਾਲਾ (ਗੁਰਦਾਸਪੁਰ) (ਰਾਜਨ ਮਾਨ): ਬਟਾਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਜ਼ਿਲ੍ਹੇ ਦੇ ਜੈਂਤੀਪੁਰ ਅਤੇ ਬਟਾਲਾ ਦੇ ਰਾਇਮਲ ਵਿਖੇ ਬੰਬ ਧਮਾਕਿਆਂ ਦੇ ਕੇਸ ਵਿੱਚ ਸ਼ਾਮਲ ਮੁੱਖ ਮੁਲਜ਼ਮਾਂ ਨੂੰ ਇਕ ਪੁਲਿਸ ਮੁਕਾਬਲੇ ਵਿਚ ਮਾਰ ਮੁਕਾਇਆ ਹੈ। ਮਿਰਤਕ ਦੋਸ਼ੀਆਂ ਦੀ ਪਹਿਚਾਣ ਮੋਹਿਤ ਵਜੋਂ ਹੋਈ ਹੈ, ਨੂੰ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਵੀਰਵਾਰ ਦੇਰ ਸ਼ਾਮ ਬਟਾਲਾ ’ਚ ਹੋਏ ਪੁਲਿਸ ਮੁਕਾਬਲੇ ਦੌਰਾਨ ਕੀਤੀ ਗਈ ਜਵਾਬੀ ਗੋਲੀਬਾਰੀ ਵਿੱਚ ਮਾਰ ਮੁਕਾਇਆ ਹੈ।
ਇਹ ਕਾਰਵਾਈ ਬਟਾਲਾ ਪੁਲਿਸ ਵੱਲੋਂ ਪਾਕਿਸਤਾਨ-ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ-ਅਧਾਰਤ ਅੱਤਵਾਦੀ ਹੈਪੀ ਪਾਸੀਆਂ ਦੁਆਰਾ ਚਲਾਏ ਜਾ ਰਹੇ ਪਾਕਿ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ, ਜਿਨ੍ਹਾਂ ਦੀ ਪਛਾਣ ਬਟਾਲਾ ਦੇ ਬੁੱਢੇ ਦੀ ਖੂਈ ਦੇ ਮੋਹਿਤ ਅਤੇ ਬਟਾਲਾ ਦੇ ਬਸਰਪੁਰਾ ਦੇ ਵਿਸ਼ਾਲ ਵਜੋਂ ਹੋਈ ਹੈ, ਦੀ ਗ੍ਰਿਫ਼ਤਾਰੀ ਉਪਰੰਤ ਉਕਤ ਮਾਡਿਊਲ ਦਾ ਪਰਦਾਫਾਸ਼ ਕਰਕੇ ਜੈਂਤੀਪੁਰ ਅਤੇ ਰਾਇਮਲ ਵਿਖੇ ਧਮਾਕੇ ਦੇ ਕੇਸਾਂ ਨੂੰ ਸੁਲਝਾਉਣ ਤੋਂ ਕੁਝ ਘੰਟਿਆਂ ਬਾਅਦ ਸਾਹਮਣੇ ਆਈ ਹੈ। Batala Police News
ਹਥਿਆਰਾਂ ਦੀ ਬਰਾਮਦੀ ਵਾਲੀ ਜਗ੍ਹਾ ’ਤੇ ਲਿਜਾਣ ਸਮੇਂ ਮੁਲਜ਼ਮ ਮੋਹਿਤ ਦੀ ਪੁਲਿਸ ਹਿਰਾਸਤ ’ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ ਕੀਤੀ: ਡੀਆਈਜੀ ਸਤਿੰਦਰ ਸਿੰਘ | Batala Police News
ਜਾਣਕਾਰੀ ਅਨੁਸਾਰ ਇਸ ਸਾਲ 17 ਫਰਵਰੀ ਨੂੰ ਰਾਇਮਲ ਵਿੱਚ ਪੰਜਾਬ ਪੁਲਿਸ ਦੇ ਕਾਂਸਟੇਬਲ ਦੇ ਘਰ ’ਤੇ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਸੀ, ਜਦੋਂ ਕਿ ਇਸ ਸਾਲ 15 ਜਨਵਰੀ ਨੂੰ ਅੰਮ੍ਰਿਤਸਰ ਦੇ ਪੱਪੂ ਜੈਂਤੀਪੁਰੀਆ ਦੇ ਘਰ ਇੱਕ ਹੋਰ ਧਮਾਕਾ ਹੋਇਆ ਸੀ। ਦੱਸਣਯੋਗ ਹੈ ਕਿ ਅਮਰੀਕਾ-ਅਧਾਰਤ ਅੱਤਵਾਦੀ ਹੈਪੀ ਪਾਸੀਆਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਦੋਵਾਂ ਧਮਾਕਿਆਂ ਦੀ ਜ਼ਿੰਮੇਵਾਰੀ ਲਈ ਸੀ। Batala Police News
Read Also : Gurugram Dahej: ਦਾਜ ਮੰਗਣ ਵਾਲਿਆਂ ਲਈ ਸਬਕ, 73 ਲੱਖ ਰੁਪਏ ’ਚ ਛੁਡਵਾਇਆ ਖਹਿੜਾ
ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸਤਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁਲਜ਼ਮ ਮੋਹਿਤ ਵੱਲੋਂ ਇੱਕ ਸੁੰਨਸਾਨ ਜਗ੍ਹਾ ’ਤੇ ਲੁਕਾਏ ਗਏ ਹਥਿਆਰਾਂ ਅਤੇ ਗੋਲੀ-ਸਿੱਕੇ ਬਾਰੇ ਕੀਤੇ ਗਏ ਖੁਲਾਸੇ ਤੋਂ ਬਾਅਦ ਮੁਲਜ਼ਮ ਨੂੰ ਉਕਤ ਜਗ੍ਹਾ ਤੋਂ ਹਥਿਆਰਾਂ ਦੀ ਬਰਾਮਦਗੀ ਲਈ ਲਿਜਾਇਆ ਜਾ ਰਿਹਾ ਸੀ ਕਿ ਮੌਕੇ ’ਤੇ ਪਹੁੰਚਣ ’ਤੇ ਮੁਲਜ਼ਮ ਨੇ ਪੁਲਿਸ ਹਿਰਾਸਤ ‘ਚੋਂ ਭੱਜਣ ਲਈ ਪੁਲਿਸ ਪਾਰਟੀ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਦੇ ਚਲਦਿਆਂ ਪੁਲਿਸ ਨੇ ਵੀ ਸਵੈ-ਰੱਖਿਆ ਵਜੋਂ ਜਵਾਬੀ ਕਾਰਵਾਈ ਦੌਰਾਨ ਗੋਲੀਆਂ ਚਲਾਈਆਂ।
ਉਨ੍ਹਾਂ ਕਿਹਾ ਕਿ ਜ਼ਖਮੀ ਮੁਲਜ਼ਮ ਨੂੰ ਸਿਵਲ ਹਸਪਤਾਲ ਬਟਾਲਾ ਲਿਜਾਇਆ ਗਿਆ, ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ 30 ਬੋਰ ਪਿਸਤੌਲ ਬਰਾਮਦ ਕੀਤਾ ਹੈ, ਜਿਸਦੀ ਵਰਤੋਂ ਮੁਲਜ਼ਮ ਮੋਹਿਤ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾਉਣ ਲਈ ਕੀਤੀ ਸੀ। ਉਹਨਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਸਾਡੇ ਪੁਲਿਸ ਅਧਿਕਾਰੀ ਨੂੰ ਵੀ ਗੋਲੀ ਲੱਗੀ ਹੈ।