
Punjab News: ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਖਤ ਐਕਸ਼ਨ ਦੇ ਮੂਡ ਵਿੱਚ ਦਿਖਾਈ ਦੇ ਰਹੇ ਹਨ। ਅੱਜ ਉਨ੍ਹਾਂ ਇੱਕ ਟਵੀਟ ਕਰਕੇ ਲੋਕਾਂ ਦੀ ਖੱਜਲ ਖੁਆਰੀ ਘੱਟ ਕਰਨ ਦੀ ਗੱਲ ਆਖੀ ਹੈ। ਦਰਅਸਲ ਸਰਕਾਰ ’ਤੇ ਦਬਾਅ ਪਾਉਣ ਲਈ ਅਤੇ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਭਰ ਵਿਚ ਤਹਿਸੀਲਦਾਰ ਸਮੂਹਿਕ ਛੁੱਟੀ ਉਤੇ ਚੱਲ ਰਹੇ ਹਨ। ਹੁਣ ਸਰਕਾਰ ਵੱਡਾ ਐਕਸ਼ਨ ਕਰਨ ਦੀ ਤਿਆਰ ਦਿਖਾਈ ਦੇ ਰਹੀ ਹੈ। ਇਸ ਦਾ ਸੰਕੇਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ.. ਕਹਿੰਦੇ ਹੋਏ ਕਿਹਾ ਕਿ ਹੁਣ ਕਦੋਂ ਜਾਂ ਕਿੱਥੇ ਜੁਆਇੰਨ ਕਰਵਾਉਣ ਇਹ ਫੈਸਲਾ ਲੋਕ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, ‘ਤਹਿਸੀਲਦਾਰ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ ਵਿਚ ਹੜਤਾਲ ਕਰ ਰਹੇ ਹਨ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖ਼ਤ ਖਿਲਾਫ਼ ਹੈ..ਆਮ ਲੋਕਾਂ ਦੀ ਖੱਜਲ-ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਦਾ ਕੰਮ ਨਾ ਰੁਕਣ.. ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ ਜੁਆਇਨ ਕਰਵਾਉਣਾ ਹੈ ਇਹ ਲੋਕ ਫੈਸਲਾ ਕਰਨਗੇ। Punjab News
ਤਹਿਸੀਲਦਾਰਾਂ ਦੀ ਆਪਣੇ ਭਿੑਸ਼ਟਾਚਾਰੀ ਸਾਥੀਆਂ ਦੇ ਹੱਕ ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖਤ ਖਿਲਾਫ ਹੈ..ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ…
— Bhagwant Mann (@BhagwantMann) March 4, 2025
ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿੱਚ ਤਹਿਸੀਲਦਾਰਾਂ ਵੱਲੋਂ ਸ਼ੁੱਕਰਵਾਰ ਤੱਕ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ੁੱਕਰਵਾਰ ਤੱਕ ਤਹਿਸੀਲਾਂ ਵਿੱਚ ਰਜਿਸਟਰੀਆਂ ਨਹੀਂ ਹੋਣਗੀਆਂ। ਇਸ ਦੇ ਨਾਲ ਹੀ ਸਰਕਾਰ ਨੇ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਲਈ ਤਹਿਸੀਲਦਾਰਾਂ ਦੀਆਂ ਪਾਵਰਾਂ ਨਾਇਬ ਤਹਿਸਲਦਾਰਾਂ, ਕਾਨੂੰਨਗੋ ਤੇ ਪਟਵਾਰੀਆਂ ਨੂੰ ਦੇ ਦਿੱਤੀਆਂ ਗਈਆਂ ਹਨ। Holiday