Punjab Accident News: ਪੰਜਾਬ ‘ਚੋਂ ਤੜਕਸਾਰ ਮੰਦਭਾਗੀ ਖਬਰ, ਬੱਚਿਆਂ ਨਾਲ ਭਰੀ ਬੱਸ ਪਲਟੀ

Punjab Accident News
Punjab Accident News: ਪੰਜਾਬ 'ਚੋਂ ਤੜਕਸਾਰ ਮੰਦਭਾਗੀ ਖਬਰ, ਬੱਚਿਆਂ ਨਾਲ ਭਰੀ ਬੱਸ ਪਲਟੀ

 Punjab Accident News: ਮੌਜੂਦ ਲੋਕਾਂ ਨੇ ਦੱਸਿਆ ਕੀਂ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ

ਮੋਗਾ (ਵਿੱਕੀ ਕੁਮਾਰ/ਸੁਖਮੰਦਰ ਸਿੰਘ): ਮੋਗਾ ਦੇ ਨਿਹਾਲ ਸਿੰਘ ਵਾਲਾ ਨੇੜੇ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਦੌਰਾਨ ਚੰਗੀ ਗੱਲ ਇਹ ਰਹੀ ਕਿ ਹਾਦਸੇ ਵਿਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਜਿਸ ਸਮੇਂ ਇਹ ਹਾਦਸਾ ਹੋਇਆ ਉਸ ਸਮੇਂ ਸਕੂਲ ਬੱਸ ਵਿਚ 40 ਦੇ ਕਰੀਬ ਬੱਚੇ ਸਵਾਰ ਸਨ।

ਇਹ ਬੱਸ ਸਰਕਾਰੀ ਐਮੀਨੈਂਸ ਸਕੂਲ ਨਿਹਾਲ ਸਿੰਘ ਵਾਲਾ ਦੀ ਦੱਸੀ ਜਾ ਰਹੀ ਹੈ। ਉੱਥੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਬੱਸ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ, ਇਸੇ ਕਰਕੇ ਹੀ ਡਰਾਈਵਰ ਕੋਲੋ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਖੇਤਾਂ ਵਿੱਚ ਪਲਟ ਗਈ।

ਹਾਦਸੇ ਤੋਂ ਬਾਅਦ ਚੀਕ ਚਿਹਾੜਾ ਮਚ ਗਿਆ ਅਤੇ ਬੱਚਿਆਂ ਦੀਆਂ ਚੀਕਾਂ ਸੁਣ ਕੇ ਨੇੜਲੇ ਲੋਕ ਤੁਰੰਤ ਘਟਨਾ ਸਥਾਨ ’ਤੇ ਪਹੁੰਚੇ ਅਤੇ ਬੱਸ ਦੇ ਸ਼ੀਸ਼ੇ ਤੋੜ ਕੇ ਬੱਚਿਆਂ ਨੂੰ ਬਾਹਰ ਕੱਢਿਆ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਵੀ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਬੱਚਿਆਂ ਨੂੰ ਹਸਪਤਾਲ ਭਿਜਵਾਇਆ। ਹਾਦਸੇ ਵਿਚ ਕੁਝ ਬੱਚਿਆਂ ਦੇ ਸੱਟਾਂ ਲੱਗੀਆਂ ਹਨ।

LEAVE A REPLY

Please enter your comment!
Please enter your name here