Saint Dr. MSG: ਪੂਜਨੀਕ ਗੁਰੂ ਜੀ ਦੀ ਪੈਰੋਲ ਸਬੰਧੀ ਵੱਡੀ ਖਬਰ

Saint Dr. MSG
Saint Dr. MSG: ਪੂਜਨੀਕ ਗੁਰੂ ਜੀ ਦੀ ਪੈਰੋਲ ਸਬੰਧੀ ਵੱਡੀ ਖਬਰ

Saint Dr. MSG: ਪੂਜਨੀਕ ਗੁਰੂ ਜੀ ਦੀ ਪੈਰੋਲ ਵਿਰੁੱਧ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਜ

  • ਕਿਸੇ ਖਾਸ ਵਿਅਕਤੀ ਨੂੰ ਨਿਸ਼ਾਨਾ ਬਣਾ ਕੇ ਜਨਹਿੱਤ ਪਟੀਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ : ਅਦਾਲਤ | Saint Dr. MSG

Saint Dr. MSG: ਨਵੀਂ ਦਿੱਲੀ (ਏਜੰਸੀ)। ਸੱਚੇ ਸਮਾਜ ਸੁਧਾਰਕ ਤੇ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪੈਰੋਲ ਜਾਂ ਫਰਲੋ ਦਿੱਤੇ ਜਾਣ ਵਿਰੁੱਧ ਇੱਕ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਕਿਸੇ ਵੀ ਖਾਸ ਵਿਅਕਤੀ ਨੂੰ ਦਿੱਤੀ ਗਈ ਰਾਹਤ ਨੂੰ ਜਨਹਿਤ ਮੁਕੱਦਮੇ ਦੇ ਨਾਂਅ ’ਤੇ ਚੁਣੌਤੀ ਨਹੀਂ ਦਿੱਤੀ ਜਾ ਸਕਦੀ।

ਇਹ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਇਰ ਕੀਤੀ ਗਈ ਸੀ। ਇਸ ਵਿੱਚ ਪੂਜਨੀਕ ਗੁਰੂ ਜੀ ਨੂੰ 2022 ਤੋਂ ਲੈ ਕੇ ਹੁਣ ਤੱਕ ਦਿੱਤੀ ਗਈ ਪੈਰੋਲ ਅਤੇ ਫਰਲੋ ਦਾ ਵਿਰੋਧ ਕੀਤਾ ਗਿਆ ਸੀ। ਪੂਜਨੀਕ ਗੁਰੂ ਜੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਇਹ ਪਟੀਸ਼ਨ ਸਿਆਸੀ ਮਨੋਰਥ ਕਾਰਨ ਦਾਇਰ ਕੀਤੀ ਗਈ ਹੈ। ਰੋਹਤਗੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਆਪਣੇ ਆਪ ਨੂੰ ਇੱਕ ਧਾਰਮਿਕ ਸੰਸਥਾ ਕਹਿੰਦੀ ਹੈ, ਉਸ ਵੱਲੋਂ ਅਜਿਹੀ ਪਟੀਸ਼ਨ ਦਾ ਕੀ ਅਰਥ ਹੈ? Saint Dr. MSG

ਸੁਪਰੀਮ ਕੋਰਟ ਦੇ ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵੱਈ ਅਤੇ ਜਸਟਿਸ ਮਨੋਜ ਮਿਸ਼ਰਾ ਨੇ ਇਹ ਵੀ ਨੋਟ ਕੀਤਾ ਕਿ ਹਾਈ ਕੋਰਟ ਨੇ ਇੱਕ ਮਾਮਲੇ ਵਿੱਚ ਕਿਹਾ ਸੀ ਕਿ ਸੂਬਾ ਸਰਕਾਰ ਨਿਯਮਾਂ ਅਨੁਸਾਰ ਪੂਜਨੀਕ ਗੁਰੂ ਜੀ ਵੱਲੋਂ ਪੈਰੋਲ ਦੀ ਮੰਗ ’ਤੇ ਵਿਚਾਰ ਕਰ ਸਕਦੀ ਹੈ। ਦੂਜੇ ਪਾਸੇ ਡੇਰਾ ਸੱਚਾ ਸੌਦਾ ਦੇ ਬੁਲਾਰੇ ਐਡਵੋਕੇਟ ਜਤਿੰਦਰ ਖੁਰਾਣਾ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਪਟੀਸ਼ਨ ਨੂੰ ਰੱਦ ਕਰਦੇ ਹੋਏ ਸੁਪਰੀਮ ਕੋਰਟ ਨੇ ਸਵੀਕਾਰ ਕੀਤਾ ਕਿ ਹਰਿਆਣਾ ਸਰਕਾਰ ਵੱਲੋਂ ਪੂਜਨੀਕ ਗੁਰੂ ਜੀ ਨੂੰ ਦਿੱਤੀ ਜਾ ਰਹੀ ਪੈਰੋਲ ਅਤੇ ਫਰਲੋ ਨਿਯਮਾਂ ਅਨੁਸਾਰ ਹੈ।

Read Also : Welfare Work: ਪਿੰਡ ਬੁਰਜ ਢਿੱਲਵਾਂ ਦੇ ਹਮੀਰ ਕੌਰ ਇੰਸਾਂ ਬਣੇ ਪਿੰਡ ਦੇ ਤੀਜੇ ਸਰੀਰਦਾਨੀ

LEAVE A REPLY

Please enter your comment!
Please enter your name here