Punjab News: ਨਸ਼ਾ ਵਿਰੋਧੀ ਮੁਹਿੰਮ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਮੁਹਿੰਮ ਦੀਆਂ ਮੁੱਖ ਪ੍ਰਾਪਤੀਆਂ ਗਿਣਾਈਆਂ
ਚੰਡੀਗੜ੍ਹ (ਅਸ਼ਵਨੀ ਚਾਵਲਾ)। ‘ਆਪ’ ਸਰਕਾਰ ਦੀ 25 ਫਰਵਰੀ ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਿਰਫ਼ 12 ਦਿਨਾਂ ਦੇ ਅੰਦਰ ਹੀ ਬੇਮਿਸਾਲ ਨਤੀਜੇ ਸਾਹਮਣੇ ਆਏ ਹਨ। ਪੰਜਾਬ ਦੇ ਵਿੱਤ ਮੰਤਰੀ ਅਤੇ ਨਸ਼ਾ ਵਿਰੋਧੀ ਮੁਹਿੰਮ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਵਿੱਚ ਪ੍ਰਭਾਵਸ਼ਾਲੀ ਅੰਕੜੇ ਸਾਂਝੇ ਕੀਤੇ, ਜਿਸ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਚਨਬੱਧਤਾ ਨੂੰ ਉਜਾਗਰ ਕੀਤਾ।
ਮੰਤਰੀ ਚੀਮਾ ਨੇ ਕਿਹਾ ਕਿ ਹੁਣ ਤੱਕ 875 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ, 1,188 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, 35 ਲੱਖ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ, ਜਿਸ ਵਿੱਚ 68 ਕਿਲੋ ਹੈਰੋਇਨ, 873 ਕਿਲੋ ਭੁੱਕੀ, 42 ਕਿਲੋ ਅਫੀਮ, 3.5 ਕਿਲੋ ਚਰਸ ਅਤੇ 6,74,370 ਨਸ਼ੀਲੀਆਂ ਗੋਲੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਆਪ ਸਰਕਾਰ ਇੱਕ ਵਿਆਪਕ ਜਾਗਰੂਕਤਾ ਮੁਹਿੰਮ ਤਹਿਤ ਨਾਗਰਿਕਾਂ ਨੂੰ ਨਸ਼ਾ ਮੁਕਤ ਅਤੇ ਖੁਸ਼ਹਾਲ ਪੰਜਾਬ ਬਣਾਉਣ ਵਿੱਚ ਯੋਗਦਾਨ ਪਾਉਣ ਲਈ ਸਰਗਰਮੀ ਨਾਲ ਲਾਮਬੰਦ ਕਰ ਰਹੀ ਹੈ। Punjab News
ਸਖ਼ਤ ਆਲੋਚਨਾ | Punjab News
ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ਦੀ ਪੰਜਾਬ ਵਿੱਚ ਨਸ਼ਿਆਂ ਦੀ ਮਹਾਂਮਾਰੀ ਪੈਦਾ ਕਰਨ ਅਤੇ ਇਸ ਨੂੰ ਉਤਸ਼ਾਹਿਤ ਕਰਨ ਲਈ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਇਨ੍ਹਾਂ ਪਾਰਟੀਆਂ ’ਤੇ ਇੱਕ ਸੋਚੀ-ਸਮਝੀ ਰਣਨੀਤੀ ਦੇ ਹਿੱਸੇ ਵਜੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਣ ਦਾ ਦੋਸ਼ ਲਾਇਆ।
Read Also : Womens Scheme: ਔਰਤਾਂ ਦੀ ਉਡੀਕ ਹੋਵੇਗੀ ਖ਼ਤਮ?, ਔਰਤਾਂ ਨੂੰ ਮਿਲਣ ਵਾਲੀ 2100 ਰੁਪਏ ਦੀ ਯੋਜਨਾ ਨੂੰ ਮਿਲ ਸਕਦੀ ਐ ਮਨਜ਼ੂਰੀ
ਚੀਮਾ ਨੇ ਕਿਹਾ ਕਿ 2007 ਤੋਂ ਪਹਿਲਾਂ, ਪੰਜਾਬ ਨੇ ਕਦੇ ਵੀ ਹੈਰੋਇਨ ਜਾਂ ‘ਚਿੱਟਾ’ ਵਰਗੇ ਸਿੰਥੈਟਿਕ ਨਸ਼ਿਆਂ ਬਾਰੇ ਨਹੀਂ ਸੁਣਿਆ ਸੀ। ਅਕਾਲੀ-ਭਾਜਪਾ ਸਰਕਾਰ ਦੌਰਾਨ ਹੀ ਇਹ ਨਸ਼ੇ ਪੰਜਾਬ ਵਿੱਚ ਦਾਖਲ ਹੋਏ ਅਤੇ ਸਾਡੇ ਨੌਜਵਾਨਾਂ ਨੂੰ ਤਬਾਹ ਕਰ ਦਿੱਤਾ। ਨੌਕਰੀਆਂ ਅਤੇ ਮੌਕੇ ਪ੍ਰਦਾਨ ਕਰਨ ਦੀ ਬਜਾਏ ਉਨ੍ਹਾਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ੇ ਵਿੱਚ ਫਸਾਉਣ ਲਈ ਇੱਕ ਸਿਸਟਮ ਤਿਆਰ ਕੀਤਾ।
ਨਸ਼ਿਆਂ ਨੂੰ ਖ਼ਤਮ ਕਰਨ ਦਾ ਵਾਅਦਾ: Punjab News
ਉਨ੍ਹਾਂ ਕਾਂਗਰਸ ਸਰਕਾਰ ’ਤੇ ਹਮਲਾ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਵਿੱਚ ਝੂਠੀ ਸਹੁੰ ਖਾਧੀ ਸੀ, ਜਿਸ ਵਿੱਚ ਉਨ੍ਹਾਂ ਨੇ ਚਾਰ ਹਫ਼ਤਿਆਂ ਦੇ ਅੰਦਰ ਨਸ਼ਿਆਂ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ। ਇਸ ਦੀ ਬਜਾਏ ਉਨ੍ਹਾਂ ਦੀ ਸਰਕਾਰ ਨੇ ਨਸ਼ਾ ਤਸਕਰਾਂ ਨਾਲ ਸਬੰਧ ਡੂੰਘੇ ਕਰ ਲਏ। ਕੋਵਿਡ-19 ਲਾਕਡਾਊਨ ਦੌਰਾਨ ਵੀ ਜਦੋਂ ਕਿ ਮੁੱਢਲੀਆਂ ਜ਼ਰੂਰਤਾਂ ਪਹੁੰਚ ਤੋਂ ਬਾਹਰ ਸਨ, ਕਾਂਗਰਸ ਦੇ ਰਾਜ ਵਿੱਚ ਨਸ਼ਿਆਂ ਦੀ ਤਸਕਰੀ ਵਧੀ-ਫੁੱਲੀ। ਇਸੇ ਕਰਕੇ ਪੰਜਾਬ ਦੇ ਲੋਕਾਂ ਨੇ 2022 ਵਿੱਚ ਉਨ੍ਹਾਂ ਨੂੰ ਰੱਦ ਕਰ ਦਿੱਤਾ।
ਚੀਮਾ ਨੇ 2022 ਵਿੱਚ ‘ਆਪ’ ਦੇ ਇਤਿਹਾਸਕ ਫਤਵੇ ਨੂੰ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਭ੍ਰਿਸ਼ਟ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਰੱਦ ਕਰਨ ਵਜੋਂ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਨਿਆਂ ਨੂੰ ਯਕੀਨੀ ਬਣਾਉਣ ਲਈ ਪੁਲਿਸ ਫੋਰਸ ਦੇ ਆਧੁਨਿਕੀਕਰਨ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਨੂੰ ਤਰਜੀਹ ਦਿੱਤੀ ਹੈ।
ਚੀਮਾ ਨੇ ਅੱੈਨਡੀਪੀਅੱੈਸ ਐਕਟ ਤਹਿਤ ਸਜ਼ਾ ਦਰਾਂ ਵਿੱਚ ਵੱਡੇ ਅੰਤਰਾਂ ਨੂੰ ਉਜਾਗਰ ਕੀਤਾ ਅਤੇ ‘ਆਪ’ ਸਰਕਾਰ ਦੀ ਕੁਸ਼ਲਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ‘ਆਪ’ ਦੇ ਕਾਰਜਕਾਲ ਦੌਰਾਨ ਸਜ਼ਾ ਦਰ ਪ੍ਰਭਾਵਸ਼ਾਲੀ 86 ਫੀਸਦੀ ਹੈ, ਕਾਂਗਰਸ ਦੇ ਸ਼ਾਸਨ ਦੌਰਾਨ ਇਹ ਕਾਫ਼ੀ ਘੱਟ 58 ਫੀਸਦੀ ਸੀ ਅਤੇ ਅਕਾਲੀ-ਭਾਜਪਾ ਸਰਕਾਰ ਦੌਰਾਨ ਸਿਰਫ 40 ਫੀਸਦੀ ’ਤੇ ਇਸ ਤੋਂ ਵੀ ਮਾੜੀ ਸੀ।