Punjab News
Punjab News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਵੱਲੋਂ ਤਲਵੰਡੀ ਭਾਈ ਰੇਲਵੇ ਸਟੇਸ਼ਨ ਦੀ ਅਚਨਚੇਤ ਚੈਕਿੰਗ ਕੀਤੀ ਗਈ। ਪੁਲਿਸ ਸਬ ਡਵੀਜਨ ਫਿਰੋਜ਼ਪੁਰ ਦਿਹਾਤੀ ਦੇ ਉਪ ਪੁਲਿਸ ਕਪਤਾਨ ਕਰਨ ਸ਼ਰਮਾਂ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਰੇਲਵੇ ਸਟੇਸ਼ਨ ਤਲਵੰਡੀ ਭਾਈ ’ਤੇ ਅਚਨਚੇਤ ਛਾਪੇਮਾਰੀ ਕੀਤੀ ਗਈ। ਜਿਸ ਦੌਰਾਨ ਪੁਲਿਸ ਪਾਰਟੀ ਵੱਲੋਂ ਉੱਥੇ ਬੈਠੇ ਕੁਝ ਵਿਅਕਤੀਆਂ ਦੇ ਸਮਾਨ ਦੀ ਚੈਕਿੰਗ ਕੀਤੀ ਗਈ, ਜਦਕਿ ਇਸ ਦੌਰਾਨ ਫਿਰੋਜਪੁਰ ਵੱਲੋਂ ਆਈ ਯਾਤਰੂ ਰੇਲ ਗੱਡੀ ’ਚੋਂ ਉੱਤਰੇ ਕੁਝ ਯਾਤਰੂਆਂ ਦੀ ਵੀ ਤਲਾਸ਼ੀ ਲੈਂਦੇ ਉਨਾਂ ਤੋਂ ਆਮ ਪੁੱਛਗਿੱਛ ਕੀਤੀ ਗਈ।
ਇਹ ਖਬਰ ਵੀ ਪੜ੍ਹੋ : Test Cricket: ਟੈਸਟ ਕ੍ਰਿਕੇਟ ਦੇ 150 ਸਾਲ ਪੂਰੇ ਹੋਣ ’ਤੇ MCG ’ਚ ਖੇਡਿਆ ਜਾਵੇਗਾ ਗੁਲਾਬੀ ਗੇਂਦ ਟੈਸਟ, ਇਹ ਟੀਮਾਂ ਹੋ…
ਇਸ ਮੌਕੇ ਕਰਨ ਸ਼ਰਮਾਂ ਡੀ ਐਸ ਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ’ਤੇ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਜਿਲ੍ਹਾ ਪੁਲਿਸ ਮੁੱਖੀ ਭੁਪਿੰਦਰ ਸਿੰਘ ਵੱਲੋਂ ਦਿੱਤੀਆਂ ਗਈਆ ਹਦਾਇਤਾਂ ਤੇ ਨਸ਼ਿਆਂ ਦਾ ਨੈਟਵਰਕ ਤੋੜਨ ਲਈ ਚੌਕਸੀ ਰੱਖੀ ਜਾ ਰਹੀ ਹੈ। ਇਸੇ ਕੜ੍ਹੀ ਤਹਿਤ ਰੇਲਵੇ ਸਟੇਸ਼ਨ ਤਲਵੰਡੀ ਭਾਈ ਦੀ ਚੈਕਿੰਗ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਤੇ ਇੰਸਪੈਕਟਰ ਗੁਰਪ੍ਰੀਤ ਸਿੰਘ ਥਾਣਾ ਮੁਖੀ ਤਲਵੰਡੀ ਭਾਈ, ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਥਾਣਾ ਮੁਖੀ ਘੱਲ ਖੁਰਦ ਤੋਂ ਇਲਾਵਾ ਹੋਰ ਕਈ ਪੁਲਿਸ ਕਰਮਚਾਰੀ ਸ਼ਾਮਿਲ ਸਨ। Punjab News