ਸਾਡੇ ਨਾਲ ਸ਼ਾਮਲ

Follow us

14.2 C
Chandigarh
Monday, February 2, 2026
More
    Home Breaking News Hola Mohalla:...

    Hola Mohalla: ਪੁਲਿਸ ਪ੍ਰਸ਼ਾਸਨ ਵੱਲੋਂ ਟ੍ਰੈਕਟਰਾਂ ਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਪਾਬੰਦੀ

    Hola Mohalla
    Hola Mohalla: ਪੁਲਿਸ ਪ੍ਰਸ਼ਾਸਨ ਵੱਲੋਂ ਟ੍ਰੈਕਟਰਾਂ ਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਪਾਬੰਦੀ

    ਐਸਐਸਪੀ ਗੁਲਨੀਤ ਖੁਰਾਣਾ ਨੇ ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਪਾਬੰਦੀ

    Hola Mohalla: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਹੋਲਾ-ਮਹੱਲਾ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ’ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਰੂਪਨਗਰ, 9 ਮਾਰਚ: 10 ਮਾਰਚ ਤੋਂ 15 ਮਾਰਚ, 2025 ਤੱਕ ਸ਼੍ਰੀ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ ਜਿਸ ਲਈ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾਈ ਹੈ।

    ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ, ਰੂਪਨਗਰ ਗੁਲਨੀਤ ਸਿੰਘ ਖੁਰਾਣਾ ਦੱਸਿਆ ਕੀ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ ਕਿ ਆਪਣੇ-ਆਪਣੇ ਜਿਲ੍ਹਿਆਂ/ਯੂਨਿਟਾਂ ਅਧੀਨ ਪੈਂਦੇ ਪੁਲਿਸ ਸਟੇਸ਼ਨਾਂ ਦੇ ਮੁੱਖ ਅਫਸਰਾਂ ਅਤੇ ਇੰਚਾਰਜ ਟਰੈਫਿਕਾਂ ਰਾਹੀਂ ਟਰੱਕ ਯੂਨੀਅਨਾਂ ਦੇ ਨੁਮਾਇੰਦਿਆਂ ਤੇ ਪੰਚਾਇਤਾਂ ਨੂੰ ਹਦਾਇਤ ਕੀਤੀ ਜਾਵੇ ਕਿ ਕੋਈ ਵੀ ਡਬਲ ਡੈਕਰ ਟਰੱਕ/ਵੀਹਕਲ, ਟ੍ਰੈਕਟਰ ਟਰਾਲੀਆਂ ਉੱਤੇ ਲੱਗੇ ਵੱਡੇ ਸਪੀਕਰ, ਮੋਟਰਸਾਇਕਲਾਂ ਉੱਤੇ ਪ੍ਰੈਸ਼ਰ ਹਾਰਨ ਅਤੇ ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ਆਦਿ ਨੂੰ ਹੋਲੇ-ਮੁਹੱਲੇ ਦੌਰਾਨ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ‘ਤੇ ਵੀ ਕਾਰਵਾਈ ਕੀਤੀ ਜਾਵੇ ਅਤੇ ਮੌਕੇ ਉਤੇ ਹੀ ਵਾਹਨਾਂ ਤੋਂ ਅਵਾਜ਼ ਪ੍ਰਦੂਸ਼ਣ ਕਰਨ ਵਾਲੇ ਸਪੀਕਰਾਂ ਨੂੰ ਉਤਾਰ ਕੇ ਅੱਗੇ ਭੇਜਿਆ ਜਾਵੇ।

    ਇਹ ਵੀ ਪੜ੍ਹੋ: ਬਜ਼ੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ: ਡਾ. ਬਲਜੀਤ ਕੌਰ

    ਗੁਲਨੀਤ ਖੁਰਾਣਾ ਨੇ ਦੱਸਿਆ ਕਿ ਹੋਲੇ-ਮੁਹੱਲੇ ਮੇਲੇ ਦੌਰਾਨ ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ਼ ਤੋਂ ਆਉਣ ਵਾਲੀ ਪਰੇਸ਼ਾਨੀ ਨੂੰ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਮੇਲੇ ਦੌਰਾਨ ਕਿਸੇ ਵੀ ਸਪੀਕਰ ਵਾਲੇ ਡਬਲ ਡੈਕਰ ਟਰੱਕ/ਵਹੀਕਲ ਰੂਪਨਗਰ ਜ਼ਿਲ੍ਹੇ ਅੰਦਰ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2023 ਵਿਚ ਹੋਲਾ-ਮਹੱਲਾ ਦੌਰਾਨ ਇਕ ਸਿੱਖ ਨੌਜਵਾਨ ਦੀ ਮੌਤ ਹੋ ਗਈ ਸੀ ਜਿਸ ਦਾ ਕਾਰਨ ਕੇਵਲ ਟਰੈਕਟਰ ਲਾਊਡ ਸਪੀਕਰ ਸੀ, ਜਿਸ ਲਈ ਉਨ੍ਹਾਂ ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਪੱਧਰ ਉੱਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। Hola Mohalla

    LEAVE A REPLY

    Please enter your comment!
    Please enter your name here