New Traffic Tules: ਦਿੱਲੀ ਵਿੱਚ 15 ਸਾਲ ਪੁਰਾਣੇ ਵਾਹਨਾਂ ਨੂੰ 31 ਮਾਰਚ ਤੋਂ ਬਾਅਦ ਨਹੀਂ ਮਿਲੇਗਾ ਤੇਲ
New Traffic Tules: ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ 31 ਮਾਰਚ ਤੋਂ ਬਾਅਦ ਦਿੱਲੀ ਦੇ ਸਾਰੇ ਪੈਟਰੋਲ ਪੰਪਾਂ ’ਤੇ 15 ਸਾਲਾਂ ਤੋਂ ਪੁਰਾਣੇ ਵਾਹਨਾਂ ਨੂੰ ਰਿਫਿਊਲ ਕਰਨ ’ਤੇ ਪਾਬੰਦੀ ਹੋਵੇਗੀ। ਸਿੰਘ ਨੇ ਪ੍ਰਦੂਸ਼ਣ ਕੰਟਰੋਲ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪਾਂ ’ਤੇ ਅਜਿਹੇ ਉਪਕਰਨ ਲਾਏ ਜਾ ਰਹੇ ਹਨ, ਜੋ 15 ਸਾਲ ਪੁਰਾਣੇ ਵਾਹਨਾਂ ਦੀ ਪਛਾਣ ਕਰਨਗੇ।
ਹੁਣ ਤੱਕ 80 ਫੀਸਦੀ ਪੈਟਰੋਲ ਪੰਪਾਂ ’ਤੇ ਅਜਿਹੇ ਉਪਕਰਨ ਲਾਏ ਜਾ ਚੁੱਕੇ ਹਨ ਅਤੇ 31 ਮਾਰਚ ਤੱਕ ਸਾਰੇ ਪੰਪਾਂ ’ਤੇ ਅਜਿਹੇ ਉਪਕਰਨ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਰਾਜਧਾਨੀ ਵਿੱਚ 15 ਸਾਲ ਪੁਰਾਣੇ ਵਾਹਨਾਂ ਦੀ ਪਛਾਣ ਕਰਨ ਲਈ ਇੱਕ ਟੀਮ ਬਣਾਈ ਜਾਵੇਗੀ। ਇਹ ਟੀਮ ਨਾ ਸਿਰਫ਼ 15 ਸਾਲ ਪੁਰਾਣੇ ਵਾਹਨਾਂ ਨੂੰ ਦਿੱਲੀ ਵਿੱਚ ਦਾਖਲ ਹੋਣ ਤੋਂ ਰੋਕੇਗੀ, ਸਗੋਂ ਦਿੱਲੀ ਤੋਂ ਪੁਰਾਣੇ ਵਾਹਨਾਂ ਨੂੰ ਹਟਾਉਣ ਦਾ ਕੰਮ ਵੀ ਕਰੇਗੀ। New Traffic Tules
Read Also : Punjab Govt: ਨਸ਼ੇ ਵਿਰੁੱਧ ਕਾਰਵਾਈ ਦੇ ਹੋਰ ਪਹਿਲੂ
ਸਿਰਸਾ ਨੇ ਕਿਹਾ ਕਿ ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀ ਪ੍ਰਦੂਸ਼ਣ ਕੰਟਰੋਲ ਲਈ ਰੁੱਖ ਲਾਉਣ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ, ਉਨ੍ਹਾਂ ਨੂੰ ਸਰਟੀਫਿਕੇਟ ਦੇਣ ’ਤੇ ਵੀ ਵਿਚਾਰ ਕੀਤਾ ਜਾਵੇਗਾ। ਦਿੱਲੀ ਦੇ ਅੰਦਰ ਵੱਡੇ ਹੋਟਲਾਂ, ਕਾਰਜ ਸਥਾਨਾਂ, ਨਿਰਮਾਣ ਸਥਾਨਾਂ ਅਤੇ ਹਵਾਈ ਅੱਡਿਆਂ ਨੂੰ ਪ੍ਰਦੂਸ਼ਣ ਕੰਟਰੋਲ ਲਈ ਉਪਾਅ ਕਰਨ ਦਾ ਪ੍ਰਬੰਧ ਕਰਨਾ ਹੋਵੇਗਾ। ਦਿੱਲੀ ਵਿੱਚ ਬੰਜਰ ਜ਼ਮੀਨ ’ਤੇ ਪੌਦੇ ਲਾਉਣ ਦਾ ਕੰਮ ਕੀਤਾ ਜਾਵੇਗਾ ਤਾਂ ਜੋ ਪ੍ਰਦੂਸ਼ਣ ਘੱਟ ਕੀਤਾ ਜਾ ਸਕੇ।