
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ : ਸਿਹਤ ਮੰਤਰੀ ਡਾ. ਬਲਬੀਰ ਸਿੰਘ
Drugs Free Punjab: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣਾ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬ੍ਰਾਹਮਣ ਮਾਜਰਾ ਵਿਖੇ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਜ਼ਿਲ੍ਹੇ ਦੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਬਣਾਉਣ ਲਈ ਚਲਾਈ ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਇਨ੍ਹਾਂ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਇਹ ਦੱਸਣਾ ਜਰੂਰੀ ਹੋਵੇਗਾ ਕਿ ਉਨ੍ਹਾਂ ਵੱਲੋਂ ਕਿੰਨੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਇਆ ਗਿਆ ਹੈ।
ਇਹ ਵੀ ਪੜ੍ਹੋ: Jackfruit Health Benefits: ਸਿਹਤ ਦੇ ਖਜ਼ਾਨੇ ਤੋਂ ਘੱਟ ਨਹੀਂ ਕਟਹਲ ਹੈ, ਜਾਣੋ ਕਿਉਂ ਕਿਹਾ ਜਾਂਦਾ ਹੈ ਇਸਨੂੰ ਕੁਦਰਤੀ…
ਸਿਹਤ ਮੰਤਰੀ ਨੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਸਖਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਤੁਹਾਡੇ ਕੇਂਦਰ ਨਸ਼ੇ ਛੁਡਵਾਉਣ ਲਈ ਚੱਲ ਰਹੇ ਹਨ ਤੇ ਤੁਹਾਡਾ ਕੰਮ ਸਿਰਫ ਨਸ਼ੀਲੀਆਂ ਗੋਲੀਆਂ ਵੇਚਣਾ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਦੀ ਕਾਰਜ ਪ੍ਰਣਾਲੀ ਤੇ ਜਿਥੇ ਉਹ ਖੁਦ ਤਿੱਖੀ ਨਜ਼ਰ ਰੱਖਣਗੇ ਉਥੇ ਹੀ ਸਮੇਂ-ਸਮੇਂ ਇਨ੍ਹਾਂ ਕੇਂਦਰਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਪ੍ਰਾਈਵੇਟ ਨਸਾ ਛੁਡਵਾਉ ਕੇਂਦਰ ਦੇ ਬਾਹਰ ਨਸ਼ੀਲੀਆਂ ਗੋਲੀਆਂ ਵਿਕਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਸਬੰਧਤ ਕੇਂਦਰ ਦੇ ਪ੍ਰਬੰਧਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। Drugs Free Punjab
ਡਾ. ਬਲਬੀਰ ਸਿੰਘ ਨੇ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਕੇ ਚਲੇ ਜਾਣ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ’ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆਂ ਨਹੀਂ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾਵੇਗਾ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਵਿੱਚ ਨਾ ਫਸਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਸੁਰਿੰਦਰ ਸਿੰਘ ਧਾਲੀਵਾਲ, ਐਸਡੀਐਮ ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ, ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।