Jalandhar Police Encounter: ਜਲੰਧਰ (ਸੱਚ ਕਹੂੰ ਨਿਊਜ਼)। ਅੱਜ ਜਲੰਧਰ ਦੇ ਸੁੱਚੀ ਪਿੰਡ ਤੋਂ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਸੀਆਈਏ ਸਟਾਫ ਨੂੰ ਸੂਚਨਾ ਮਿਲੀ ਸੀ ਕਿ ਸੋਨੂੰ ਖੱਤਰੀ ਗੈਂਗ ਦੇ ਕੁਝ ਗੁੰਡੇ ਇਲਾਕੇ ’ਚ ਲੁਕੇ ਹੋਏ ਹਨ। ਪਿਛਲੇ ਕੁਝ ਦਿਨਾਂ ਤੋਂ ਪੁਲਿਸ ਉਸ ’ਤੇ ਨਜ਼ਰ ਰੱਖ ਰਹੀ ਸੀ। ਅੱਜ ਜਦੋਂ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਗਈ ਤਾਂ ਉਨ੍ਹਾਂ ਨੇ ਪੁਲਿਸ ’ਤੇ ਹਮਲਾ ਕਰ ਦਿੱਤਾ।
ਇਸ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ’ਚ ਸੋਨੂੰ ਖੱਤਰੀ ਗੈਂਗ ਦੇ ਦੋਵੇਂ ਸਾਥੀ ਜ਼ਖਮੀ ਹੋ ਗਏ। ਇਹ ਵੀ ਸਾਹਮਣੇ ਆਇਆ ਹੈ ਕਿ ਉਸਨੇ ਹਾਲ ਹੀ ’ਚ ਜੰਮੂ ’ਚ ਇੱਕ ਸਬ-ਇੰਸਪੈਕਟਰ ਦਾ ਕਤਲ ਕੀਤਾ ਸੀ ਤੇ ਕੋਈ ਅਪਰਾਧ ਕਰਨ ਲਈ ਜਲੰਧਰ ’ਚ ਘੁੰਮ ਰਿਹਾ ਸੀ। ਪੁਲਿਸ ਨੂੰ ਇਸ ਗੱਲ ਦੀ ਜਾਣਕਾਰੀ ਮਿਲ ਗਈ ਤੇ ਫਿਲਹਾਲ ਦੋਵਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਦੋਵਾਂ ਤੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। Jalandhar Police Encounter