ਸਾਡੇ ਨਾਲ ਸ਼ਾਮਲ

Follow us

12.4 C
Chandigarh
Sunday, February 15, 2026
More
    Home Breaking News Safe School V...

    Safe School Vehicle Policy: ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

    Safe School Vehicle Policy

    Safe School Vehicle Policy: ਉਲੰਘਣਾ ਕਰਨ ਵਾਲੇ 13 ਸਕੂਲੀ ਵਾਹਨਾਂ ਦੇ ਚਲਾਨ ਕੱਟੇ

    Safe School Vehicle Policy: ਤਲਵੰਡੀ ਭਾਈ/ਮੁੱਦਕੀ (ਬਸੰਤ ਸਿੰਘ ਬਰਾੜ)। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਮੁੱਦਕੀ ਅਤੇ ਪਿੰਡ ਕੱਬਰ ਵੱਛਾ ਵਿਖੇ ਵੱਖ-ਵੱਖ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 13 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ।

    Read Also : ਸਾਲ 2024 ’ਚ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੂਹਿਆ ਨਵੀਆਂ ਉਚਾਈਆਂ ਨੂੰ

    ਇਸ ਮੌਕੇ ਚੈਕਿੰਗ ਟੀਮ ਵੱਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਮੇਂ-ਸਮੇਂ ‘ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇ ਕਿ ਸੀ.ਸੀ.ਟੀ.ਵੀ ਕੈਮਰਾ, ਖਿੜਕੀ ਤੇ ਲੋਹੇ ਦੀ ਗਰਿੱਲ, ਫਸਟ ਏਡ ਬਾਕਸ, ਲੇਡੀ ਕਡੰਕਟਰ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। Safe School Vehicle Policy

    Safe School Vehicle Policy

    ਇਸ ਤੋਂ ਇਲਾਵਾ ਸਕੂਲ ਵਾਹਨ ਦੇ ਡਰਾਇਵਰਾਂ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੀ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਏ ਐਸ ਆਈ ਤਲਵੰਡੀ ਭਾਈ ਗੁਰਪ੍ਰੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸ੍ਰੀ ਸਤਨਾਮ ਸਿੰਘ, ਹਰਮੀਤ ਸਿੰਘ, ਇਕਬਾਲ ਸਿੰਘ, ਪ੍ਰਦੀਪ ਕੁਮਾਰ ਅਤੇ ਰਣਜੀਤ ਸਿੰਘ ਆਦਿ ਮੌਜੂਦ ਸਨ।

    LEAVE A REPLY

    Please enter your comment!
    Please enter your name here