Punjab News
Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮਾਨ ਸਰਕਾਰ ਪੰਜਾਬ ਦੀਆਂ ਔਰਤਾਂ ਲਈ ਇੱਕ ਵੱਡਾ ਕਦਮ ਚੁੱਕਣ ਜਾ ਰਹੀ ਹੈ। ਪੰਜਾਬ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਚਲਾਈ ਜਾ ਰਹੀ ਹੈ। ਮਹਿਲਾ ਹੈਲਪਲਾਈਨ 181 ਸੂਬੇ ਦੀਆਂ ਔਰਤਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮਹਿਲਾ ਹੈਲਪਲਾਈਨ 181 ਯੋਜਨਾ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਸ਼ਾਨਦਾਰ ਪਹਿਲਕਦਮੀ ਹੈ।
ਇਹ ਖਬਰ ਵੀ ਪੜ੍ਹੋ : Chamoli Avalanche: ਬਰਫ਼ਬਾਰੀ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਆਦੇਸ਼
ਜਿਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ 24 ਘੰਟੇ ਤੁਰੰਤ ਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ। ਪੀੜਤ ਔਰਤ ਹੈਲਪਲਾਈਨ 181 ’ਤੇ ਕਾਲ ਕਰਕੇ ਮਦਦ ਮੰਗ ਸਕਦੀ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਲੋੜਵੰਦ ਔਰਤਾਂ ਵੱਲੋਂ ਹਰ ਰੋਜ਼ ਮਹਿਲਾ ਹੈਲਪਲਾਈਨ ’ਤੇ ਲਗਭਗ 150 ਕਾਲਾਂ ਕੀਤੀਆਂ ਜਾਂਦੀਆਂ ਹਨ। ਹਰ ਮਹੀਨੇ, ਹੈਲਪਲਾਈਨ ਰਾਹੀਂ ਲਗਭਗ 4 ਤੋਂ 5 ਹਜ਼ਾਰ ਲੋੜਵੰਦ ਔਰਤਾਂ ਨੂੰ ਜ਼ਰੂਰੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਕੋਈ ਵੀ ਲੋੜਵੰਦ ਔਰਤ ਜੋ ਬੇਇਨਸਾਫ਼ੀ ਜਾਂ ਹਿੰਸਾ ਦਾ ਸਾਹਮਣਾ ਕਰ ਰਹੀ ਹੈ, ਪੰਜਾਬ ਦੇ ਕਿਸੇ ਵੀ ਕੋਨੇ ਤੋਂ ਇਸ ਹੈਲਪਲਾਈਨ ’ਤੇ ਕਾਲ ਕਰਕੇ ਮਦਦ ਮੰਗ ਸਕਦੀ ਹੈ। ਸੂਬੇ ’ਚ ਸਥਾਪਿਤ ਵਨ-ਸਟਾਪ ਸੈਂਟਰਾਂ ਤੇ ਵਿਭਾਗ ਅਧੀਨ ਚਲਾਏ ਜਾ ਰਹੇ ਦਫਤਰਾਂ ਰਾਹੀਂ ਔਰਤਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਕਾਰਵਾਈ ਕੀਤੀ ਜਾਂਦੀ ਹੈ।