Fazilka News: ਪੱਕਾ ਚਿਸ਼ਤੀ ਵਿਖੇ ਕਰਵਾਇਆ ਦਸਵਾਂ ਕ੍ਰਿਕਟ ਟੂਰਨਾਮੈਂਟ ਹੋਇਆ ਸ਼ਾਨੋ-ਸ਼ੌਕਤ ਨਾਲ ਸਮਾਪਤ

Fazilka News

Fazilka News: ਫਾਜ਼ਿਲਕਾ (ਰਜਨੀਸ਼ ਰਵੀ)। ਸਰਹੱਦੀ ਪਿੰਡ ਪੱਕਾ ਚਿਸ਼ਤੀ ਦੇ ਖੇਡ ਗਰਾਉਂਡ ‘ਚ ਪੀਰ ਬਾਬਾ ਨੌ ਗਜ਼ ਕ੍ਰਿਕਟ ਕਲੱਬ,ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਵਲੋਂ ਸਾਂਝੇ ਤੌਰ ਤੇ ਦਸਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਕ੍ਰਿਕੇਟ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਦੀਆਂ 16 ਟੀਮਾਂ ਨੇ ਹਿੱਸਾ ਲਿਆ। 3 ਦਿਨਾਂ ਤੱਕ ਚੱਲੇ ਇਸ ਟੂਰਨਾਮੈਂਟ ਦੌਰਾਨ ਪੱਕਾ ਚਿਸ਼ਤੀ, ਘੁੜਿਆਣਾ ਮੌਜਮ ਅਤੇ ਖਿਓ ਵਾਲ਼ੀ ਦੀਆਂ ਟੀਮਾਂ ਵਿਚਕਾਰ ਸੈਮੀਫਾਈਨਲ ਮੈਚ ਖੇਡੇ ਗਏ।

ਪੱਕਾ ਚਿਸ਼ਤੀ ਤੇ ਘੁੜਿਆਣਾ ਦੀਆਂ ਟੀਮਾਂ ਵਿਚਕਾਰ ਫਾਈਨਲ ਮੈਚ ਹੋਇਆ।ਜਿਸ ਵਿਚ ਘੁੜਿਆਣਾ ਦੀ ਟੀਮ ਜੇਤੂ ਅਤੇ ਪੱਕਾ ਚਿਸ਼ਤੀ ਦੀ ਟੀਮ ਉੱਪ ਜੇਤੂ ਰਹੀ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ,ਮੈਡਮ ਪੂਜਾ ਲੂਥਰਾ ਸਚਦੇਵਾ ਨੇ ਬਤੌਰ ਮੁੱਖ ਮਹਿਮਾਨ ਪਹੁੰਚ ਕੇ ਖਿਡਾਰੀਆਂ ਨੂੰ ਇਨਾਮ ਵੰਡ ਕੇ ਹੌਸਲਾ ਅਫ਼ਜ਼ਾਈ ਕੀਤੀ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਖੇਡ ਗਰਾਊਂਡਾ ਦਾ ਨਿਰਮਾਣ ਕਰਕੇ ਖੇਡਾਂ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ। ਉਹਨਾਂ ਵੱਲੋਂ ਖੇਡ ਕਮੇਟੀ ਨੂੰ ਖੇਡ ਕਿੱਟ ਦੇਣ ਦਾ ਵਾਅਦਾ ਕੀਤਾ।ਮੈਡਮ‌ ਪੂਜਾ ਲੂਥਰਾ ਸਚਦੇਵਾ ਅਤੇ ਬੰਟੀ ਸਚਦੇਵਾ ਵੱਲੋਂ ਟੀਮ ਨੂੰ ਖੇਡ ਕਿੱਟ, ਟੀਮ ਲਈ ਟੀ ਸ਼ਰਟਾ ਅਤੇ ਨਕਦ ਰਾਸ਼ੀ ਦੇ ਕੇ ਸਹਿਯੋਗ ਦਿੱਤਾ।

Fazilka News

ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਦੇ ਸਰਪ੍ਰਸਤ ਮਾਸਟਰ ਇਨਕਲਾਬ ਗਿੱਲ ਨੇ ਦੱਸਿਆ ਕਿ ਫਾਈਨਲ ਜੇਤੂ ਟੀਮ ਨੂੰ 11000 ਰੁਪਏ ਨਗਦ ਤੇ ਟਰਾਫ਼ੀ ਅਤੇ ਉਪ ਜੇਤੂ ਟੀਮ ਨੂੰ 6100 ਰੁਪਏ ਨਗਦ ਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਮੈਨ ਆਫ਼ ਦਾ ਮੈਚ ਅਤੇ ਮੈਨ ਆਫ਼ ਦੀ ਸੀਰੀਜ਼ ਰਹੇ ਖਿਡਾਰੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਦੋਨਾਂ ਟੀਮਾਂ ਦੇ ਖਿਡਾਰੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।

ਇਸ ਟੂਰਨਾਮੈਂਟ ਦੀ ਸਫਲਤਾ ਲਈ ਗੁਰਮੀਤ ਸਿੰਘ, ਬਲਜੀਤ ਸਿੰਘ, ਅੰਕੁਸ਼, ਵਿਕਰਮ ਵਿਕੀ, ਨਿਸ਼ਾਨ ਸਿੰਘ, ਸਿਕੰਦਰ ਸਿੰਘ,ਅਮਨਦੀਪ ਸਿੰਘ, ਪਰਵਿੰਦਰ ਸਿੰਘ, ਗੁਰਦੀਪ ਸਿੰਘ,ਸਾਜਨ,ਸਤਪਾਲ ਸਿੰਘ, ਸੋਨੂੰ , ਲਖਵਿੰਦਰ ਸਿੰਘ, ਗਗਨਦੀਪ ਗੱਗੂ , ਸੁੱਚਾ ਸਿੰਘ, ਮਲਕੀਤ ਸਿੰਘ,ਅਸ਼ੋਕ ਕੁਮਾਰ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ। ਗੁਰਜੰਟ ਸਿੰਘ ਅਤੇ ਹਰਜਿੰਦਰ ਸਿੰਘ ਵੱਲੋਂ ਪੂਰੀ ਸੂਝਬੂਝ ਨਾਲ ਇੰਪਾਇਰਿੰਗ ਕੀਤੀ ਗਈ। ਇਸ ਮੌਕੇ ਤੇ ਸੰਦੀਪ ਸਿੰਘ ਫੌਜੀ,ਵਿਪਨ ਚਾਵਲਾਂ,ਸਮੁੱਚੀ ਗ੍ਰਾਮ ਪੰਚਾਇਤ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here