Welfare Work: ਖਿਆਲਾ ਕਲਾਂ (ਸੁਖਜੀਤ ਮਾਨ)। ਬਲਾਕ ਖਿਆਲਾ ਕਲਾਂ ਦੇ ਪਿੰਡ ਬੁਰਜ ਢਿੱਲਵਾਂ ਦੀ ਵਾਸੀ ਹਮੀਰ ਕੌਰ ਇੰਸਾਂ (77) ਪਤਨੀ ਅਜਮੇਰ ਸਿੰਘ ਨੇ ਬਲਾਕ ਦੇ 20ਵੇਂ ਅਤੇ ਪਿੰਡ ਦੇ ਤੀਜੇ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਪੁੱਤਰਾਂ ਤੇ ਬਾਕੀ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਉਨ੍ਹਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ।
ਵੇਰਵਿਆਂ ਮੁਤਾਬਿਕ ਹਮੀਰ ਕੌਰ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ। ਉਨ੍ਹਾਂ ਵੱਲੋਂ ਲਏ ਪ੍ਰਣ ਨੂੰ ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪੂਰਾ ਕਰਦਿਆਂ ਉਨ੍ਹਾਂ ਦੇ ਪੁੱਤਰ ਠਾਕੁਰ ਸਿੰਘ ਅਤੇ ਬਿੱਕਰ ਸਿੰਘ ਸਮੇਤ ਹੋਰ ਪਰਿਵਾਰਿਕ ਮੈਂਬਰਾਂ ਵੱਲੋਂ ਉਨ੍ਹਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ ਗਈ, ਜਿਸ ’ਤੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਖੋਜਾਂ ਕਰਨਗੇ। ਉਨ੍ਹਾਂ ਦੀ ਮ੍ਰਿਤਕ ਦੇਹ ਗੌਤਮ ਬੁੱਧਾ ਚਕਿਤਸਾ ਮਹਾਂ ਵਿਦਿਆਲਿਆ ਦੇਹਰਾਦੂਨ (ਉਤਰਾਖੰਡ) ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤੀ ਗਈ ਹੈ। ਸਰੀਰਦਾਨੀ ਹਮੀਰ ਕੌਰ ਇੰਸਾਂ ਪਿੰਡ ’ਚੋਂ ਡੇਰਾ ਸੱਚਾ ਸੌਦਾ ਵੱਲੋਂ ਦੂਜੇ ਸਰੀਰਦਾਨੀ ਹਨ, ਜਦੋਂਕਿ ਇਸ ਤੋਂ ਪਹਿਲਾਂ ਇੱਕ ਹੋਰ ਸਰੀਰਦਾਨ ਹੋਣ ਕਰਕੇ ਪਿੰਡ ’ਚੋਂ ਤਿੰਨ ਸਰੀਰਦਾਨ ਹੋ ਚੁੱਕੇ ਹਨ।
Welfare Work
ਇਸ ਮੌਕੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਅਤੇ ਵੱਡੀ ਗਿਣਤੀ ਸਾਧ-ਸੰਗਤ ਵੱਲੋਂ ‘ਸਰੀਰਦਾਨੀ ਹਮੀਰ ਕੌਰ ਇੰਸਾਂ ਅਮਰ ਰਹੇ’ ਅਤੇ ‘ਸਰੀਰਦਾਨ ਮਹਾਂਦਾਨ’ ਦੇ ਆਕਾਸ਼ ਗੁਜਾਊਂ ਨਾਅਰਿਆਂ ਦੇ ਨਾਲ ਪਿੰਡ ’ਚੋਂ ਲੰਘਦੇ ਹੋਏ ਕਾਫਲੇ ਦੇ ਰੂਪ ਵਿੱਚ ਅੰਤਿਮ ਵਿਦਾਇਗੀ ਦਿੱਤੀ ਗਈ।
Read Also : Permanent Treatment Of Cervical: ਪੂਜਨੀਕ ਗੁਰੂ ਜੀ ਨੇ ਦੱਸਿਆ ਸਰਵਾਈਕਲ ਦਾ ਪੱਕਾ ਇਲਾਜ
ਇਸ ਮੌਕੇ 85 ਮੈਂਬਰ ਅਵਤਾਰ ਸਿੰਘ ਇੰਸਾਂ ਤੇ ਹਰਪ੍ਰੀਤ ਸਿੰਘ ਇੰਸਾਂ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਜੋ 167 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ, ਉਨ੍ਹਾਂ ਕਾਰਜਾਂ ’ਚ ਸਰੀਰਦਾਨ ਵੀ ਇੱਕ ਕਾਰਜ ਹੈ, ਜਿਸੇ ਤਹਿਤ ਹਮੀਰ ਕੌਰ ਇੰਸਾਂ ਨੇ ਜਿਉਂਦੇ ਜੀਅ ਪ੍ਰਣ ਕੀਤਾ ਹੋਇਆ ਸੀ ਕਿ ਮੌਤ ਉਪਰੰਤ ਉਸਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕੀਤੀ ਜਾਵੇ, ਜਿਸ ਤਹਿਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਦੇਹ ਦਾਨ ਕੀਤੀ ਗਈ ਹੈ, ਜੋ ਮਹਾਂਦਾਨ ਹੈ। ਇਸ ਮੌਕੇ ਪਿੰਡ ਦੇ ਪਤਵੰਤੇ ਵਿਅਕਤੀਆਂ ਤੋਂ ਇਲਾਵਾ ਬਲਾਕ ਖਿਆਲਾ ਕਲਾਂ ਦੇ ਵੱਖ-ਵੱਖ ਪਿੰਡਾਂ ’ਚੋਂ 15 ਮੈਂਬਰ, ਪ੍ਰੇਮੀ ਸੰਮਤੀਆਂ ਦੇ ਸੇਵਾਦਾਰ ਅਤੇ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ ਹਾਜ਼ਰ ਸਨ।